Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਖਬੀਰ ਸਿੰਘ ਰਾਏ ਨੇ ਗ੍ਰਾਮ ਪੰਚਾਇਤ ਭੱਲ ਮਾਜਰਾ ਵਿਖੇ ਕਰੀਬ 3 ਲੱਖ 48 ਹਜ਼ਾਰ ਰੁਪਏ ਦੀ ਲਾਗਤ ਦੇ ਜਿੰਮ ਦਾ ਕੀਤਾ ਉਦਘਾਟਨ

ਨੌਜਵਾਨਾਂ ਨੂੰ ਸਿਹਤ ਬਣਾਉਣ ਅਤੇ ਬਿਮਾਰੀਆਂ ਰਹਿਤ ਜਿੰਦਗੀ ਜਿਊਣ ਲਈ ਕੀਤਾ ਪ੍ਰੇਰਿਤ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Blood Doantion Camp

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 23 Feb 2026

Last updated on: Feb 24, 2026, 12:53 IST

ਨੌਜਵਾਨ ਪੀੜ੍ਹੀ ਨੂੰ ਨਸ਼ਿਆ ਵਰਗੀ ਭੈੜੀ ਬਿਮਾਰੀ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਕਸਰਤ ਨਾਲ ਜੋੜਨਾ ਸਮੇਂ ਦੀ ਲੋੜ ਹੈ। ਜਿਮ ਅਤੇ ਖੇਡ ਮੈਦਾਨਾਂ ਦੀ ਸੁਵਿਧਾ ਨਾਲ ਜਿੱਥੇ ਸਾਡੇ ਨੌਜਵਾਨ ਆਪਣੀ ਸਿਹਤ ਸੁਧਾਰ ਸਕਣਗੇ, ਉਥੇ ਖੇਡਾਂ ਵਿੱਚ ਇਲਾਕੇ ਦਾ ਨਾਮ ਰੋਸ਼ਨ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਲਖਬੀਰ ਸਿੰਘ ਰਾਏ ਅੱਜ ਗ੍ਰਾਮ ਪੰਚਾਇਤ ਭੱਲ ਮਾਜਰਾ ਵਿਖੇ  ਕਰੀਬ 03 ਲੱਖ 48 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਜਿੰਮ ਦਾ ਉਦਘਾਟਨ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਖੇਡਾਂ ਖਿਡਾਰੀਆਂ ਨੂੰ ਮਾਨਸਿਕ ਅਤੇ ਸਰੀਰਕ ਤੌਰ ਤੇ ਮਜ਼ਬੂਤ ਕਰਦੀਆਂ ਹਨ। ਵਿਧਾਇਕ ਲਖਬੀਰ ਸਿੰਘ ਰਾਏ ਪਿੰਡ ਦੇ ਨੌਜਵਾਨ ਨੂੰ ਰੋਜ਼ਾਨਾ ਪੱਧਰ ਤੇ ਜਿੰਮ ਨਾਲ ਜੁੜਕੇ ਚੰਗੀ ਸਿਹਤ ਬਣਾਉਣ ਅਤੇ ਬਿਮਾਰੀਆਂ ਰਹਿਤ ਜਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ ਨਗਦ ਰਾਸ਼ੀ ਦੇ ਕੇ ਨਿਵਾਜ਼ਿਆ ਜਾ ਰਿਹਾ ਹੈ। ਇਸ ਤੋਂ ਪਹਿਲਾ ਵਿਧਾਇਕ ਰਾਏ ਵੱਲੋਂ ਪਿੰਡ ਵਿਖੇ ਸਵ: ਸਤਨਾਮ ਸਿੰਘ ਖੱਟੜਾ ਦੀ ਯਾਦ ਵਿੱਚ ਲਗਾਏ ਖੂਨਦਾਨ ਕੈਂਪ ਅਤੇ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ।

ਵਿਧਾਇਕ ਰਾਏ ਨੇ ਕਿਹਾ ਕਿ ਸਤਨਾਮ ਸਿੰਘ ਖੱਟੜਾ ਇਕ ਚੰਗਾ ਖਿਡਾਰੀ ਸੀ ਜੋ ਇਲਾਕੇ ਦੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਖੱਟੜਾ ਵਰਗੇ ਖਿਡਾਰੀਆਂ ਤੋਂ ਸੇਧ ਲੈਣੀ ਚਾਹੀਦੀ ਹੈ। ਪਿੰਡ ਦੇ ਨੋਜਵਾਨਾਂ ਨੇ ਵਿਧਾਇਕ ਰਾਏ ਨੂੰ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਸਮਾਜਿਕ ਅਤੇ ਖੇਡ ਗਤੀਵਿਧੀਆ ਵਿੱਚ ਅੱਗੇ ਰਹਿਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਕਰਮਜੀਤ ਕੌਰ ਠੇਕੇਦਾਰ ਅਵਤਾਰ ਸਿੰਘ ਬਲਦੇਵ ਸਿੰਘ ਧਰਵਿੰਦਰ ਸਿੰਘ ਪੰਚ ਜਸ਼ਨਦੀਪ ਸਿੰਘ ਪੰਚ ਹਰਜਿੰਦਰ ਸਿੰਘ ਪੰਚ ਬਲਜਿੰਦਰ ਕੌਰ ਪੰਚ ਕਲੱਬ ਪ੍ਰਧਾਨ ਪਰਵਿੰਦਰ ਸਿੰਘ ਖਟੜਾ ਜਗਤਾਰ ਸਿੰਘ ਖਟੜਾ ਕੇਂਦਰ ਸਿੰਘ ਭੱਲ ਮਾਜਰਾ ਜਗਦੀਪ ਸਿੰਘ ਭੰਗੂ ਹਰਮੀਤ ਸਿੰਘ ਖਟੜਾ ਗੁਰਿੰਦਰ ਸਿੰਘ ਮਿੱਠਾ ਹਰਿੰਦਰ ਸਿੰਘ ਨਾਗਰਾ ਗੁਰਪ੍ਰੀਤ ਸਿੰਘ ਤੇਜੇ ਰਾਮ ਸਿੰਘ ਸੈਕਟਰੀ ਯਾਦ ਵੀ ਹਾਜ਼ਰ ਸਨ। 

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Blood Doantion Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD