Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਡੀ ਸੀ ਵੱਲੋਂ ਕੋਮਲ ਮਿੱਤਲ ਵੱਲੋਂ ਰੈੱਡ ਕਰਾਸ ਰਾਹੀਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵਿਸ਼ੇਸ਼ ਉਪਰਾਲਾ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar, Government Polytechnic College, Khoonimajra, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ , 24 Feb 2026

Last updated on: Feb 24, 2026, 16:49 IST

ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਤਹਿਤ ਆਟੀਜ਼ਮ ਸਪੈਕਟ੍ਰਮ ਨਾਲ ਸੰਬੰਧਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਗਵਰਨਮੈਂਟ ਪਾਲੀਟੈਕਨਿਕ ਕਾਲਜ, ਖੂਨੀਮਾਜਰਾ ਵਿੱਚ ਟਕ ਸ਼ਾਪ-ਕਮ-ਕੈਂਟੀਨ ਦੀ ਸ਼ੁਰੂਆਤ ਕੀਤੀ ਗਈ। ਇਸ ਕੈਂਟੀਨ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਕੀਤਾ ਗਿਆ। 

ਉਨ੍ਹਾਂ ਕਿਹਾ ਕਿ “ਵਿੰਗਜ਼” ਨਾਮਕ ਇਹ ਕੈਂਟੀਨ ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਨਵੇਂ ਰਾਹ ਖੋਲ੍ਹੇਗੀ ਅਤੇ ਇਹ ਸਾਬਤ ਕਰੇਗੀ ਕਿ ਜੀਵਨ ਦੀਆਂ ਚੁਣੌਤੀਆਂ ਦੇ ਬਾਵਜੂਦ ਉਹ ਕਾਫ਼ੀ ਕੁਝ ਹਾਸਲ ਕਰਨ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਲੋਕਾਂ ਨਾਲ ਰੋਜ਼ਾਨਾ ਸੰਪਰਕ ਨਾਲ ਸਮਾਜ ਨੂੰ ਉਨ੍ਹਾਂ ਦੀ ਯੋਗਤਾ ਬਾਰੇ ਹੋਰ ਜਾਣਕਾਰੀ ਮਿਲੇਗੀ ਅਤੇ ਉਹ ਸਮਾਜਿਕ ਅਤੇ ਆਰਥਿਕ ਤੌਰ ‘ਤੇ ਆਤਮਨਿਰਭਰ ਬਣ ਸਕਣਗੇ।

ਉਨ੍ਹਾਂ ਦੱਸਿਆ ਕਿ ਹਰਮਨ ਸ਼ਰਮਾ ਅਤੇ ਨਿਮਿਤ ਡੋਗਰਾ ਨੇ ਓਪਨ ਸਕੂਲ ਬੋਰਡ ਤੋਂ 10+2 ਪਾਸ ਕੀਤੀ ਹੈ। ਦੋਵਾਂ ਨੇ ਐਥਲੈਟਿਕਸ ਅਤੇ ਸਾਈਕਲਿੰਗ ਵਿੱਚ ਰਾਸ਼ਟਰੀ ਪੱਧਰ ‘ਤੇ ਭਾਗ ਲੈਂਦੇ ਹੋਏ ਸੋਨੇ ਦੇ ਤਮਗੇ ਵੀ ਹਾਸਲ ਕੀਤੇ ਹਨ। ਇਸ ਉਪਰਾਲੇ ਨੂੰ ਪਾਇਲਟ ਪ੍ਰੋਜੈਕਟ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਲਦੀ ਹੀ ਹੋਰ ਸਿੱਖਿਆ ਸੰਸਥਾਵਾਂ ਵਿੱਚ ਵੀ ਇਸ ਤਰ੍ਹਾਂ ਦੇ ਰੋਜ਼ਗਾਰ-ਕੇਂਦਰਿਤ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਤਾਂ ਜੋ ਹੋਰ ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਮੌਕੇ ਪੈਦਾ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਸਮਾਜ ਨਾਲ ਰੋਜ਼ਾਨਾ ਸੰਪਰਕ ਨਾਲ ਇਹ ਨੌਜਵਾਨ ਵਿਹਾਰਿਕ ਜੀਵਨ ਅਨੁਭਵ ਹਾਸਲ ਕਰਨਗੇ ਅਤੇ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧੇਗਾ। ਦੋਵੇਂ ਨੌਜਵਾਨਾਂ (ਉਮਰ 19 ਅਤੇ 22 ਸਾਲ) ਦੀ ਸਹਾਇਤਾ ਲਈ ਸ੍ਰੀਮਤੀ ਸੁਖਜਿੰਦਰ ਕੌਰ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕੈਂਟੀਨ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇ।  ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵੱਲੋਂ ਕੈਂਟੀਨ ਲਈ ਲੋੜੀਂਦਾ ਸਾਰਾ ਸਾਮਾਨ ਉਪਲਬਧ ਕਰਵਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਕੰਮ ਲਈ ਉਚਿਤ ਮਿਹਨਤਾਨੇ ਦੀ ਰਾਸ਼ੀ ਦਿੱਤੀ ਜਾਵੇਗੀ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਐਸ ਡੀ ਐਮ ਖਰੜ ਗੁਰਮੀਤ ਸਿੰਘ, ਸਕੱਤਰ ਰੈੱਡ ਕ੍ਰਾਸ ਹਰਬੰਸ ਸਿੰਘ, ਪ੍ਰਿੰਸੀਪਲ ਰੇਖਾ ਕਿਰਣ ਅਤੇ ਪ੍ਰੋ. ਗੁਰਬਖਸ਼ਿਸ਼ ਸਿੰਘ ਅੰਟਾਲ ਸਮੇਤ ਹੋਰ ਵਿਅਕਤੀ ਹਾਜ਼ਰ ਸਨ।ਸਮਾਗਮ ਦੀ ਯਾਦ ਵਜੋਂ ਡਿਪਟੀ ਕਮਿਸ਼ਨਰ ਵੱਲੋਂ ਕੈਂਟੀਨ ਨੇੜੇ ਕਾਲਜ ਦੇ ਅਹਾਤੇ ਵਿੱਚ ਪੌਦੇ ਵੀ ਲਗਾਏ ਗਏ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar , Government Polytechnic College , Khoonimajra , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD