Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ 'ਚ ਵੀ.ਡੀ.ਸੀਜ ਦੀ ਅਹਿਮ ਭੂਮਿਕਾ: ਗੁਲਾਬ ਚੰਦ ਕਟਾਰੀਆ

ਰਾਜਪਾਲ ਨੇ ਹੁਸ਼ਿਆਰਪੁਰ ਵਿਖੇ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਨਾਲ ਕੀਤੀ ਮੁਲਾਕਾਤ

Gulab Chand Kataria, Governor of Punjab, Punjab Governor, Punjab Raj Bhavan, Aashika Jain, DC Hoshiarpur, Deputy Commissioner Hoshiarpur, Hoshiarpur, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਹੁਸ਼ਿਆਰਪੁਰ , 24 Feb 2026

Last updated on: Feb 24, 2026, 17:18 IST

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਹੁਸ਼ਿਆਰਪੁਰ ਵਿਖੇ ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਪਿੰਡ ਪੱਧਰ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਨਸ਼ਾ ਤਸਕਰੀ ਰੋਕਣ ਲਈ ਜਾਗਰੂਕਤਾ ਵਧਾਉਣ ’ਤੇ ਜ਼ੋਰ ਦਿੱਤਾ। ਰਾਜਪਾਲ ਨੇ ਕਿਹਾ ਕਿ ਵੀ.ਡੀ.ਸੀ. ਮੈਂਬਰ ਪਿੰਡਾਂ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ, ਲੋਕਾਂ ਨੂੰ ਸਚੇਤ ਕਰਨ ਅਤੇ ਸ਼ਾਂਤੀਪੂਰਨ ਮਾਹੌਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। 

ਉਨ੍ਹਾਂ ਨੇ ਮੈਂਬਰਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਭਾਗੀਦਾਰੀ ਲਈ ਉਤਸ਼ਾਹਿਤ ਕਰਨ ਤਾਂ ਜੋ ਉਹ ਨਕਾਰਾਤਮਕ ਰੁਝਾਨਾਂ ਤੋਂ ਦੂਰ ਰਹਿ ਸਕਣ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਖੇਤਰ ਵਿੱਚ ਨਸ਼ਾ ਤਸਕਰੀ ਜਾਂ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। 

ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗਾ। ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਪਿੰਡ ਪੱਧਰ ’ਤੇ ਸੁਰੱਖਿਆ ਅਤੇ ਜਾਗਰੂਕਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਵੀ ਦਿੱਤੇ। 

ਰਾਜਪਾਲ ਨੇ ਉਨ੍ਹਾਂ ਦੀ ਸੇਵਾ ਭਾਵਨਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਲੋਕਾਂ ਦੀ ਸਤਰਕਤਾ ਨਾਲ ਹੀ ਅਪਰਾਧ ਅਤੇ ਨਸ਼ਾ ਤਸਕਰੀ ’ਤੇ ਅੰਕੁਸ਼ ਲਗਾਇਆ ਜਾ ਸਕਦਾ ਹੈ। ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ ਐਸ ਪੀ ਸੰਦੀਪ ਕੁਮਾਰ ਮਲਿਕ, ਏ ਡੀ ਸੀ ਨਿਕਾਸ ਕੁਮਾਰ ਅਤੇ ਐਸ ਡੀ ਐਮ ਮੁਕੇਰੀਆਂ ਓਇਸ਼ੀ ਮੰਡਲ ਵੀ ਮੌਜੂਦ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Aashika Jain , DC Hoshiarpur , Deputy Commissioner Hoshiarpur , Hoshiarpur , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD