Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਪਾਕਿਸਤਾਨ ਨੂੰ ਕੁਝ ਵਿਦੇਸ਼ੀ ਤਾਕਤਾਂ ਡਰੋਨਾਂ ਰਾਹੀਂ ਪੰਜਾਬ ਵਿੱਚ ਨਸ਼ਾ ਅਤੇ ਹਥਿਆਰ ਭੇਜਣ ’ਚ ਕਰ ਰਹੀਆਂ ਹਨ ਮਦਦ: ਗੁਲਾਬ ਚੰਦ ਕਟਾਰੀਆ

ਰਾਜਪਾਲ ਪੰਜਾਬ ਨੇ ਹੁਸ਼ਿਆਰਪੁਰ ’ਚ “ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ” ਦੀ ਕੀਤੀ ਅਗਵਾਈ

Gulab Chand Kataria, Governor of Punjab, Punjab Governor, Punjab Raj Bhavan, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Manish Tewari

Web Admin

Web Admin

5 Dariya News

ਹੁਸ਼ਿਆਰਪੁਰ , 24 Feb 2026

Last updated on: Feb 24, 2026, 17:25 IST

ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ “ਰੰਗਲਾ ਪੰਜਾਬ” ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਮੁਹਿੰਮ ਨੂੰ ਲੋਕ ਅੰਦੋਲਨ ਬਣਾਉਣਾ ਸਮੇਂ ਦੀ ਲੋੜ ਹੈ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੁਸ਼ਿਆਰਪੁਰ ਵਿੱਚ ਨਸ਼ਿਆਂ ਵਿਰੁੱਧ ਕੱਢੀ ਗਈ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਪਾਕਿਸਤਾਨ ਆਪਣੇ ਆਪ ਵਿੱਚ ਇੰਨੀ ਤਾਕਤ ਨਹੀਂ ਰੱਖਦਾ ਕਿ ਉਹ ਭਾਰਤ ਨੂੰ ਨੁਕਸਾਨ ਪਹੁੰਚਾ ਸਕੇ, ਪਰ ਕੁਝ ਵਿਦੇਸ਼ੀ ਤਾਕਤਾਂ ਉਸ ਦੀ ਮਦਦ ਕਰਦਿਆਂ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਕਰਕੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੁਸ਼ਮਣ ਗੁਆਂਢੀ ਦੇਸ਼ ਸਾਡੀ ਨੌਜਵਾਨ ਪੀੜ੍ਹੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰ ਰਿਹਾ ਹੈ, ਪਰ ਸਾਡੀ ਬਹਾਦਰ ਸੁਰੱਖਿਆ ਫੋਰਸ ਹਰ ਵਾਰ ਅਜਿਹੀਆਂ ਕੋਸ਼ਿਸ਼ਾਂ ਦਾ ਮੂੰਹਤੋੜ ਜਵਾਬ ਦੇ ਰਹੀਆਂ ਹਨ। 

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਐਂਟੀ-ਡਰੋਨ ਪ੍ਰਣਾਲੀਆਂ ਸਮੇਤ ਕਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਇਸ ਤਰ੍ਹਾਂ ਦੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਰਾਜਪਾਲ ਨੇ ਕਿਹਾ ਕਿ ਪੰਜਾਬ ਬਹਾਦਰ ਯੋਧਿਆਂ ਦੀ ਧਰਤੀ ਹੈ ਅਤੇ ਦੇਸ਼ ਦਾ ਭਵਿੱਖ ਪੰਜਾਬ ਦੀ ਨੌਜਵਾਨੀ ਨਾਲ ਜੁੜਿਆ ਹੈ। 

“ਰੰਗਲਾ ਪੰਜਾਬ” ਬਣਾਉਣਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੂਹ ਸਮਾਜ ਦਾ ਸਾਂਝਾ ਮਿਸ਼ਨ ਹੈ। ਇਸ ਲਈ ਸਾਨੂੰ ਮਿਲਜੁਲ ਕੇ ਕੰਮ ਕਰਨਾ ਹੋਵੇਗਾ ਅਤੇ ਇਸ ਦੀ ਸ਼ੁਰੂਆਤ ਆਪਣੇ ਆਪ ਤੋਂ ਕਰਨੀ ਪਵੇਗੀ। ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਤੋਂ ਸ਼ੁਰੂ ਹੋਈ ਨਸ਼ਾ ਵਿਰੋਧੀ ਪੈਦਲ ਯਾਤਰਾ ਵਿੱਚ ਯੂਨੀਵਰਸਿਟੀਆਂ ਦੇ ਉਪਕੁਲਪਤੀ, ਸਕੂਲਾਂ ਤੇ ਕਾਲਜਾਂ ਦੇ ਮੁਖੀ, ਐਨ ਜੀ ਓਜ਼, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ। 

ਯਾਤਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਗੁਜ਼ਰਦੀ ਹੋਈ ਵਾਪਸ ਕਾਲਜ ਵਿਖੇ ਸਮਾਪਤ ਹੋਈ। ਰਾਜਪਾਲ ਪੰਜਾਬ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਿਆਂ ਕਾਰਨ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਪੂਰਾ ਪਰਿਵਾਰ ਅਤੇ ਸਮਾਜ ਪ੍ਰਭਾਵਿਤ ਹੁੰਦਾ ਹੈ। ਇਸ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਸਾਂਝੀ ਕੋਸ਼ਿਸ਼ ਜ਼ਰੂਰੀ ਹੈ। 

ਉਨ੍ਹਾਂ ਲੋਕਾਂ ਨੂੰ ਗੁਰੂ ਸਾਹਿਬਾਨ ਅਤੇ ਦੇਸ਼ ਭਗਤਾਂ ਦੇ ਬਲੀਦਾਨਾਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਸਾਡੇ ਸੈਨਿਕ ਦੇਸ਼ ਦੀ ਰੱਖਿਆ ਲਈ ਜਾਨਾਂ ਵਾਰ ਸਕਦੇ ਹਨ ਤਾਂ ਅਸੀਂ ਨਸ਼ਿਆਂ ਵਰਗੀ ਬੁਰਾਈ ਨੂੰ ਖਤਮ ਕਰਨ ਲਈ ਇਕੱਠੇ ਕਿਉਂ ਨਹੀਂ ਹੋ ਸਕਦੇ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਭ ਤੋਂ ਪਹਿਲਾਂ ਸਿੱਖਿਆ ਸੰਸਥਾਵਾਂ ਨੂੰ ਨਸ਼ਾ ਮੁਕਤ ਬਣਾਉਣਾ ਲਾਜ਼ਮੀ ਹੈ, ਕਿਉਂਕਿ ਨੌਜਵਾਨੀ ਦੇ ਸਹੀ ਰਾਹ ’ਤੇ ਪੈਣ ਨਾਲ ਹੀ ਸੂਬੇ ਦਾ ਭਵਿੱਖ ਸੁਰੱਖਿਅਤ ਹੋ ਸਕਦਾ ਹੈ। 

ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਫੇਜ਼ਵਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਨੂੰ ਕਾਮਯਾਬ ਬਣਾਉਣ ਲਈ ਸਿੱਖਿਆ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਗਠਨਾਂ, ਪੰਚਾਇਤਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਇਹ ਲੜਾਈ ਲੜਨੀ ਪਵੇਗੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮਾਂ ਅਤੇ ਨੁੱਕੜ ਨਾਟਕਾਂ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। 

ਵੱਖ-ਵੱਖ ਸਮਾਜਿਕ, ਧਾਰਮਿਕ ਵਪਾਰੀ ਸੰਗਠਨਾਂ ਅਤੇ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਰਾਜਪਾਲ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਰਾਜਸੀ, ਧਾਰਮਿਕ ਤੇ ਸਮਾਜਿਕ ਸੰਗਠਨਾਂ ਦੇ ਮੈਂਬਰ, ਵਿਭਾਗੀ ਅਧਿਕਾਰੀ, ਐਨ ਜੀ ਓਜ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Manish Tewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD