Thursday, 04 June 2026

 

 

ਖ਼ਾਸ ਖਬਰਾਂ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

 

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਗ੍ਰਿਫ਼ਤਾਰ ਦੋਸ਼ੀਆਂ ਨੇ ਜਬਰੀ ਵਸੂਲੀ ਲਈ ਗੜ੍ਹਸ਼ੰਕਰ ਇਲਾਕੇ ਵਿੱਚ ਦੋ ਵਾਰ ਕੀਤੀ ਗੋਲੀਬਾਰੀ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 24 Feb 2026

Last updated on: Feb 24, 2026, 17:53 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਸਮਰਥਤ ਇੱਕ ਮਾਡਿਊਲ ਦੇ ਦੋ ਮੁੱਖ ਕਾਰਕੁਨਾਂ ਨੂੰ  ਇੱਕ .32 ਬੋਰ ਪਿਸਤੌਲ, ਮੈਗਜ਼ੀਨ ਅਤੇ ਅੱਠ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਦੋਵੇਂ ਵਾਸੀ ਪਿੰਡ ਕੁਲਮ, ਐਸਬੀਐਸ ਨਗਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ - ਗੋਪੀ ਨਵਾਸ਼ਹਿਰੀਆ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ - ਜੋ ਬੀਕੇਆਈ ਨਾਲ ਜੁੜੇ ਹੋਏ ਹਨ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। 

ਉਨ੍ਹਾਂ ਦੱਸਿਆ ਕਿ ਜਾਂਚ ਮੁਤਾਬਕ, ਮੁਲਜ਼ਮਾਂ ਨੇ ਜਬਰੀ ਵਸੂਲੀ ਲਈ ਗੜ੍ਹਸ਼ੰਕਰ ਖੇਤਰ ਵਿੱਚ ਇੱਕ ਟ੍ਰੈਵਲ ਏਜੰਟ ਦੇ ਘਰ 'ਤੇ ਦੋ ਵਾਰ ਗੋਲੀਬਾਰੀ ਕੀਤੀ ਸੀ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਸੀਆਈ ਜਲੰਧਰ ਦੀਆਂ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਹਾਈਵੇਅ ਤੋਂ ਜਲੰਧਰ ਦੇ ਸੁਰਾਨੱਸੀ ਵਿਖੇ ਲਿਧੜਾਂ ਅੰਡਰਬ੍ਰਿਜ ਨੇੜਿਓਂ ਬੀਕੇਆਈ ਨਾਲ ਜੁੜੇ ਦੋਵਾਂ ਮੁਲਜ਼ਮਾਂ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ, ਐਫਆਈਆਰ ਨੰਬਰ 11, ਮਿਤੀ 23.02.2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ 61 (2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 25(1-ਬੀ) (ਏ) ਤਹਿਤ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD