Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

48 ਕਰੋੜ ਦੀ ਲਾਗਤ ਨਾਲ ਹੋਵੇਗਾ ਫਰਵਾਹੀ, ਸੇਖਾ, ਝਲੂਰ ਤੇ ਕੋਠੇ ਗੁਰੂ ਦੀਆਂ ਸੜਕਾਂ ਦਾ ਨਵੀਨੀਕਰਨ: ਮੀਤ ਹੇਅਰ

ਸੰਸਦ ਮੈਂਬਰ ਨੇ ਰੱਖਿਆ ਸੜਕਾਂ ਦੇ ਕੰਮਾਂ ਦੇ ਨੀਂਹ ਪੱਥਰ, ਕਿਹਾ ਕਰੋੜਾਂ ਦੀ ਲਾਗਤ ਨਾਲ ਵਿਕਾਸ ਕਾਰਜ ਜਾਰੀ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਰਨਾਲਾ , 24 Feb 2026

Last updated on: Feb 24, 2026, 17:57 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਤੇ ਜ਼ਿਲ੍ਹਾ ਬਰਨਾਲਾ ਵਿੱਚ ਸੜਕਾਂ ਦੇ ਨਵੀਨੀਕਰਨ, ਚੌੜਾ ਕਰਨ ਅਤੇ ਮੁਰੰਮਤ ਦੇ ਕੰਮ ਲਗਾਤਾਰ ਚੱਲ ਰਹੇ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਫਰਵਾਹੀ ਵਿਚ ਲਿੰਕ ਰੋਡ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। 

ਉਨ੍ਹਾਂ ਅੱਜ ਇਲਾਕੇ ਦੀਆਂ 4846.74 ਲੱਖ ਦੀ ਲਾਗਤ ਵਾਲੀਆਂ ਵੱਖ ਵੱਖ ਸੜਕਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਵਿੱਚ ਪਿੰਡ ਕੋਠੇ ਗੁਰੂ ਵਿਚ ਨਵੀਂ ਉਸਾਰੀ ਲਿੰਕ ਸੜਕ ਧਨੌਲਾ ਖੁਰਦ ਤੋਂ ਮੈਰੀਲੈਂਡ ਪੈਲੇਸ ਵਾਇਆ ਕੋਠੇ ਗੁਰੂ (6.25 ਕਿਲੋਮੀਟਰ) 331 ਲੱਖ ਦੀ ਲਾਗਤ ਵਾਲੀ, ਪਿੰਡ ਫਰਵਾਹੀ ਵਿਚ ਬਰਨਾਲਾ-ਧਨੌਲਾ ਰੋਡ ਤੋਂ ਫਰਵਾਹੀ ਸੇਖਾ ਬਸਤੀ ਤੱਕ 7.48 ਕਿਲੋਮੀਟਰ ਸੜਕ ਦਾ ਨਵੀਨੀਕਰਨ 680.0 ਲੱਖ ਦੀ ਲਾਗਤ ਨਾਲ, ਲਿੰਕ ਸੜਕ ਫਰਵਾਹੀ ਸੇਖਾ ਰੋਡ ਤੋਂ ਕੋਠੇ ਝੱਬਰਾਂ ਵਾਲੇ ਤੱਕ 2 ਕਿਲੋਮੀਟਰ ਦੇ ਟੋਟੇ ਦਾ 168.0 ਲੱਖ ਦੀ ਲਾਗਤ ਨਾਲ ਨਵੀਨੀਕਰਨ, ਨਵੀਂ ਉਸਾਰੀ ਲਿੰਕ ਸੜਕ ਬਰਨਾਲਾ-ਰਾਏਕੋਟ ਰੋਡ ਤੋਂ ਫਰਵਾਹੀ ਰੋਡ ਵਾਇਆ ਕੋਠੇ ਰਸੂਲਪੁਰ (ਸਰਕਾਰੀ ਮਿਡਲ ਸਕੂਲ) ਤੱਕ 2.30 ਕਿਲੋਮੀਟਰ ਸੜਕ ਦਾ 147.0 ਲੱਖ ਦੀ ਲਾਗਤ ਨਾਲ, ਪਿੰਡ ਸੇਖਾ ਵਿਚ ਦੋ ਲਿੰਕ ਸੜਕਾਂ ਸੇਖਾ ਤੋਂ ਰੇਲਵੇ ਸਟੇਸ਼ਨ ਸੇਖਾ ਅਤੇ ਸੰਘੇੜਾ-ਜਲੂਰ ਰੋਡ ਤੋਂ ਸੇਖਾ ਤੱਕ 7.27 ਕਿਲੋਮੀਟਰ ਦਾ 474.92 ਲੱਖ ਦੀ ਲਾਗਤ ਨਾਲ ਨਵੀਨੀਕਰਨ, ਨਵੀਂ ਉਸਾਰੀ ਲਿੰਕ ਸੜਕ ਸੇਖਾ ਤੋਂ ਡੇਰਾ ਬਾਬਾ ਟਹਿਲ ਦਾਸ ਤੱਕ 3.50 ਕਿਲੋਮੀਟਰ ਦਾ 224.0 ਲੱਖ ਦੀ ਲਾਗਤ ਨਾਲ ਨਵੀਨੀਕਰਨ, ਪਿੰਡ ਝਲੂਰ ਲਿੰਕ ਸੜਕ ਜਲੂਰ ਤੋਂ ਰੇਲਵੇ ਸਟੇਸ਼ਨ ਸੇਖਾ ਤੱਕ 2.95 ਕਿਲੋਮੀਟਰ 268.45 ਲੱਖ ਦੀ ਲਾਗਤ ਨਾਲ, ਨਵੀਂ ਉਸਾਰੀ ਲਿੰਕ ਸੜਕ ਜਲੂਰ ਤੋਂ ਖੇਤੀ ਖੁਰਦ ਤੱਕ ਦੀ ਸੜਕ (2 ਕਿਲੋਮੀਟਰ) 130 ਲੱਖ ਦੀ ਲਾਗਤ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ।

ਇਸ ਮੌਕੇ ਉਹਨਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਨੂੰ ਇਨ੍ਹਾਂ ਸੜਕਾਂ ਦੇ ਕੰਮ ਸਮਾਂਬੱਧ ਅਤੇ ਮਿਆਰੀ ਤਰੀਕੇ ਨਾਲ ਨੇਪਰੇ ਚਾੜਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਸਹੂਲਤ ਹੋ ਸਕੇ। ਇਸ ਮੌਕੇ ਸ. ਹਰਿੰਦਰ ਸਿੰਘ ਧਾਲੀਵਾਲ ਅਤੇ ਸਬੰਧਤ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ ਤੇ ਪਤਵੰਤੇ ਮੌਜੂਦ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD