Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਖੀ ਸ਼ਕਤੀ ਮੇਲੇ ਉਦਮੀ ਮਹਿਲਾਵਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦਾ ਵੱਡਾ ਉਪਰਾਲਾ: ਮੀਤ ਹੇਅਰ

ਬਰਨਾਲਾ ਵਿੱਚ ਪੰਜਾਬ ਸਖੀ ਸ਼ਕਤੀ ਮੇਲੇ ਦਾ ਸ਼ਾਨਦਾਰ ਆਗਾਜ਼

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਰਨਾਲਾ , 24 Feb 2026

Last updated on: Feb 24, 2026, 18:07 IST

ਪੰਜਾਬ ਸਰਕਾਰ ਵੱਲੋਂ ਸਵੈ ਸਹਾਇਤਾ ਗਰੁੱਪਾਂ ਖਾਸ ਕਰਕੇ ਉੱਦਮੀ ਔਰਤਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਮੰਚ ਮੁਹਈਆ ਕਰਾਉਣ ਲਈ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦਾ ਆਗਾਜ਼ ਅੱਜ ਇੱਥੋਂ ਦੀ ਅਨਾਜ ਮੰਡੀ ਵਿੱਚ ਕੀਤਾ ਗਿਆ ਜਿਸ ਦਾ ਉਦਘਾਟਨ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾ ਉੱਦਮੀਆਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਖੀ ਸ਼ਕਤੀ ਮੇਲੇ ਦਾ ਸ਼ਾਨਦਾਰ ਆਗਾਜ਼ ਹੋਇਆ ਹੈ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਰੇ ਜ਼ਿਲ੍ਹਿਆਂ ਵਿੱਚ ਇਹ ਮੇਲੇ ਕਰਵਾਏ ਜਾ ਰਹੇ ਹਨ। ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਅਤੇ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਇਹ ਮੇਲਾ 26 ਫਰਵਰੀ ਤੱਕ ਜਾਰੀ ਰਹੇਗਾ ਜੋ ਕਿ ਬਰਨਾਲਾ ਵਿੱਚ ਕੀਤੀ ਇੱਕ ਵੱਖਰੀ ਅਤੇ ਅਹਿਮ ਪਹਿਲ ਹੈ। 

ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਤੋਂ ਉੱਦਮੀ ਗਰੁੱਪ ਆਪਣੇ ਉਤਪਾਦ ਲੈ ਕੇ ਪੁੱਜੇ ਹਨ। ਇਸ ਮੌਕੇ ਉਨ੍ਹਾਂ ਸਵੈ ਸਹਾਇਤਾਂ ਪ੍ਰਾਪਤ ਗਰੁੱਪਾਂ ਵੱਲੋਂ ਬਣਾਈਆਂ ਵਸਤਾਂ ਦੀ ਸ਼ਲਾਘਾ ਕੀਤੀ ਅਤੇ ਸਾਰੇ ਸਟਾਲਾਂ ਦਾ ਦੌਰਾ ਕੀਤਾ। ਇਸ ਮੌਕੇ ਮੌਜੂਦ ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਇਸ ਮੇਲੇ ਵਿੱਚ ਸੈਲਫ਼ ਹੈਲਪ ਗਰੁੱਪਾਂ ਨੂੰ ਮੁਫਤ ਸਟਾਲਾਂ ਮੁਹਈਆ ਕਰਾਈਆਂ ਗਈਆਂ ਹਨ ਤਾਂ ਜੋ ਕਿ ਉਹ ਆਪਣੇ ਉਤਪਾਦਾਂ ਦੀ ਵਿਕਰੀ ਕਰ ਸਕਣ।

ਓਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੇ ਹੱਥੀਂ ਬਣੇ ਉਤਪਾਦਾਂ, ਪੇਂਡੂ ਅਤੇ ਸਭਿਆਚਾਰਕ ਸਮਾਨ, ਖਾਣ ਪੀਣ ਦੇ ਸਟਾਲ ਲਗਾਏ ਗਏ ਹਨ। ਉਹਨਾਂ ਕਿਹਾ ਕਿ ਰੋਜ਼ਾਨਾ ਸ਼ਾਮ ਨੂੰ ਕਲਾਕਾਰ ਆਪਣੀ ਕਲਾ ਦੀ ਮੁਜ਼ਾਹਰਾ ਕਰਨਗੇ ਅਤੇ ਰੋਜ਼ਾਨਾ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਪੇਸ਼ਕਾਰੀਆਂ ਦੇਣਗੇ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੇਲੇ ਦਾ ਪਰਿਵਾਰਾਂ ਸਮੇਤ ਪੁੱਜ ਆਨੰਦ ਮਾਨਣ, ਮੇਲੇ ਵਿੱਚ ਐਂਟਰੀ ਬਿਲਕੁਲ ਮੁਫ਼ਤ ਹੈ। ਜ਼ਿਕਰਯੋਗ ਹੈ ਕਿ ਇਸ ਮੇਲੇ 'ਚ ਸਜੀਆਂ ਕਰੀਬ 35 ਵੱਖ-ਵੱਖ ਸ਼ਿਲਪਕਾਰੀ ਵਸਤਾਂ ਅਤੇ ਖਾਣ ਪੀਣ ਦੀਆਂ ਸਟਾਲਾਂ 'ਤੇ ਪਹਿਲੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਖ਼ਰੀਦੋ-ਫ਼ਰੋਖਤ ਕੀਤੀ। 

ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਸ੍ਰੀ ਰਾਮ ਤੀਰਥ ਮੰਨਾ, ਸ. ਹਰਿੰਦਰ ਸਿੰਘ ਧਾਲੀਵਾਲ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ, ਵਿਦਿਆਰਥੀ ਮੌਜੂਦ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD