Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਅਜੀਤਪਾਲ ਸਿੰਘ ਕੋਹਲੀ ਵੱਲੋਂ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਪਟਿਆਲਾ , 24 Feb 2026

Last updated on: Feb 25, 2026, 11:52 IST

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਾਰਡ ਨੰਬਰ 1 ਭਾਰਤ ਨਗਰ, ਬਲੋਸਮ ਐਨਕਲੇਵ ਤੋਂ ਤੀਰਥ ਯਾਤਰੀਆਂ ਦਾ ਇਕ ਜਥਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਯਾਤਰੀਆਂ ਨੂੰ ਫੁੱਲਾਂ ਦੀਆਂ ਮਾਲਾਵਾਂ ਪਾ ਕੇ ਅਤੇ ਸ਼ੁਭਕਾਮਨਾਵਾਂ ਦੇ ਕੇ ਵਿਦਾ ਕੀਤਾ ਗਿਆ।

ਇਹ ਜਥਾ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ ਅਤੇ ਪ੍ਰਸਿੱਧ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਇਆ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸੋਚ ਦਾ ਨਤੀਜਾ ਹੈ, ਜਿਸ ਦਾ ਮਕਸਦ ਆਮ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀ ਸਹੂਲਤ ਪ੍ਰਦਾਨ ਕਰਨਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਇਸ ਸਕੀਮ ਰਾਹੀਂ ਹਜ਼ਾਰਾਂ ਲੋਕ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਸੁਵਿਧਾ ਲਈ ਆਵਾਜਾਈ, ਰਹਾਇਸ਼ ਅਤੇ ਭੋਜਨ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਹ ਬਿਨਾਂ ਕਿਸੇ ਚਿੰਤਾ ਦੇ ਧਾਰਮਿਕ ਯਾਤਰਾ ਕਰ ਸਕਣ। 

ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਕੀਮ ਧਾਰਮਿਕ ਵਿਸ਼ਵਾਸ ਨਾਲ ਜੁੜੇ ਲੋਕਾਂ ਲਈ ਇਕ ਵੱਡੀ ਸੌਗਾਤ ਹੈ।

ਇਸ ਮੌਕੇ ਵਾਰਡ ਨੰਬਰ 1 ਤੋਂ ਐਮ ਸੀ ਸੋਨੀਆ ਦਾਸ ਤੋਂ ਇਲਾਵਾ ਇਲਾਕਾ ਵਾਸੀ ਵੱਡੀ ਗਿਣਤੀ 'ਚ ਮੌਜੂਦ ਸਨ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD