ਹਰਿਆਣਾ ਦੀ ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਪੁੰਡਰੀ ਵਿਧਾਨਸਭਾ ਖੇਤਰ ਵਿੱਚ ਚੰਦਾਨਾ ਮਾਈਨਰ (ਬੁਰਜੀ ਗਿਣਤੀ 0 ਤੋਂ 28160) ਅਤੇ ਥਰੋਟਾ ਮਾਈਨਰ (ਬੁਰਜੀ ਗਿਣਤੀ 0 ਤੋਂ 48600) ਦੇ ਪੁਨਰਵਾਸ ਅਤੇ ਮੁਰੰਮਤ ਦੇ ਕੰਮ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਹਰਿਆਣਾ ਦੀ ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਅੱਜ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਸਦਨ ਦੇ ਇੱਕ ਮੈਂਬਰ ਵੱਲੋਂ ਪੁੱਛੇ ਗਏ ਇੱਕ ਸੁਆਲ ਦਾ ਜਵਾਬ ਦੇ ਰਹੇ ਸਨ।
ਸੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇੰਨ੍ਹਾ ਪਰਿਯੋਜਨਾਵਾਂ ਲਈ ਕ੍ਰਮਵਾਰ 752.69 ਲੱਖ ਰੁਪਏ ਅਤੇ 999.57 ਲੱਖ ਰੁਪਏ ਦੀ ਪ੍ਰਸਾਸ਼ਨਿਕ ਮੰਜੂਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ ਅਤੇ ਵਿਸਥਾਰ ਅੰਦਾਜਾ ਤਿਆਰ ਕੀਤਾ ਜਾ ਰਿਹਾ ਹੈ। ਸਾਰੇ ਵਿਭਾਗ ਦੀ ਰਸਮੀ ਕਾਰਵਾਈਆਂ ਪੂਰੀਆਂ ਹੋਣ ਦੇ ਬਾਅਦ ਕੰਮ 01 ਅਪ੍ਰੈਲ 2026 ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇੰਨ੍ਹਾਂ ਕੰਮਾਂ ਨੂੰ 30 ਜੂਨ 2027 ਤੱਕ ਪੂਰਾ ਕੀਤੇ ਜਾਣ ਦਾ ਟੀਚਾ ਰੱਖਿਆ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਇੰਨ੍ਹਾ ਪਰਿਯੋਜਨਾਵਾਂ ਦੇ ਪੂਰਾ ਹੋਣ ਨਾਲ ਖੇਤਰ ਦੇ ਕਿਸਾਨਾਂ ਨੂੰ ਬਿਹਤਰ ਅਤੇ ਸੁਚਾਰੂ ਸਿੰਚਾਈ ਸਹੂਲਤ ਉਪਲਬਧ ਹੋਵੇਗੀ।