Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Vigilance Bureau, Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਲੁਧਿਆਣਾ , 25 Feb 2026

Last updated on: Feb 25, 2026, 17:47 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੁਲਿਸ ਚੌਕੀ ਕੈਲਾਸ਼ ਚੌਕ, ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸਿਵਲ ਲਾਈਨ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੂੰ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਵਿੱਚ ਮੁਲਜ਼ਮ ਏਐਸਆਈ ਜਾਂਚ ਅਧਿਕਾਰੀ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਥਾਣੇ ਵਿੱਚ ਆਪਣੇ ਭਰਾ ਨੂੰ ਮਿਲਣ ਗਿਆ ਤਾਂ ਮੁਲਜ਼ਮ ਏਐਸਆਈ ਨੇ ਉਸਦੇ ਗ੍ਰਿਫ਼ਤਾਰ ਭਰਾ ਨੂੰ ਮਿਲਣ ਬਦਲੇ ਮੌਕੇ 'ਤੇ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲਈ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੇ ਭਰਾ ਨੂੰ ਹੋਰ ਪੁਲਿਸ ਰਿਮਾਂਡ ‘ਤੇ ਨਾ ਰੱਖਣ ਬਦਲੇ ਐਸਐਚਓ ਲਈ ਦੋ ਲੱਖ ਰੁਪਏ ਅਤੇ ਆਪਣੇ ਲਈ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਏਐਸਆਈ ਜਨਕ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ  ਦੇ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD