Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਰੇ ਭਾਈਵਾਲਾਂ ਦੀ ਭਲਾਈ ਲਈ ਨਿਰਵਿਘਨ ਖ਼ਰੀਦ ਸੀਜ਼ਨ ਯਕੀਨੀ ਬਣਾਇਆ ਜਾਵੇ: ਮੰਤਰੀ ਸਮੂਹ ਵੱਲੋਂ ਅਫਸਰਾਂ ਨੂੰ ਨਿਰਦੇਸ਼

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Laljit Singh Bhullar, Lal Chand Kataruchak, Barinder Kumar Goel

Web Admin

Web Admin

5 Dariya News

ਚੰਡੀਗੜ੍ਹ , 25 Feb 2026

Last updated on: Feb 25, 2026, 18:06 IST

ਫ਼ਸਲੀ ਖ਼ਰੀਦ ਸਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ(ਜੀਓਐਮ) ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਿਲ ਹਨ, ਨੇ ਅੱਜ ਆਉਣ ਵਾਲੇ ਕਣਕ ਖਰੀਦ ਸੀਜ਼ਨ 2026-27 ਦੀ ਵਿਆਪਕ ਸਮੀਖਿਆ ਕਰਨ ਲਈ ਮੀਟਿੰਗ ਕੀਤੀ।

ਮੰਤਰੀ ਸਮੂਹ ਨੂੰ ਇਸ ਮੌਕੇ ਦੱਸਿਆ ਗਿਆ ਕਿ ਕਣਕ ਖ਼ਰੀਦ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵੱਲੋਂ ਵਿਭਾਗ ਲਗਭਗ 132 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਉਪਜ ਦੀ ਖ਼ਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।

ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਅਗਸਤ 2025 ਤੋਂ ਹੁਣ ਤੱਕ ਹਰ ਮਹੀਨੇ 5 ਐਲ.ਐਮ.ਟੀ. ਕਣਕ ਅਤੇ 5 ਐਲਐਮਟੀ ਚੌਲ ਦੀ ਢੋਆ-ਢੁਆਈ ਕੀਤੀ ਜਾ ਰਹੀ ਹੈ, ਜਦੋਂ ਕਿ 2026-27 ਦੇ ਸੀਜ਼ਨ ਵਿੱਚ ਖਰੀਦੀ ਜਾਣ ਵਾਲੀ ਕਣਕ ਲਈ ਢੁਕਵੀਂ ਸਟੋਰੇਜ ਸਪੇਸ ਨੂੰ ਯਕੀਨੀ ਬਣਾਉਣ ਲਈ ਹਰ ਮਹੀਨੇ ਘੱਟੋ-ਘੱਟ 15 ਐਲਐਮਟੀ ਕਣਕ ਦੀ ਚੁਕਾਈ  ਦੀ ਲੋੜ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧ ਵਿੱਚ ਸਮੇਂ ਸਮੇਂ ਉੱਤੇ ਅਤੇ ਹਾਲ ਹੀ ਵਿੱਚ ਵੀ ਜ਼ੋਰਦਾਰ ਢੰਗ ਨਾਲ ਕੇਂਦਰ ਸਰਕਾਰ ਕੋਲ ਮੁੱਦਾ ਉਠਾਇਆ ਗਿਆ ਹੈ।

ਇਸ ਤੋਂ ਇਲਾਵਾ ਆਉਣ ਵਾਲੇ ਸੀਜ਼ਨ ਦੇ ਸਬੰਧੀ ਕਣਕ ਦੀ ਸੁਰੱਖਿਅਤ ਸਟੋਰੇਜ ਨੂੰ ਯਕੀਨੀ ਬਣਾਉਣ ਲਈ ਵਿਭਾਗ ਪਲਿੰਥ ਬਣਾਉਣ ਅਤੇ ਚੌਲ ਮਿੱਲਾਂ ਵਿੱਚ ਖਾਲੀ ਥਾਵਾਂ ਦੀ ਵਰਤੋਂ ਕਰਨ ’ਤੇ ਵਿਚਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨਾਂ ਨਾਲ ਖਰੀਦ ਪ੍ਰਬੰਧਾਂ ਦੀ ਨਿਯਮਿਤ ਸਮੀਖਿਆ ਕੀਤੀ ਜਾ ਰਹੀ ਹੈ। ਡੀਐਫਐਸਸੀਜ਼ ਵੱਲੋਂ ਸੰਕਟਕਾਲੀ ਯੋਜਨਾਵਾਂ ਅਤੇ ਬਦਲਵੇਂ ਪ੍ਰਬੰਧ ਤਿਆਰ ਕਰਨ ਲਈ ਐਫ.ਸੀ.ਆਈ. ਦੇ ਜ਼ਿਲ੍ਹਾ ਮੈਨੇਜਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। 

ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਲੋੜੀਂਦੀਆਂ ਹੋਰ ਵਸਤਾਂ  ਸਬੰਧੀ 391320 ਪਲਾਸਟਿਕ ਦੇ ਕਰੇਟਾਂ ਲਈ ਆਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 231055 ਪ੍ਰਾਪਤ ਹੋ ਚੁੱਕੇ ਹਨ ਜਦੋਂ ਕਿ ਬਾਕੀ ਮਾਰਚ ਤੱਕ ਪ੍ਰਾਪਤ ਹੋ ਜਾਣਗੇ। ਇਸ ਤੋਂ ਇਲਾਵਾ, 675000 ਲੱਕੜ ਦੇ ਕਰੇਟਾਂ ਦੀ ਸਪਲਾਈ ਲਈ ਆਰਡਰ ਦਿੱਤੇ ਗਏ ਹਨ ਅਤੇ ਕਣਕ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕਰਨ ਲਈ ਲੋੜੀਂਦੇ ਐਲਪੀਈਡੀ ਕਵਰ (ਤਰਪਾਲਾਂ) ਵੀ ਉਪਲਬਧ ਹਨ।

ਆੜ੍ਹਤੀਆਂ ਵੱਲੋਂ ਕਮਿਸ਼ਨ ਦੀਆਂ ਦਰਾਂ 45 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 64 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਸਬੰਧੀ ਮੰਤਰੀ ਸਮੂਹ ਦੇ ਇਹ  ਵੀ ਧਿਆਨ ਵਿੱਚ ਲਿਆਂਦਾ ਗਿਆ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਵ ਮੌਕੇ ’ਤੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਜ਼ੋਰ ਸ਼ੋਰ ਨਾਲ ਉਠਾਇਆ ਜਾ ਰਿਹਾ ਹੈ। ਖਰੀਦ ਪ੍ਰਕਿਰਿਆ ਨਾਲ ਜੁੜੇ ਹਰੇਕ ਭਾਈਵਾਲੀ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੰਤਰੀ ਸਮੂਹ ਨੇ ਅਧਿਕਾਰੀਆਂ ਨੂੰ ਹਰ ਕਦਮ ’ਤੇ ਪਾਰਦਰਸ਼ਤਾ ਨਾਲ ਨਿਰਵਿਘਨ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਅਤੇ ਜੀ.ਐਮ. ਵਿੱਤ ਸਰਵੇਸ਼ ਕੁਮਾਰ ਮੌਜੂਦ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Laljit Singh Bhullar , Lal Chand Kataruchak , Barinder Kumar Goel

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD