Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼

2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜ਼ਿਲਕਾ , 25 Feb 2026

Last updated on: Feb 26, 2026, 11:47 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਇੱਕ ਦੋਸ਼ੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਨਾਮ ਸਿੰਘ ਉਰਫ਼ ਗਾਮਾ ਵਾਸੀ ਭੰਗੇ ਵਾਲਾ (ਝੂਗੇ ਕਿਸ਼ੋਰ ਸਿੰਘ ਵਾਲਾ), ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਚਾਰ .30 ਬੋਰ ਦੇ ਪਿਸਤੌਲ ਅਤੇ ਦੋ 9 ਐਮਐਮ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। 

ਪੁਲਿਸ ਟੀਮਾਂ ਨੇ ਉਸ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸਦੀ ਵਰਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਅਤੇ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਡਰੋਨ ਰਾਹੀਂ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਭੇਜੀ ਗਈ ਸੀ। 

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਏਆਈਜੀ ਐਸਐਸਓਸੀ ਫਾਜ਼ਿਲਕਾ ਨਰੇਸ਼ ਕੁਮਾਰ ਡੋਗਰਾ ਨੇ ਦੱਸਿਆ ਕਿ ਭਰੋਸੇਯੋਗ ਸੂਹ 'ਤੇ ਕਾਰਵਾਈ ਕਰਦਿਆਂ, ਐਸਐਸਓਸੀ ਫਾਜ਼ਿਲਕਾ ਦੀਆਂ ਟੀਮਾਂ ਨੇ ਜਲਾਲਾਬਾਦ ਖੇਤਰ ਵਿੱਚ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਦੋਸ਼ੀ ਨੂੰ ਫਾਜ਼ਿਲਕਾ ਦੇ ਪਿੰਡ ਬਾਘੇ ਕੇ ਉੱਤਰ ਨੇੜਿਓਂ ਉਸ ਵੇਲੇ ਕਾਬੂ ਕੀਤਾ, ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਕੋਲੋਂ 2.1 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਅੱਗੇ ਦੱਸਿਆ ਕਿ ਖੁਲਾਸੇ ਦੌਰਾਨ ਗ੍ਰਿਫ਼ਤਾਰ ਮੁਲਜ਼ਮ ਵੱਲੋਂ ਦੱਸੇ ਗਏ ਟਿਕਾਣੇ ਤੋਂ ਚਾਰ ਹੋਰ ਪਿਸਤੌਲ ਬਰਾਮਦ ਕੀਤੇ ਗਏ। ਇਸ ਸਬੰਧੀ, ਐਫਆਈਆਰ ਨੰਬਰ 02 ਮਿਤੀ 24-02-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 25 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD