Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਵਿਰੋਧੀ ਕਾਂਗਰਸ ਸਮੇਤ ਹਰ ਕੋਈ ਮੰਨਣ ਲੱਗਿਆ ਕਿ ਪੰਜਾਬ ਨੂੰ ਦਲਦਲ ਵਿਚ ਸਿਫਰ ਭਾਜਪਾ ਦੀ ਮਜਬੂਤ ਲੀਡਰਸ਼ਿਪ ਹੀ ਕੱਢ ਸਕਦੀ ਹੈ-ਸੁਨੀਲ ਜਾਖੜ

ਅਨੁਭਵਹੀਣ ਅਤੇ ਗੈਰ ਸੰਜੀਦਾ ਆਪ ਸਰਕਾਰ ਦੇ ਰਾਜ ਵਿਚ ਨਾਰਕੋ ਆਂਤਕਵਾਦ ਨੇ ਗੈਂਗਸਟਰ ਨਾਰਕੋ ਆਂਤਕਵਾਦ ਦਾ ਰੂਪ ਧਾਰਿਆ

Sunil Jakhar, Bharatiya Janata Party, BJP, BJP Punjab, Vineet Joshi

5 Dariya News

5 Dariya News

5 Dariya News

ਚੰਡੀਗੜ੍ਹ , 25 Feb 2026

Last updated on: Feb 26, 2026, 12:06 IST

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਜਿਸ ਤਰਾਂ ਕਾਂਗਰਸ ਦੇ ਸੀਨਿਅਰ ਆਗੂ ਵੀ ਹੁਣ ਰਾਜ ਵਿਚ ਵਿਗੜ ਰਹੀ ਅਮਨ ਕਾਨੂੰਨ ਦੀ ਹਾਲਤ ਦੇ ਸੁਧਾਰ ਲਈ ਕੇਂਦਰ ਸਰਕਾਰ ਨੂੰ ਚਿੱਠੀਆਂ ਲਿਖ ਰਹੇ ਹਨ ਉਸਤੋਂ ਇਹ ਤਾਂ ਸਿੱਧ ਹੋ ਗਿਆ ਹੈ ਕਿ ਪੰਜਾਬ ਦੇ ਆਮ ਲੋਕਾਂ ਅਤੇ ਹੋਰ ਸਾਰੀਆਂ ਧਿਰਾਂ ਵਾਂਗ ਹੁਣ ਵਿਰੋਧੀ ਕਾਂਗਰਸ ਨੇ ਵੀ ਮੰਨ ਲਿਆ ਹੈ ਕਿ ਰਾਜ ਦੀ ਗੰਭੀਰ ਹੋਈ ਹਾਲਤ ਨੂੰ ਹੁਣ ਕੇਵਲ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਮਜ਼ਬੂਤ ਲੀਡਰਸ਼ਿਪ ਵਿਚ ਭਾਜਪਾ ਹੀ ਸੁਧਾਰ ਸਕਦੀ ਹੈ। ਉਹ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਨੂੰ ਇਕ ਮਜਬੂਤ ਲੀਡਰਸ਼ਿਪ ਦੀ ਜਰੂਰਤ ਹੈ ਜੋ ਫੈਸਲੇ ਲੈਣ ਅਤੇ ਉਨ੍ਹਾਂ ਨੂੰ ਲਾਗੂ ਕਰਨ ਦੀ ਹਿੰਮਤ ਰੱਖਦੀ ਹੋਵੇ ਤਾਂਹੀ ਪੰਜਾਬ ਵਿਚੋਂ ਬਦ-ਅਮਨੀ ਨੂੰ ਰੋਕ ਕੇ ਇੱਥੋਂ ਦੇ ਲੋਕਾਂ ਨੂੰ ਸੁਰੱਖਿਅਤ ਮਹੌਲ ਮੁਹਈਆ ਕਰਵਾਉਂਦੇ ਹੋਏ ਰਾਜ ਨੂੰ ਤਰੱਕੀ ਦੀ ਰਾਹ ਤੇ ਤੋਰਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕੇਵਲ ਭਾਜਪਾ ਹੀ ਕਰ ਸਕਦੀ ਹੈ ਅਤੇ ਇਸ ਦਾ ਫੈਸਲਾ ਕਰਨਾ ਹੁਣ ਪੰਜਾਬ ਦੇ ਲੋਕਾਂ ਦੇ ਹੱਥ ਹੈ ਕਿ ਉਨ੍ਹਾਂ ਨੇ ਨਿੱਤ ਦਿਨ ਜਾਨ ਗੁਆਉਣ ਦੇ ਡਰ ਵਿਚ ਜਿਉਣਾ ਹੈ ਜਾਂ ਇਕ ਸਾਂਤ ਅਤੇ ਭਾਈਚਾਰਕ ਸਾਂਝ ਵਾਲੇ ਪੰਜਾਬ ਵਿਚ।

ਸੁਨੀਲ ਜਾਖੜ ਨੇ ਕਿਹਾ ਕਿ ਹੁਣ ਇਕ ਗੈਰ ਜਿੰਮੇਵਾਰ ਅਤੇ ਅਨਾੜੀ ਆਮ ਆਦਮੀ ਪਾਰਟੀ ਦੀ ਸਰਕਾਰ ਕਾਰਨ ਰਾਜ ਵਿਚ ਨਾਰਕੋ ਆਂਤਕਵਾਦ ਹੁਣ ਗੈਂਗਸਟਰ ਨਾਰਕੋ ਆਂਤਕਵਾਦ ਵਿਚ ਬਦਲ ਗਿਆ ਹੈ। ਗੈਂਗਸਟਰ ਨਵੇਂ ਮੁੰਡਿਆਂ ਨੂੰ ਅਖੌਤੀ ਚਕਾਚੌਂਧ ਵਿਖਾ ਆਪਣੇ ਨਾਲ ਜੋੜਦੇ ਹਨ ਅਤੇ ਇਹੀ ਅੱਗੇ ਫਿਰ ਆਂਤਕਵਾਦੀਆਂ ਦੇ ਮੋਹਰੇ ਬਣ ਰਾਜ ਨੂੰ ਆਂਤਕਵਾਦ ਨਾਲ ਦਹਿਸਤਜਦਾ ਕਰਦੇ ਹਨ।

ਉਨ੍ਹਾਂ ਨੇ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਕਾਬਲੀਅਤ ਨੂੰ ਜਿੰਮੇਵਾਰ ਦੱਸਦਿਆਂ ਕਿਹਾ ਹੈ ਕਿ ਰਾਜ ਵਿਚ ਇੰਟੈਲੀਜੈਂਸ ਨੈਟਵਰਕ ਪੂਰੀ ਤਰਾਂ ਫੇਲ ਹੋ ਗਿਆ ਹੈ ਅਤੇ ਪੁਲਿਸ ਵਾਰਦਾਤ ਹੋ ਜਾਣ ਤੋਂ ਬਾਅਦ ਅਖੌਤੀ ਪੁਲਿਸ ਮੁਕਾਬਲਾ ਕਰਕੇ ਲੋਕਾਂ ਦੀਆਂ ਅੱਖਾਂ ਪੂੰਝਣ ਤੱਕ ਸੀਮਤ ਹੋ ਗਈ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪਿਛਲੇ ਥੋੜੇ ਸਮੇਂ ਵਿਚ ਹੀ ਪੰਜਾਬ ਵਿਚ ਹੈਂਡ ਗ੍ਰੇਨੇਡ ਹਮਲੇ ਦੀਆਂ ਲਗਭਗ 20 ਵਾਰਦਾਤਾਂ ਹੋ ਚੁੱਕੀਆਂ ਹਨ। ਇਹ ਰਾਜ ਵਿਚ ਵੱਧ ਰਹੇ ਗੈਂਗਸਟਰ, ਨਾਰਕੋ ਅਤੇ ਆਂਤਕਵਾਦ ਦੇ ਮਿਲਗੋਭੇ ਦਾ ਨਤੀਜਾ ਹੈ ਪਰ ਸੂਬਾ ਸਰਕਾਰ ਇਸ ਨਾਲ ਨੱਜਿਠਣ ਵਿਚ ਪੂਰੀ ਤਰਾਂ ਨਾਲ ਨਾਕਾਮ ਸਿੱਧ ਹੋ ਰਹੀ ਹੈ। 

ਪਹਿਲਾਂ ਪੰਜਾਬ ਵਿਚ ਏਕੇ 47 ਦਾ ਆਂਤੰਕ ਰਿਹਾ ਹੈ ਅਤੇ ਹੁਣ ਇਹ ਹੈਂਡ ਗ੍ਰੈਨੇਡ ਪੰਜਾਬ ਲਈ ਨਿਊ ਨਾਰਮਲ ਬਣ ਗਏ ਹਨ। ਪਰ ਇਸ ਸਾਰੇ ਡਰ ਅਤੇ ਸਹਿਮ ਦਾ ਅਸਰ ਆਮ ਪੰਜਾਬੀ ਤੇ ਪੈ ਰਿਹਾ ਹੈ ਜਿੰਨ੍ਹਾਂ ਨੂੰ ਜਾਨਮਾਲ ਦਾ ਡਰ ਹਰ ਸਮੇਂ ਸਤਾਉਂਦਾ ਰਹਿੰਦਾ ਹੈ। ਜਦਕਿ ਪੁਲਿਸ ਨੂੰ ਲੋਕਾਂ ਦੀ ਸੁਰੱਖਿਆ ਵਿਚ ਲਗਾਉਣ ਦੀ ਬਜਾਏ ਆਪ ਪਾਰਟੀ ਦੇ ਆਗੂਆਂ ਦੇ ਪ੍ਰੀ ਵੈਡਿੰਗ ਵੀਡੀਓਗ੍ਰਾਫੀ ਸੂਟ ਵਿਚ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਮੋਗਾ ਦੀ ਰੈਲੀ ਵਿਚ ਮੁੱਖ ਸਕੱਤਰ ਅਤੇ ਡੀਜੀਪੀ ਦਾ ਭਾਸ਼ਣ ਦੇਣਾ ਅਤੇ ਬਾਅਦ ਵਿਚ ਇਸ ਨੂੰ ਸਰਕਾਰੀ ਪ੍ਰੋਗਰਾਮ ਦੱਸਣਾ ਪੂਰੀ ਤਰਾਂ ਹਾਸੋਹੀਣਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਦਾ ਉਸ ਦਿਨ ਦਾ ਟਵੀਟ ਮੀਡੀਆ ਨੂੰ ਵਿਖਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਖੁਦ ਇਸ ਰੈਲੀ ਨੂੰ ਆਮ ਆਦਮੀ ਪਾਰਟੀ ਦੀ ਰੈਲੀ ਕਿਹਾ ਸੀ। 

ਫਿਰ ਰਾਜ ਦੇ ਸਿਵਲ ਤੇ ਪੁਲਿਸ ਦੇ ਸਭ ਤੋਂ ਵੱਡੇ ਅਧਿਕਾਰੀ ਕਿਸ ਹੈਸੀਅਤ ਵਿਚ ਇਸ ਰੈਲੀ ਵਿਚ ਬੋਲੇ। ਭਾਜਪਾ ਪ੍ਰਧਾਨ ਨੇ ਕਿਹਾ ਕਿ ਇਸ ਸਮੇਂ ਵਿਰੋਧੀ ਧਿਰ ਕਾਂਗਰਸ ਤਾਂ ਪੂਰੀ ਤਰਾਂ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਆਤਮ-ਸਮਰਪਨ ਕਰ ਚੁੱਕੀ ਹੈ ਅਤੇ ਉਸਦਾ ਕੋਈ ਵੀ ਆਗੂ ਅਵਾਜ ਉਠਾਉਣ ਦੀ ਹਿੰਮਤ ਨਹੀਂ ਵਿਖਾ ਰਿਹਾ ਹੈ। 

ਉਨ੍ਹਾਂ ਨੇ ਕਿਹਾ ਕਿ ਅਜਿਹੇ ਵਿਚ ਪੰਜਾਬ ਦੇ ਲੋਕਾਂ ਨੂੰ ਹੀ ਆਪਣੇ ਪੰਜਾਬ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੰਕਲਪ ਲੈਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਭਾਜਪਾ ਰਾਜ ਨੂੰ ਇਸ ਦਲਦਲ ਵਿਚੋਂ ਕੱਢ ਸਕਦੀ ਹੈ ਪਰ ਇਸ ਲਈ ਰਾਜ ਦੇ ਲੋਕਾਂ ਨੂੰ ਹੀ ਚੋਣਾਂ ਵਿਚ ਪਾਰਟੀ ਦੀ ਚੋਣ ਕਰਨੀ ਹੋਵੇਗੀ ਤਾਂ ਹੀ ਗੈਰ ਸੰਜੀਦਾ, ਅਨੁਭਵਹੀਣ ਆਪ ਸਰਕਾਰ ਦੇ ਕੁਸਾ਼ਸਣ ਤੋਂ ਪਿੱਛਾ ਛੁੱਟ ਸਕਦਾ ਹੈ।

 

Tags: Sunil Jakhar , Bharatiya Janata Party , BJP , BJP Punjab , Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD