Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੜ੍ਹ ਪ੍ਰਭਾਵਤਾਂ ਲਈ ਸਰਬੱਤ ਦਾ ਭਲਾ ਟਰੱਸਟ ਦਾ ਮੁੜ ਵੱਡਾ ਉਪਰਾਲਾ

ਸਰਹੱਦੀ ਖੇਤਰ ਦੀਆਂ 17 ਹੋਰ ਧੀਆਂ ਨੂੰ ਵਿਆਹਾਂ ਲਈ ਇੱਕ-ਇੱਕ ਲੱਖ ਰੁਪਏ ਦੇ ਚੈੱਕ ਦਿੱਤੇ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, SP Singh Oberoi, DR SP Singh Oberoi

Web Admin

Web Admin

5 Dariya News

ਅਜਨਾਲਾ/ ਅੰਮ੍ਰਿਤਸਰ , 25 Feb 2026

Last updated on: Feb 26, 2026, 12:14 IST

ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ ਦਿਲੀ ਕਾਰਨ ਪੂਰੀ ਦੁਨੀਆਂ ਅੰਦਰ 'ਰੱਬ ਦੇ ਫਰਿਸ਼ਤੇ' ਵੱਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ਼ੁਰੂ ਕੀਤੀ ਗਈ ''ਹੜ ਪ੍ਰਭਾਵਿਤ ਵਿਆਹ ਯੋਜਨਾ'' ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਵੱਖ-ਵੱਖ ਪਰਿਵਾਰਾਂ ਦੀਆਂ 16 ਹੋਰਨਾਂ ਧੀਆਂ ਸਮੇਤ ਗੁਰਦਾਸਪੁਰ ਜ਼ਿਲ੍ਹੇ ਦੀ 1 ਧੀ ਦੇ ਵਿਆਹ ਲਈ ਸਹਾਇਤਾ ਦੇ ਰੂਪ 'ਚ ਇੱਕ-ਇੱਕ ਲੱਖ ਰੁਪਏ ਦੇ ਚੈੱਕ ਸ਼ਗਨ ਵਜੋਂ ਦਿੱਤੇ ਗਏ।

ਇਸ ਸੇਵਾ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਉਚੇਚੇ ਤੌਰ ਤੇ ਸਰਹੱਦੀ ਖੇਤਰ 'ਚ ਪਹੁੰਚੇ ਡਾ.ਐਸ.ਪੀ.ਸਿੰਘ ਉਬਰਾਏ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਨ ਦੇ ਫ਼ੈਸਲੇ ਤਹਿਤ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀਆਂ 16, ਤਰਨਤਾਰਨ ਦੀਆਂ 25, ਫ਼ਿਰੋਜ਼ਪੁਰ ਦੀਆਂ 31, ਫਾਜ਼ਿਲਕਾ ਦੀਆਂ 28, ਮੋਗਾ ਦੀਆਂ 4 ਜਦ ਕਿ ਕਪੂਰਥਲਾ, ਜਲੰਧਰ ਤੇ ਗੁਰਦਾਸਪੁਰ ਦੀਆਂ 1-1 ਧੀਆਂ ਭਾਵ ਕੁਲ 107  ਪਰਿਵਾਰਾਂ ਨੂੰ ਵਿਆਹਾਂ ਵਾਸਤੇ ਇੱਕ-ਇੱਕ ਲੱਖ ਰੁਪਏ ਦੇਣ ਉਪਰੰਤ ਹੁਣ ਤੱਕ ਟਰੱਸਟ ਵੱਲੋਂ ਕੁਲ 214 ਧੀਆਂ ਦੇ ਵਿਆਹ ਮੁਕੰਮਲ ਹੋ ਗਏ ਹਨ। 

ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਘਰਾਂ ਨੂੰ ਬਣਾਉਣ ਦਾ ਕਾਰਜ ਵੀ ਆਰੰਭ ਹੋ ਗਿਆ ਹੈ,ਜਿਸ ਤਹਿਤ 15 ਪੀੜਤ ਪਰਿਵਾਰਾਂ ਨੂੰ ਲੋੜੀਂਦੀ ਰਾਸ਼ੀ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਡਾ.ਉਬਰਾਏ ਨੇ ਵਿਆਹ ਕਾਰਜਾਂ ਦੀ ਵੱਡੀ ਸੇਵਾ ਨੂੰ ਨੇਪਰੇ ਚਾੜ੍ਹਨ ਲਈ ਸਿਆਟਲ (ਯੂ.ਐਸ.ਏ.) ਦੀ ਸਮੂਹ ਸਾਧ ਸੰਗਤ ਵੱਲੋਂ ਪਾਏ ਗਏ ਵਿਸ਼ੇਸ਼ ਯੋਗਦਾਨ ਲਈ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਿਆਂ ਦੱਸਿਆ ਕਿ ਟਰੱਸਟ ਦੀ ਸਿਆਟਲ ਇਕਾਈ ਦੇ ਅਹੁਦੇਦਾਰ ਵੀ ਉਚੇਚੇ ਤੌਰ ਤੇ ਅਮਰੀਕਾ ਤੋਂ ਆ ਕੇ ਅੱਜ ਦੇ ਵਿਆਹ ਸਮਾਗਮਾਂ ਦਾ ਹਿੱਸਾ ਬਣੇ ਹਨ। 

ਸਮਾਗਮ ਦੇ ਅਖ਼ੀਰ 'ਚ ਕਸਬਾ ਚਮਿਆਰੀ ਦੇ ਮੋਹਤਬਰਾਂ ਵੱਲੋਂ ਡਾ.ਉਬਰਾਏ ਸਮੇਤ ਆਏ ਹੋਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਧੀਆਂ ਦੇ ਮਾਪਿਆਂ ਨੇ ਡਾ.ਉਬਰਾਏ ਸਮੇਤ ਟਰੱਸਟ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਦੀ ਬਦੌਲਤ ਅੱਜ ਉਹ ਆਪਣੀਆਂ ਧੀਆਂ ਦੇ ਵਿਆਹਾਂ ਦੇ ਖ਼ਰਚ ਤੋਂ ਭਾਰ ਮੁਕਤ ਹੋ ਗਏ ਹਨ।

ਇਸ ਮੌਕੇ ਟਰੱਸਟੀ ਡਾ. ਸਤਨਾਮ ਸਿੰਘ ਨਿੱਝਰ,ਟਰੱਸਟ ਦੀ ਸਿਆਟਲ ਇਕਾਈ ਦੇ ਪ੍ਰਧਾਨ ਦਇਆਬੀਰ ਸਿੰਘ ਪਿੰਟੂ ਬਾਠ, ਗੁਰਦੀਪ ਸਿੰਘ ਸਿੱਧੂ,ਹਰਦੀਪ ਸਿੰਘ ਸਿੱਧ, ਗੁਰਮੀਤ ਸਿੰਘ ਨਿੱਜਰ,ਹਰਦੇਵ ਸਿੰਘ (ਯੂ.ਐਸ.ਏ.), ਸੈਕਟਰੀ ਰੈੱਡ ਕ੍ਰਾਸ ਸੈਮਸਨ ਮਸੀਹ,ਅਸਿਸਟੈਂਟ ਕਮਿਸ਼ਨਰ ਦਵਿੰਦਰ ਸਿੰਘ,ਮਾਸਟਰ ਅਮਰੀਕ ਸਿੰਘ ਸੰਧੂ,ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਸੁਖਦੀਪ ਸਿੱਧੂ,ਸਿਸ਼ਪਾਲ ਸਿੰਘ ਲਾਡੀ,ਮਨਪ੍ਰੀਤ ਸੰਧੂ ਚਮਿਆਰੀ, ਰਵਿੰਦਰ ਸਿੰਘ ਮਠਾਰੂ,ਨਵਜੀਤ ਸਿੰਘ ਘਈ,ਜਗਦੇਵ ਸਿੰਘ ਛੀਨਾ,ਮਨਪ੍ਰੀਤ ਸਿੰਘ,ਫਤਿਹ ਛੀਨਾ ਤੋਂ ਇਲਾਵਾ,ਸਰਪੰਚ ਜੁਗਰਾਜਪਾਲ ਕੌਰ,ਸਾਬਕਾ ਸਰਪੰਚ ਜਰਨੈਲ ਸਿੰਘ ਵੜੈਚ,ਲੇਖਕ ਸਤਨਾਮ ਜੱਸੜ, ਗੁਰਚਰਨਜੀਤ ਸਿੰਘ ਅਵਾਨ,ਬਲਜਿੰਦਰ ਸਿੰਘ ਅਵਾਣ,ਪ੍ਰਭ ਸੋਹਲ, ਗੁਰਵਿੰਦਰ ਕਾਹਲੋਂ,ਬਾਬਾ ਰੇਸ਼ਮ ਸਿੰਘ, ਬਲਦੇਵ ਸਿੰਘ ਸੋਹੀ,ਜਸਬੀਰ ਸਿੰਘ ਢਿੱਲੋਂ,ਸਰਬਮਾਨ ਜੌਹਲ,ਦਲਬੀਰ ਸਿੰਘ ਧਾਲੀਵਾਲ ਕਲੇਰ,ਦਿਲਬਾਗ ਸਿੰਘ ਸੰਧੂ,ਹਰਦੇਵ ਸਿੰਘ ਸੰਧੂ,ਹੈਪੀ ਸੰਧੂ,ਵਿਰਸਾ ਸਿੰਘ ਸੋਹਲ,ਜਰਨੈਲ ਸਿੰਘ,ਅੰਗਰੇਜ਼ ਸਿੰਘ,ਫੌਜੀ ਸਰਬਜੀਤ ਸਿੰਘ, ਜੋਗਿੰਦਰ ਸਿੰਘ,ਰਵੀ ਬੱਲ,ਬਲਵਿੰਦਰ ਸਿੰਘ ਹਰੜ੍ਹ,ਕੁੱਕੂ ਕਾਹਲੋਂ,ਗੁਰਨੂਰ ਕਾਹਲੋਂ,ਮਨਜੋਤ ਕਨੇਡਾ, ਦਲਜੀਤ ਸਿੰਘ ਸਮੇਤ ਇਲਾਕੇ ਦੇ ਮੋਹਤਬਰ ਵਿਅਕਤੀ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , SP Singh Oberoi , DR SP Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD