Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਮੰਡੀ ਬੋਰਡ ਦੇ ਪੂਰਵਲੇ ਸਕੱਤਰ ਨੂੰ ਦਿੱਤੀ ਵਿਦਾਇਗੀ ਪਾਰਟੀ, ਨਵ ਨਿਯੁਕਤ ਸਕੱਤਰ ਅਤੇ ਸੰਯੁਕਤ ਸਕੱਤਰ ਦਾ ਕੀਤਾ ਸਵਾਗਤ

ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸ੍ਰੀ ਰਾਮਵੀਰ ਵੱਲੋਂ ਮੰਡੀ ਬੋਰਡ ਦੇ ਸਕੱਤਰ ਵਜੋਂ ਨਿਭਾਈਆਂ ਸੇਵਾਵਾਂ ਦੀ ਕੀਤੀ ਸ਼ਲਾਘਾ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਐਸ.ਏ.ਐਸ. ਨਗਰ , 25 Feb 2026

Last updated on: Feb 26, 2026, 12:17 IST

ਪੰਜਾਬ ਮੰਡੀ ਬੋਰਡ ਦੇ ਪੂਰਵਲੇ ਸਕੱਤਰ ਸ੍ਰੀ ਰਾਮਵੀਰ, ਆਈ.ਏ.ਐਸ. ਨੂੰ ਉਨ੍ਹਾਂ ਦੇ ਟ੍ਰਾਂਸਫਰ ਹੋਣ ਉਪਰੰਤ ਅੱਜ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਨਵ ਨਿਯੁਕਤ ਸਕੱਤਰ ਸ੍ਰੀ ਕੁਮਾਰ ਅਮਿਤ ਆਈ.ਏ.ਐਸ. ਅਤੇ ਸੰਯੁਕਤ ਸਕੱਤਰ ਸ. ਹਰਜੀਤ ਸਿੰਘ ਸੰਧੂ ਪੀ.ਸੀ.ਐਸ. ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਰਖਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸ੍ਰੀ ਰਾਮਵੀਰ ਪੰਜਾਬ ਮੰਡੀ ਬੋਰਡ ਵਿਖੇ ਬਤੌਰ ਸਕੱਤਰ ਰਹਿੰਦਿਆਂ ਮੰਡੀ ਬੋਰਡ ਅਤੇ ਮੁਲਾਜ਼ਮਾਂ ਦੇ ਸਰਬਪੱਖੀ ਵਿਕਾਸ ਲਈ ਪਹਿਲੇ ਦਿਨ ਤੋਂ ਹੀ ਤੱਤਪਰ ਰਹੇ ਹਨ। 

ਸਕੱਤਰ ਬੋਰਡ ਰਹਿੰਦੀਆਂ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਹਰ ਪੱਖ ਤੋਂ ਅਹਿਮ ਫੈਸਲੇ ਲੈਂਦੇ ਹੋਏ ਆਪਣੀ ਡਿਉਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ। ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਸ. ਬਰਸਟ ਨੇ ਉਮੀਦ ਪ੍ਰਗਟਾਈ ਕਿ ਸ੍ਰੀ ਰਾਮਵੀਰ ਆਉਣ ਵਾਲੇ ਸਮੇਂ ਵਿਚ ਵੀ ਸੂਬੇ ਦੇ ਹਿੱਤ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ।

ਚੇਅਰਮੈਨ ਵੱਲੋਂ ਪੰਜਾਬ ਮੰਡੀ ਬੋਰਡ ਦੇ ਨਵ ਨਿਯੁਕਤ ਸਕੱਤਰ ਸ੍ਰੀ ਕੁਮਾਰ ਅਮਿਤ ਆਈ.ਏ.ਐਸ. ਅਤੇ ਸੰਯੁਕਤ ਸਕੱਤਰ ਸ. ਹਰਜੀਤ ਸਿੰਘ ਸੰਧੂ ਪੀ.ਸੀ.ਐਸ. ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵ ਨਿਯੁਕਤ ਸਕੱਤਰ ਸ੍ਰੀ ਕੁਮਾਰ ਅਮਿਤ ਅਤੇ ਸੰਯੁਕਤ ਸਕੱਤਰ ਸ. ਹਰਜੀਤ ਸਿੰਘ ਸੰਧੂ ਦੇ ਤਜਰਬੇ ਅਤੇ ਪ੍ਰਸ਼ਾਸਕੀ ਯੋਗਤਾਵਾਂ ਨਾਲ ਮੰਡੀ ਬੋਰਡ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਵੇਗੀ ਅਤੇ ਮੰਡੀਆਂ ਵਿੱਚ ਵਿਕਾਸ ਅਤੇ ਸੁਧਾਰ ਨੂੰ ਹੋਰ ਗਤੀ ਮਿਲੇਗੀ। 

ਇਸ ਦੌਰਾਨ ਸ੍ਰੀ ਰਾਮਵੀਰ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸ੍ਰੀ ਰਾਮਵੀਰ ਆਈ.ਏ.ਐਸ. ਨੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਏ ਭਰੋਸੇ ਸਦਕਾ ਹੀ ਉਹ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਂਦੇ ਰਹੇ ਹਨ ਅਤੇ ਇਹ ਸਮਾਂ ਉਨ੍ਹਾਂ ਨੂੰ ਪੂਰਾ ਜੀਵਨ ਯਾਦ ਰਹੇਗਾ। 

ਨਵੇਂ ਸੰਯੁਕਤ ਸਕੱਤਰ ਸ. ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਆਪਣੀਆਂ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਿਭਾਉਣਗੇ। ਇਸ ਮੌਕੇ ਬੋਰਡ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD