Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੀ.ਜੀ.ਸੀ.ਯੂਨੀਵਰਸਿਟੀ ਮੋਹਾਲੀ ਵਿਖੇ ਭਾਰਤ ਦੀ ਪਹਿਲੀ ਪ੍ਰੋਫੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 'ਇੰਡੀਆ ਦੀਆਂ ਤਿਆਰੀਆਂ ਮੁਕੰਮਲ

ਸਟਾਰ ਬਾਕਸਰ ਨੀਰਜ ਗੋਇਤ ਨੇ ਦੇਸ਼ ਦੇ ਚੋਟੀ ਦੇ ਮੁੱਕੇਬਾਜ਼ਾਂ ਨਾਲ ਸਾਂਝਾ ਕੀਤਾ ਚੈਂਪੀਅਨਸ਼ਿਪ ਦਾ ਵਿਜ਼ਨ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus, CGC University Mohali

Web Admin

Web Admin

5 Dariya News

ਮੋਹਾਲੀ , 25 Feb 2026

Last updated on: Feb 26, 2026, 16:25 IST

ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਨੇ  ਭਾਰਤ ਦੀ ਪਹਿਲੀ ਪ੍ਰੋਫੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 'ਇੰਡੀਆ ਨਾਕਆਊਟ ਨਾਈਟਸ'  ਦੀ ਅਧਿਕਾਰਤ  ਤਿਆਰੀ ਮੁਕੰਮਲ ਕਰ ਲਈ ਗਈ ਹੈ । ਇਹ ਇਤਿਹਾਸਕ ਸਮਾਗਮ ਦੇਸ਼ ਵਿੱਚ ਪੇਸ਼ੇਵਰ ਬਾਕਸਿੰਗ ਲਈ ਇੱਕ ਮੀਲ ਦਾ ਪੱਥਰ ਸਾਬਤ ਹੋਣ ਜਾ ਰਿਹਾ ਹੈ, ਜਿਸ ਨੇ ਆਉਣ ਵਾਲੇ ਰੋਮਾਂਚਕ ਮੁਕਾਬਲਿਆਂ ਲਈ ਪੂਰੀ ਤਰ੍ਹਾਂ ਮੰਚ ਤਿਆਰ ਕਰ ਦਿੱਤਾ ਹੈ। 

ਇਸ ਪ੍ਰੈੱਸ ਕਾਨਫਰੰਸ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਮਸ਼ਹੂਰ ਬਾਕਸਰ ਨੀਰਜ ਗੋਇਤ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ 'ਇੰਡੀਆ ਨਾਕਆਊਟ ਨਾਈਟਸ' ਦੇ ਪਿੱਛੇ ਦੇ ਉਦੇਸ਼ਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਾਰਤੀ ਮੁੱਕੇਬਾਜ਼ਾਂ ਨੂੰ ਉੱਚ ਪੱਧਰੀ ਪੇਸ਼ੇਵਰ ਪਲੇਟਫਾਰਮ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਵਿਸ਼ਵ ਪੱਧਰ 'ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਸਕਣ।

ਸਮਾਗਮ ਦੌਰਾਨ ਦੇਸ਼ ਦੇ ਚੋਟੀ ਦੇ ਪੇਸ਼ੇਵਰ ਮੁੱਕੇਬਾਜ਼ਾਂ ਦੀ ਜਾਣ-ਪਛਾਣ ਕਰਵਾਈ ਗਈ, ਜੋ ਇਸ ਚੈਂਪੀਅਨਸ਼ਿਪ ਵਿੱਚ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੇ। ਇਨ੍ਹਾਂ ਵਿੱਚ ਅਮਿਤ ਯਾਦਵ, ਨੰਦਨੀ,  ਅੰਕਿਤ ਕੁਮਾਰ, ਅਸ਼ੀਸ਼ ਸਿਵਾਚ, ਦੀਪਕ ਤੰਵਰ, ਜਯੋਤੀ, ਕਵੀ ਕੁਮਾਰ, ਰਿਤੇਸ਼ ਬਿਸ਼ਟ, ਸਕਸ਼ਮ ਨੇਗੀ, ਸੰਦੀਪ ਨੈਣ, ਸ਼ਿਕਸ਼ਾ, ਵਿਕਾਸ ਚਾਹਲ, ਅਰਸ਼ਦੀਪ ਬਾਠ ਅਤੇ ਸ਼ਵੇਤਾ ਸ਼ਾਮਲ ਹਨ।

ਇਸ ਮੌਕੇ ਚੈਂਪੀਅਨਸ਼ਿਪ ਦੇ ਮੁਕਾਬਲਿਆਂ ਦੇ ਢਾਂਚੇ ਅਤੇ ਨਿਯਮਾਂ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਗਈ। ਰਿੰਗ ਵਿੱਚ ਉਤਰਨ ਲਈ ਤਿਆਰ ਮੁੱਕੇਬਾਜ਼ਾਂ ਵਿੱਚ ਭਾਰੀ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਦੇਖਣ ਨੂੰ ਮਿਲਿਆ। ਇਸ ਪਹਿਲਕਦਮੀ ਨਾਲ ਸੀ.ਜੀ.ਸੀ. ਯੂਨੀਵਰਸਿਟੀ ਨੇ ਰਾਸ਼ਟਰੀ ਪੱਧਰ ਦੇ ਵੱਡੇ ਖੇਡ ਸਮਾਗਮਾਂ ਦੀ ਮੇਜ਼ਬਾਨੀ ਕਰਨ ਵਿੱਚ ਆਪਣੀ ਮੋਹਰੀ ਭੂਮਿਕਾ ਨੂੰ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ।

ਫੋਟੋ ਕੈਪਸ਼ਨ

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus , CGC University Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD