Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜਨੂਨ-ਏ-ਪੰਜਾਬ ਸਮਾਗਮ ਦਾ ਆਯੋਜ਼ਨ

ਕੈਬਿਨਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋ ਹੋਏ ਸ਼ਾਮਲ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Dalwinderjit Singh, DC Amritsar, Amritsar, Deputy Commissioner Amritsar, Guru Nanak Dev University Amritsar, Guru Nanak Dev University, Prof Karamjeet Singh, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 25 Feb 2026

Last updated on: Feb 26, 2026, 16:40 IST

ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਨੂਨ-ਏ-ਪੰਜਾਬ ਰਾਹੀ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਕਰਵਾਏ ਜਾ ਰਹੇ ਅੰਤਰ ਕਾਲਜ ਸੱਭਿਆਚਾਰਕ ਮੁਕਾਬਲਿਆਂ ਦੇ ਪਹਿਲੇ ਦਿਨ ਸਮਾਗਮ ਵਿਚ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ ਨਵ ਤੇ ਨਿਵਿਆਉਣਯੋਗ ਊਰਜਾ ਸਰੋਤ, ਪ੍ਰਿਟਿੰਗ ਤੇ ਸਟੇਸ਼ਨਰੀ,ਸੁਚੱਜਾ ਪ੍ਰਸਾਸ਼ਨ ਤੇ ਸੂਚਨਾ ਤਕਨੀਕ ਅਤੇ ਰੁਜਗਾਰ ਉਤਪਤੀ ਤੇ ਸਿਖਲਾਈ ਵਿਭਾਗ ਮੰਤਰੀ ਪੰਜਾਬ ਸ਼੍ਰੀ ਅਮਨ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਇਸ ਵੇਲੇ ਇੱਕ ਮਹੱਤਵਪੂਰਨ ਮੋੜ ‘ਤੇ ਖੜ੍ਹਾ ਹੈ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਨੌਜਵਾਨਾਂ ਦੀ ਭੂਮਿਕਾ ਬਹੁਤ ਅਹਿਮ ਹੈ। 

ਉਨ੍ਹਾਂ ਕਿਹਾ ਕਿ ਪੰਜਾਬੀ ਕੌਮ ਨੇ ਹਮੇਸ਼ਾ ਮੁਸ਼ਕਲਾਂ ਦਾ ਡੱਟ ਕੇ ਸਾਹਮਣਾ ਕੀਤਾ ਹੈ ਅਤੇ ਇਸ ਵਾਰ ਵੀ ਨੌਜਵਾਨ ਪੀੜ੍ਹੀ ਆਪਣੇ ਜਜ਼ਬੇ ਨਾਲ ਇਸ ਚੁਣੌਤੀ ਨੂੰ ਜਿੱਤ ਸਕਦੀ ਹੈ। ਸ਼੍ਰੀ ਅਮਨ ਅਰੋੜਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ  ਪੰਜਾਬੀਆਂ ਦੇ ਡੀਐਨਏ ਵਿੱਚ ਜਜ਼ਬਾ ਅਤੇ ਹਿੰਮਤ ਮੌਜੂਦ ਹੈ ਅਤੇ ਇਤਿਹਾਸ ਗਵਾਹ ਹੈ ਕਿ ਪੰਜਾਬ ਨੇ ਹਮੇਸ਼ਾ ਮੁਸ਼ਕਲਾਂ ਦਾ ਡੱਟ ਕੇ ਮੁਕਾਬਲਾ ਕੀਤਾ ਹੈ। 

ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਵਿੱਚ ਅਗਵਾਈ ਕਰਨ।ਉਨਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਦੇ ਨਾਲ-ਨਾਲ ਸਿੱਖਿਆ ਸੰਸਥਾਵਾਂ ਅਤੇ ਨੌਜਵਾਨਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਯਕੀਨ ਦਵਾਇਆ ਕਿ ਪੰਜਾਬ ਸਰਕਾਰ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਵੇਗੀ।  

ਸ਼੍ਰੀ  ਅਰੋੜਾ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ ਅਤੇ ਇਸ ਧਰਤੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕੁਝ ਹਾਲਾਤਾਂ ਕਾਰਨ ਪੰਜਾਬ ਦੀ ਨੌਜਵਾਨੀ ਨੂੰ ਬਦਨਾਮ ਕੀਤਾ ਗਿਆ, ਪਰ ਅੱਜ ਦੇ ਨੌਜਵਾਨ ਆਪਣੀ ਸਕਾਰਾਤਮਕ ਸੋਚ ਅਤੇ ਸਰਗਰਮ ਹਿੱਸੇਦਾਰੀ ਨਾਲ ਇਸ ਧਾਰਣਾ ਨੂੰ ਤੋੜ ਰਹੇ ਹਨ।

ਉਨ੍ਹਾਂ ਦੱਸਿਆ ਕਿ  ਪੰਜਾਬ ਸਰਕਾਰ ਵਲੋ ਪਹਿਲੇ ਪੱਖ ਵਿੱਚ ਪੁਲਿਸ ਅਤੇ ਇਨਫੋਰਸਮੈਂਟ ਏਜੰਸੀਆਂ ਵੱਲੋਂ ਨਸ਼ਿਆਂ ਦੀ ਸਪਲਾਈ ‘ਤੇ ਨਕੇਲ ਕਸੀ ਜਾ ਰਹੀ ਹੈ, ਜਦ ਕਿ ਦੂਜੇ ਪੱਖ ਵਿੱਚ ਸਮਾਜ ਦੇ ਸਹਿਯੋਗ ਨਾਲ ਨਸ਼ਿਆਂ ਦੀ ਮੰਗ ਘਟਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਜਦੋਂ ਤੱਕ ਸਮਾਜ ਵਿੱਚੋਂ ਨਸ਼ਿਆਂ ਦੀ ਮੰਗ ਖ਼ਤਮ ਨਹੀਂ ਹੁੰਦੀ, ਤਦੋਂ ਤੱਕ ਇਸ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਮੁਸ਼ਕਲ ਹੈ।ਸ਼੍ਰੀ ਅਰੋੜਾ ਨੇ  ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕੋਈ ਨੌਜਵਾਨ ਗਲਤੀ ਨਾਲ ਨਸ਼ਿਆਂ ਵੱਲ ਵਧਦਾ ਨਜ਼ਰ ਆਵੇ ਤਾਂ ਉਸਨੂੰ ਰੋਕਣਾ ਅਤੇ ਸਹੀ ਰਸਤੇ ‘ਤੇ ਲਿਆਉਣਾ ਸਾਥੀਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਯੂਨੀਵਰਸਿਟੀਆਂ ਅਤੇ ਸਿੱਖਿਆ ਸੰਸਥਾਵਾਂ ਵੱਲੋਂ ਚਲਾਈਆਂ ਜਾ ਰਹੀਆਂ ਅਜਿਹੀਆਂ ਮੁਹਿੰਮਾਂ ਨਾਲ ਪੰਜਾਬ ਵਿੱਚ ਨਵੀਂ ਉਮੀਦ ਦੀ ਕਿਰਨ ਜਗ ਰਹੀ ਹੈ।

ਪੈ੍ਸ ਪੱਤਰਕਾਰਾਂ ਨਾਲ ਗੱਲਬਾਤ ਕਰਦੋ ਹੋਏ ਸ਼੍ਰੀ ਅਰੋੜਾ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਨਾਲ ਖਿਲਵਾੜ ਨਹੀ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਨਸ਼ਾ ਵੇਚਣਾ ਬੰਦ ਕਰ ਦੇਣ ਜਾਂ ਪੰਜਾਬ ਛੱਡ ਦੇਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਜੀਰੋ ਟੋਲਰੈਸ ਨੀਤੀ ਤੇ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸਿਆ ਨਹੀ ਜਾਵੇਗਾ। 

ਸ਼੍ਰੀ ਅਰੋੜਾ ਨੇ ਵਿਰੋਧੀਆਂ ਤੇ ਤੰਜ਼ ਕੱਸਦਿਆਂ ਕਿਹਾ ਕਿ ਇੰਨ੍ਹਾਂ ਦਾ ਕੰਮ ਕੇਵਲ ਵਿਕਾਸ ਦੇ ਕੰਮਾਂ ਵਿਚ ਅੜੰਗਾ ਪਾਉਣਾ ਹੈ। ਉਨ੍ਹਾਂ ਕਿਹਾ ਕਿ ਦੇ਼ਸ ਵਿਚ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਥੇ ਹਰੇਕ ਪਰਿਵਾਰ ਦਾ ਮੁੱਖ ਮੰਤਰੀ ਸ਼ਿਹਤ ਯੋਜਨਾ ਤਹਿਤ 10 ਲੱਖ ਰੁਪਏ ਦਾ ਮੁਫਤ ਬੀਮਾ ਕੀਤਾ ਜਾ ਰਿਹਾ ਹੈ।

ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਆਪਣੇ ਉਦਘਾਟਨੀ ਸੰਬੋਧਨ ਦੀ ਸ਼ੁਰੂਆਤ “ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ” ਦੇ ਨਾਅਰੇ ਨਾਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਸਮਾਜ ਦੇ ਹਰ ਵਰਗ ਦਾ ਸਹਿਯੋਗ ਮਿਲਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਆਪਣੇ ਸਾਰੇ ਕਾਲਜਾਂ ਅਤੇ ਵਿਭਾਗਾਂ ਨੂੰ ਜੋੜੇਗੀ।

ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦਾ ਸਾਈਕੋਲੋਜੀ ਵਿਭਾਗ ਅਤੇ ਹੋਰ ਅਕਾਦਮਿਕ ਇਕਾਈਆਂ ਵਿਦਿਆਰਥੀਆਂ ਵਿਚ ਜਾਗਰੂਕਤਾ ਮੁਹਿੰਮ ਚਲਾਉਣਗੀਆਂ। ਇਸ ਦੇ ਤਹਿਤ ਮਾਝਾ ਖੇਤਰ ਦੇ ਕਾਲਜਾਂ ਸਮੇਤ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਸਿੱਖਿਆ ਸੰਸਥਾਨਾਂ ਵਿੱਚ ਵੀ ਨਸ਼ਾ ਮੁਕਤੀ ਸਬੰਧੀ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਦੂਰ ਰੱਖਿਆ ਜਾ ਸਕੇ।

ਸਮਾਗਮ ਦੀ ਸ਼ੁਰੂਆਤ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਹੋਈ ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਸੰਦੇਸ਼ ਭਰੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ। ਤਿੰਨ ਦਿਨ ਤੱਕ ਚੱਲਣ ਵਾਲੇ ਇਸ ਅੰਤਰ ਕਾਲਜ ਸੱਭਿਆਚਾਰਕ ਮੁਕਾਬਲੇ ਦੌਰਾਨ ਲਗਭਗ 11 ਵੱਖ-ਵੱਖ ਮੁਕਾਬਲਿਆਂ ਵਿੱਚ ਵਿਦਿਆਰਥੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਸਮਾਗਮ ਦੇ ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ। 

ਯੂਨੀਵਰਸਿਟੀ ਪ੍ਰਬੰਧਕਾਂ ਨੇ ਉਮੀਦ ਜਤਾਈ ਕਿ ਇਹ ਮੁਹਿੰਮ ਨੌਜਵਾਨਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਇਸ ਮੌਕੇ ਉਪ ਕੁਲਪਤੀ ਪ੍ਰੋ ਕਰਮਜੀਤ ਸਿੰਘ ਵੱਲੋਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ ਦੇ ਸਨਮਾਨਤ ਕੀਤਾ ਗਿਆ।

ਇਸ ਮੌਕੇ ਮੇਅਰ ਨਗਰ ਨਿਗਮ ਸ: ਜਤਿੰਦਰ ਸਿੰਘ ਮੋਤੀ ਭਾਟਿਆ, ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ, ਕਮਿਸ਼ਨਰ ਪੁਲਸ ਸ: ਗੁਰਪ੍ਰੀਤ ਸਿੰਘ ਭੁੱਲਰ, ਨਸ਼ਾ ਮੁਕਤੀ ਮਾਝਾ ਜੋਨ ਦੀ ਇੰਚਾਰਜ ਮੈਡਮ ਸੋਨੀਆ ਮਾਨ, ਪੋ੍ਫੈਸਰ ਅਮਨਜੀਤ ਸਿੰਘ, ਪੋ੍: ਵਰਿੰਦਰ ਕੁਮਾਰ, ਡਾਇਰੈਕਟਰ ਲੋਕ ਸੰਪਰਕ ਪ੍ਰਵੀਨ ਪੁਰੀ, ਜ਼ਿਲਾ੍ ਸਮਾਜਿਕ ਤੇ ਸੁਰੱਖਿਆ ਅਫਸਰ ਸ: ਅਸੀਸਇੰਦਰ ਸਿੰਘ, ਸ੍ਰੀ ਵਿਰਾਟ ਦੇਵਗਨ ਤੋ ਇਲਾਵਾ ਹੋਰ ਸ਼ਖਸੀਅਤਾਂ ਵੀ ਹਾ਼ਜਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Dalwinderjit Singh , DC Amritsar , Amritsar , Deputy Commissioner Amritsar , Guru Nanak Dev University Amritsar , Guru Nanak Dev University , Prof Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD