Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਵਿਰੋਧੀ ਉਮੀਦਵਾਰ ਫੈਲਾ ਰਹੇ ਮੇਰੇ ਵੱਲੋ ਅਕਾਲੀ ਦਲ ਦੀ ਹਮਾਇਤ ਦੀ ਝੂਠੀ ਅਫਵਾਹ

ਸੰਗਤ ਨੂੰ ਅਪੀਲ ਅਫਵਾਹਾਂ 'ਤੇ ਨਾ ਯਕੀਨ ਕਰਕੇ ਲੈਟਰ ਬਾਕਸ ਦਾ ਬਟਨ ਦਬਾਓ – ਬੈਂਸ

ਵਿਧਾਇਕ ਬਲਵਿੰਦਰ ਸਿੰਘ ਬੈਂਸ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ।

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 29 Apr 2014

ਲੋਕ ਸਭਾ ਹਲਕਾ ਲੁਧਿਆਣਾ ਤੋ ਆਜ਼ਾਦ ਉਮੀਦਵਾਰ ਵਜ਼ੋ ਚੋਣ ਮੈਦਾਨ ਵਿੱਚ ਨਿੱਤਰੇ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੁਧਿਆਣਾ ਦੇ ਸੂਝਵਾਨ ਵੋਟਰਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਵਿਸ਼ੇਸ ਅਪੀਲ ਕੀਤੀ।ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਵਾਸੀਆਂ ਨੂੰ ਸਾਵਧਾਨ ਕਰਦਿਆਂ ਕਿ ਵਿਰੋਧੀ ਉਮੀਦਵਾਰਾਂ ਵੱਲੋ ਵੋਟਰਾਂ ਨੂੰ ਲੁਭਾਉਣ ਲਈ ਲਗਾਤਾਰ ਤਰਾਂ੍ਹ-ਤਰਾਂ੍ਹ ਦੇ ਲਾਲਚ ਦਿੱਤੇ ਜਾ ਰਹੇ ਹਨ ਇਸਲਈ ਵੋਟਰਾਂ ਨੂੰ ਸੁਚੇਤ ਹੋ ਕੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਵਿਸ਼ੇਸ ਲੋੜ ਹੈ। ਸ. ਬੈਂਸ ਨੇ ਦੱਸਿਆ ਕਿ ਬੈਂਸ ਭਰਾਵਾਂ ਨੇ ਹਮੇਸ਼ਾ ਲੋਕ ਹਿੱਤਾਂ ਦੀ ਰਾਖੀ ਕਰਦਿਆਂ ਹੱਕ-ਸੱਚ ਦੀ ਲੜਾਈ ਲੜੀ ਹੈ ਅਤੇ ਭਵਿੱਖ 'ਚ ਵੀ ਇਹ ਲੜਾਈ ਹਮੇਸ਼ਾ ਜ਼ਾਰੀ ਰਹੇਗੀ।ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਹੱਕ-ਸੱਚ ਦੀ ਲੜਾਈ ਨੂੰ ਵੱਡੇ ਪੱਧਰ ਤੇ ਜ਼ਾਰੀ ਰੱਖਣ ਲਈ ਵੋਟਿੰਗ ਮਸ਼ੀਨ ਉੱਪਰ ਬਟਨ ਨੰਬਰ 14 ਦਬਾਕੇ ਲੈਟਰ ਬਾਕਸ ਨੂੰ ਜਿਤਾਓ ਤਾਂ ਜੋ ਪੰਜਾਬ ਦੀ ਭ੍ਰਿਸ਼ਟ 'ਤੇ ਨਸ਼ਾ ਤਸਕਰੀ ਵਿੱਚ ਲਿਪਤ ਸਰਕਾਰ ਨੂੰ ਪੰਜਾਬ 'ਚੋ ਭਜਾਇਆ ਜਾ ਸਕੇ। ਇਸ ਮੌਕੇ ਸ. ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਨੁਮਾਇੰਦੇ ਅਤੇ ਹਲਕਾ ਇੰਚਾਰਜ਼ ਨਸ਼ਾ ਤਸਕਰੀ ਵਰਗੇ ਗੋਰਖ ਧੰਦਿਆਂ ਵਿੱਚ ਲਿਪਤ ਹਨ ਅਤੇ ਪੰਜਾਬ ਦੀ ਜਵਾਨੀ ਨੂੰ ਨਰਕ ਵਿੱਚ ਸੁੱਟਣ ਲਈ ਮੁੱਖ ਤੌਰ ਤੇ ਜਿੰਮੇਵਾਰ ਹਨ। 

ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਚੋਣਾਂ ਬਾਅਦ ਲੋਕ ਹਿੱਤਾਂ ਦੀ ਰਾਖੀ ਲਈ ਇੱਕ ਨਵੇਂ ਕ੍ਰਾਂਤੀਕਾਰੀ ਜੱਥੇ ਦਾ ਗਠਨ ਕੀਤਾ ਜਾਵੇਗਾ ਜਿਸਦਾ ਮੁੱਖ ਮਕਸਦ ਭ੍ਰਿਸ਼ਟ ਰਾਜਸੀ ਆਗੂਆਂ ਦਾ ਪੰਜਾਬ ਵਿੱਚੋ ਪੂਰਨ ਤੌਰ ਤੇ ਸਫਾਇਆ ਹੋਵੇਗਾ। ਬੈਂਸ ਭਰਾਵਾਂ ਨੇ ਦੱਸਿਆ ਕਿ ਵਿਰੋਧੀ ਉਮੀਦਵਾਰਾਂ ਵੱਲੋ ਲਗਾਤਾਰ ਅਫਵਾਹਾਂ ਫੈਲਾ ਕੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਬੈਂਸ ਭਰਾ ਅਕਾਲੀ ਦੀ ਹਮਾਇਤ ਕਰ ਰਹੇ ਹਨ ਅਤੇ ਇਸਦਾ ਖੰਡਨ ਕਰਦਿਆਂ ਸ. ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਸੂਰਜ ਤਾਂ ਪੱਛਮ 'ਚੋ ਚੜ੍ਹ ਸਕਦਾ ਹੈ ਪਰੰਤੂ ਬੈਂਸ ਭਰਾ ਅਕਾਲੀ ਦਲ ਵਿੱਚ ਨਹੀ ਜਾ ਸਕਦੇ। ਸ. ਬਲਵਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਸਿਮਰਜੀਤ ਸਿੰਘ ਬੈਂਸ ਦੇ ਨਾਂ ਨਾਲ ਮਿਲਦੇ ਜੁਲਦੇ ਦੋ ਉਮੀਦਵਾਰ ਵਿਰੋਧੀ ਪਾਰਟੀਆਂ ਵੱਲੋ ਚੋਣ ਮੈਦਾਨ ਵਿੱਚ ਖੜ੍ਹੇ ਕੀਤੇ ਗਏ ਹਨ ਜਿੰਨ੍ਹਾਂ ਦਾ ਇਸਤੇਮਾਲ ਕਰਕੇ ਵਿਰੋਧੀ ਉਮੀਦਵਾਰ ਵੋਟਰਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ ਵਿੱਚ ਲਗਾਤਾਰ ਲੱਗੇ ਹੋਏ ਹਨ। ਸ. ਬੈਂਸ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਅਫਵਾਹ ਤੇ ਯਕੀਨ ਨਾਂ ਕਰਦਿਆਂ ਵੋਟਿੰਗ ਮਸ਼ੀਨ ਦੇ ਬਟਨ ਨੰਬਰ 14 ਲੈਟਰ ਬਾਕਸ ਨੂੰ ਦਬਾ ਕੇ ਸਿਮਰਜੀਤ ਸਿੰਘ ਬੈਂਸ ਨੂੰ ਜਿਤਾਓ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD