Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮੋਗਾ ਚ ਭਾਜਪਾ ਦਾ ‘ਬਦਲਾਅ ਰੈਲੀ’ 14 ਮਾਰਚ ਨੂੰ, ਅਮਿਤ ਸ਼ਾਹ ਕਰਨਗੇ ਸੰਬੋਧਨ

Ashwani Sharma, Vineet Joshi, Bharatiya Janata Party, BJP, BJP Punjab

Web Admin

Web Admin

5 Dariya News

ਚੰਡੀਗੜ੍ਹ , 26 Feb 2026

Last updated on: Feb 26, 2026, 17:50 IST

ਭਾਰਤੀ ਜਨਤਾ ਪਾਰਟੀ ਪੰਜਾਬ 14 ਮਾਰਚ ਨੂੰ ਮੋਗਾ ਵਿੱਚ ‘ਬਦਲਾਅ ਰੈਲੀ’ ਕਰੇਗੀ। ਇਸ ਰੈਲੀ ਨੂੰ ਸੰਬੋਧਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖਾਸ ਤੌਰ ਉੱਤੇ ਪਹੁੰਚ ਰਹੇ ਹਨ। ਇਹ ਐਲਾਨ ਕਰਦੇ ਹੋਏ ਪੰਜਾਬ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੂਬੇ ਦਾ ਹਰ ਪੱਖੋਂ ਪੀੜਤ ਪੰਜਾਬ ਵਰਗ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰ ਕੇ ਬਦਲਾਅ ਦੇ ਰੂਪ ਵਿੱਚ ਭਾਜਪਾ ਨੂੰ ਇੱਕੋ-ਇੱਕ ਭਰੋਸੇਯੋਗ ਅਤੇ ਕ੍ਰੈਡਿਬਲ ਵਿਕਲਪ ਮੰਨ ਚੁੱਕਾ ਹੈ।

ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘‘16 ਮਾਰਚ 2026 ਨੂੰ ਦਿੱਲੀ ਦੇ ਰਿਮੋਟ ਕੰਟਰੋਲ ਨਾਲ ਚੱਲਣ ਵਾਲੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਦੇ ਚਾਰ ਸਾਲ ਪੂਰੇ ਹੋ ਜਾਣਗੇ। ਇਨ੍ਹਾਂ ਚਾਰ ਸਾਲਾਂ ਵਿੱਚ ਚੋਣੀ ਗਾਰੰਟੀਆਂ ਅਤੇ ਵਾਅਦੇ ਪੂਰੇ ਕਰਨਾ ਤਾਂ ਦੂਰ, ਆਪ ਸਰਕਾਰ ਪੰਜਾਬ ਵਿੱਚ ਕਾਨੂੰਨ ਦਾ ਰਾਜ ਵੀ ਯਕੀਨੀ ਨਹੀਂ ਬਣਾ ਸਕੀ। 

ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਹਰ ਵਾਅਦੇ ਤੋਂ ਮੁੱਕਰਦਿਆਂ ਸਰਕਾਰ ਨੇ ਯੂ-ਟਰਨ ਲਿਆ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬੇਹਾਲ ਹੈ ਅਤੇ ਨਸ਼ਾ ਤੇ ਮਾਈਨਿੰਗ ਮਾਫੀਆ ਨਾਲ ਮਿਲੀਭੁਗਤ ਕਰਕੇ ਭ੍ਰਿਸ਼ਟਾਚਾਰ ਬੇਕਾਬੂ ਹੈ। ਸਿਹਤ ਅਤੇ ਸਿੱਖਿਆ ਪ੍ਰਣਾਲੀ ਡਗਮਗਾ ਰਹੀ ਹੈ, ਕਰਮਚਾਰੀਆਂ ਨੂੰ ਤਨਖ਼ਾਹ ਅਤੇ ਪੈਨਸ਼ਨ ਸਮੇਂ ’ਤੇ ਨਹੀਂ ਮਿਲ ਰਹੀ। 

ਮੁਫ਼ਤ ਯੋਜਨਾਵਾਂ ਦੇ ਬਕਾਏ ਨਾ ਮਿਲਣ ਕਾਰਨ ਬਿਜਲੀ ਬੋਰਡ ਅਤੇ ਪੰਜਾਬ ਰੋਡਵੇਜ਼ ਭਾਰੀ ਘਾਟੇ ਵਿੱਚ ਹਨ ਅਤੇ ਮਹੀਨਿਆਂ ਤੋਂ ਤਨਖ਼ਾਹ ਤੱਕ ਨਹੀਂ ਦੇ ਪਾ ਰਹੇ। ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ, ਜਦਕਿ ਆਪ ਦੇ ਹੀ ਨੇਤਾ, ਸੰਸਦ ਮੈਂਬਰ ਅਤੇ ਵਿਧਾਇਕ ਮਾਫੀਆ ਨਾਲ ਮਿਲੀਭੁਗਤ ਦੇ ਦੋਸ਼ ਲਗਾ ਰਹੇ ਹਨ। 

ਮਾਨ ਨੇ ਹਰ ਫ਼ਸਲ ’ਤੇ ਐਮਐਸਪੀ ਦੇਣ ਦਾ ਵਾਅਦਾ ਪੂਰਾ ਕਰਨਾ ਤਾਂ ਦੂਰ, ਪਿਛਲੇ ਚਾਰ ਸਾਲਾਂ ਵਿੱਚ ਕੇਂਦਰ ਵੱਲੋਂ ਕਣਕ ਅਤੇ ਝੋਨੇ ਲਈ ਭੇਜੀ ਜਾ ਰਹੀ ਐਮਐਸਪੀ ਵਿੱਚ ਵੀ ਕਿਸਾਨਾਂ ਨੂੰ ਕਟੌਤੀ ਝੱਲਣੀ ਪਈ। ਵਪਾਰੀ, ਪੰਜਾਬ ਸਰਕਾਰ ਦੇ ਟੈਕਸ ਉਗਰਾਹੀ ਦੇ ਅੱਤਵਾਦ ਤੋਂ ਪੀੜਤ ਹਨ। ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਨੂੰ ਜਾਣ ਵਾਲੀਆਂ ਅਤੇ ਅੰਦਰੂਨੀ ਸੜਕਾਂ ਨੂੰ ਨਵਾਂ ਬਣਾਉਣਾ ਤਾਂ ਦੂਰ, ਚਾਰ ਸਾਲਾਂ ਵਿੱਚ ਖੱਡੇ ਤੱਕ ਨਹੀਂ ਭਰੇ ਗਏ।

ਸ਼ਰਮਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਚੇਨ ਸਨੈਚਿੰਗ ਦੀਆਂ ਘਟਨਾਵਾਂ ਰੋਜ਼ਾਨਾ ਹੋ ਰਹੀਆਂ ਹਨ। ਵੱਡੇ ਵਪਾਰੀਆਂ ਦੇ ਨਾਲ-ਨਾਲ ਹੁਣ ਫਿਰੌਤੀ ਲਈ ਫੋਨ ਆਟਾ-ਦਾਲ ਵੇਚਣ ਵਾਲੇ ਕਿਰਿਆਨਾ ਦੁਕਾਨਦਾਰਾਂ ਤੱਕ ਆ ਰਹੇ ਹਨ। ਕਬੱਡੀ ਖਿਡਾਰੀਆਂ ਨੂੰ ਸਰ੍ਹੇਆਮ ਮਾਰਿਆ ਜਾ ਰਿਹਾ ਹੈ। 

ਗੈਂਗਸਟਰ ਖੁੱਲ੍ਹੇਆਮ ਗੋਲੀਆਂ ਚਲਾ ਕੇ ਜਿਸ ਨੂੰ ਚਾਹੁੰਦੇ ਹਨ, ਮਾਰ ਰਹੇ ਹਨ ਅਤੇ ਹੁਣ ਤਾਂ ਪੁਲਿਸ ਥਾਣਿਆਂ ਅਤੇ ਐਸਐਸਪੀ ਦਫ਼ਤਰਾਂ ਦੇ ਬਾਹਰ ਵੀ ਬੇਖੌਫ਼ ਵਾਰਦਾਤਾਂ ਹੋ ਰਹੀਆਂ ਹਨ। ਸ਼ਰਮਾ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਅੱਤਵਾਦ ਨੂੰ ਜੜੋਂ ਖਤਮ ਕਰਨ ਵਾਲੀ ਪੰਜਾਬ ਪੁਲਿਸ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਆਪਣੇ ਰਾਜਨੀਤਿਕ ਵਿਰੋਧੀਆਂ ਨਾਲ ਬਦਲਾ ਲੈਣ ਵਿੱਚ ਇੰਨਾ ਵਿਅਸਤ ਕਰ ਦਿੱਤਾ ਹੈ ਕਿ ਪੁਲਿਸ ਆਪਣੇ ਹੀ ਥਾਣਿਆਂ ’ਤੇ ਹੋ ਰਹੇ ਗ੍ਰੇਨੇਡ ਹਮਲਿਆਂ ਨੂੰ ਰੋਕਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।

ਅੰਤ ਵਿੱਚ ਸ਼ਰਮਾ ਨੇ ਕਿਹਾ ਕਿ 2027 ਦੇ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਆਪ ਸਰਕਾਰ ਤੋਂ ਛੁਟਕਾਰਾ ਪਾ ਕੇ ਸੂਬੇ ਵਿੱਚ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਾਉਣਗੇ ਅਤੇ ਪੰਜਾਬ ਨੂੰ ਵਿਕਾਸ ਦੀ ਰਾਹ ’ਤੇ ਅੱਗੇ ਵਧਾਉਣਗੇ।

 

 

 

Tags: Ashwani Sharma , Vineet Joshi , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD