Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਹੋਲੇ ਮੁਹੱਲੇ ਤੋਂ ਪਹਿਲਾਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Arpit Shukla, Special Director General of Police, Special DGP, Law and Order Police, Punjab Police, Nanak Singh, Maninder Singh, Sri Anandpur Sahib

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 26 Feb 2026

Last updated on: Feb 27, 2026, 11:58 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਧਾਰਮਿਕ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਉਥੋਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਜ਼ਿਕਰਯੋਗ ਹੈ ਕਿ ਤਿੰਨ ਰੋਜ਼ਾ  ਸਾਲਾਨਾ  ਹੋਲਾ ਮੁਹੱਲਾ 2 ਮਾਰਚ ਤੋਂ 4 ਮਾਰਚ, 2026 ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੂਪਨਗਰ ਰੇਂਜ ਨਾਨਕ ਸਿੰਘ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਮਨਿੰਦਰ ਸਿੰਘ ਨਾਲ ਇੱਕ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਨਿਰਦੇਸ਼ ਦਿੱਤੇ ਕਿ ਦੁਨੀਆ ਭਰ ਤੋਂ ਖਾਲਸੇ ਦੇ ਜਨਮ ਸਥਾਨ ’ਤੇ ਨੱਤਮਤਸਕ ਹੋਣ ਵਾਲੀਆਂ ਲੱਖਾਂ ਸੰਗਤਾਂ  ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣ।

ਦੱਸਣਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ 12 ਖੇਤਰਾਂ ਵਿੱਚ ਵੰਡਿਆ ਗਿਆ ਹੈ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਭਗ 5000 ਪੁਲਿਸ ਕਰਮੀਆਂ ਦੀ ਨਫ਼ਰੀ ਤਾਇਨਾਤ ਕੀਤੀ ਗਈ ਹੈ। ਹਵਾਈ ਨਿਗਰਾਨੀ ਅਤੇ ਭੀੜ ਦੀ ਨਿਗਰਾਨੀ ਲਈ ਛੇ ਡਰੋਨ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਦੀ ਲਾਈਵ ਫੀਡ ਦੀ ਨਿਗਰਾਨੀ ਕੇਂਦਰੀ ਕੰਟਰੋਲ ਰੂਮ ’ਤੇ ਕੀਤੀ ਜਾਵੇਗੀ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਸੈਕਟਰ ਇੰਚਾਰਜਾਂ ਅਤੇ ਤਾਇਨਾਤ ਪੁਲਿਸ ਫੋਰਸ ਨੂੰ ਸੰਗਤ ਨਾਲ ਬਹੁਤ ਹੀ ਨਿਮਰਤਾ ਨਾਲ ਪੇਸ਼ ਆਉਣ ਅਤੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਪੂਰੀ ਲਗਨ ਅਤੇ ਦ੍ਰਿੜਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਹੋਲਾ ਮੁਹੱਲਾ ਦੇ ਸ਼ਾਂਤੀਪੂਰਨ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਰੂਪਨਗਰ ਪੁਲਿਸ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਮਰੱਥਾ ਅਨੁਸਾਰ ਕੁੱਲ 21 ਪਾਰਕਿੰਗ ਖੇਤਰ ਨਿਰਧਾਰਤ ਕੀਤੇ ਗਏ ਹਨ ਅਤੇ ਸੰਗਤਾਂ ਦੇ ਮਾਰਗਦਰਸ਼ਨ ਲਈ ਪਾਰਕਿੰਗ ਅਤੇ ਰੂਟਾਂ ਲਈ ਇੱਕ ਕਲਰ-ਕੋਡਿੰਗ ਯੋਜਨਾ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ 100 ਈ-ਰਿਕਸ਼ਾ ਅਤੇ 50 ਮਿੰਨੀ-ਬੱਸਾਂ ਸਮੇਤ 24 ਘੰਟੇ ਸ਼ਟਲ ਸੇਵਾਵਾਂ ਪਾਰਕਿੰਗ ਖੇਤਰਾਂ ਤੇ ਉਪਲਬਧ ਰਹਿਣਗੀਆਂ।

ਉਨ੍ਹਾਂ ਅੱਗੇ ਕਿਹਾ ਕਿ ਸੰਗਤਾਂ ਨੂੰ ਸ਼ਟਲ ਬੱਸ ਸੇਵਾਵਾਂ, ਪਾਰਕਿੰਗ ਪੁਆਇੰਟਾਂ, ਡਾਕਰਟਰੀ ਸਹੂਲਤਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਵੇਰਵਿਆਂ ਵਿੱਚ ਮਦਦ ਕਰਨ ਲਈ ਵੱਖ-ਵੱਖ ਥਾਵਾਂ ’ਤੇ ਕਿਊਆਰ-ਕੋਡ ਅਧਾਰਤ ਜਾਣਕਾਰੀ ਪ੍ਰਣਾਲੀਆਂ ਸਥਾਪਤ ਕੀਤੀਆਂ ਗਈਆਂ ਹਨ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸ਼ਹਿਰ ਦੀਆਂ ਪਹੁੰਚ ਸੜਕਾਂ ਨੂੰ ਕਵਰ ਕਰਨ ਲਈ ਪੀਟੀਜ਼ੈਡ ਅਤੇ ਏਐਨਪੀਆਰ ਕੈਮਰੇ ਸਮੇਤ ਲਗਭਗ 200 ਸੀਸੀਟੀਵੀ ਕੈਮਰੇ ਲਗਾਏ ਗਏ ਹਨ ਤਾਂ ਜੋ ਟ੍ਰੈਫਿਕ ਦੀ ਆਮਦ ਬਾਰੇ ਅਸਲ-ਸਮੇਂ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।

ਇਸ ਦੇ ਨਾਲ ਹੀ ਪੁਲਿਸ ਸਟੇਸ਼ਨ ਆਨੰਦਪੁਰ ਸਾਹਿਬ ਵਿਖੇ ਸੀਸੀਟੀਵੀ ਕੰਟਰੋਲ ਰੂਮ ਰਾਹੀਂ 24 ਘੰਟੇ ਲਾਈਵ ਨਿਗਰਾਨੀ ਵੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਵਾਰ ਚਰਨ ਗੰਗਾ ਸਟੇਡੀਅਮ ਵਿਖੇ ਪ੍ਰਭਾਵਸ਼ਾਲੀ ਭੀੜ ਪ੍ਰਬੰਧਨ ਲਈ ਤਿੰਨ-ਪਰਤੀ ਬੈਰੀਕੇਡਿੰਗ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਹੋਲਾ ਮੁਹੱਲਾ ਦਾ ਤਿਉਹਾਰ ਸਿੱਖ ਭਾਈਚਾਰੇ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ, ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦੀ ਵੱਡੀ ਸ਼ਮੂਲੀਅਤ  ਹੁੰਦੀ ਹੈ।

 

Tags: Arpit Shukla , Special Director General of Police , Special DGP , Law and Order Police , Punjab Police , Nanak Singh , Maninder Singh , Sri Anandpur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD