Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਜਨਰਲ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਤੇਜ਼ - ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਮਾਣਾ , 26 Feb 2026

Last updated on: Feb 27, 2026, 15:58 IST

ਪਿੰਡ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡ ਖੇੜੀ ਬਰਨਾ ਵਿਖੇ ਨਵੀਂ ਬਣੀ ਜਨਰਲ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ  ਉਦਘਾਟਨ ਕੀਤਾ ਗਿਆ। ਇਹ ਸਾਰੇ ਵਿਕਾਸ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੂਰੇ ਕੀਤੇ ਗਏ ਹਨ।

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ  ਵਿਕਾਸ ਲਈ ਵਚਨਬੱਧ ਹੈ। ਸਰਕਾਰ ਵੱਲੋਂ ਛੱਪੜਾਂ ਦੀ ਸੁਧਾਰ ਯੋਜਨਾ, ਨਵੀਂ ਸੀਵਰੇਜ ਲਾਈਨ ਪਾਉਣ ਅਤੇ ਪਿੰਡ ਦੀਆਂ ਸੜਕਾਂ ਦੇ ਨਿਰਮਾਣ ਵਰਗੇ ਮਹੱਤਵਪੂਰਨ ਕੰਮ ਮੁਕੰਮਲ ਕਰਵਾਏ ਗਏ ਹਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਪਿੰਡ ਵਿੱਚ ਸਫ਼ਾਈ ਪ੍ਰਣਾਲੀ ਸੁਧਰੇਗੀ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਨੂੰ ਮਾਡਲ ਪਿੰਡ ਬਣਾਉਣਾ ਹੈ, ਤਾਂ ਜੋ ਸ਼ਹਿਰਾਂ ਵਾਂਗ ਬੁਨਿਆਦੀ ਸਹੂਲਤਾਂ ਪਿੰਡਾਂ ਵਿੱਚ ਵੀ ਉਪਲਬਧ ਹੋਣ। ਉਨ੍ਹਾਂ ਨੇ ਨੌਜਵਾਨਾਂ ਅਤੇ ਸਿਆਣਿਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਪਿੰਡ ਦੀ ਤਰੱਕੀ ਲਈ ਕੰਮ ਕਰਨ। 

ਜਦੋਂ ਸਾਰਾ ਪਿੰਡ ਇਕਠੇ ਹੋ ਕੇ ਯਤਨ ਕਰਦਾ ਹੈ ਤਾਂ ਵਿਕਾਸ ਦੀ ਗਤੀ ਹੋਰ ਤੇਜ਼ ਹੋ ਜਾਂਦੀ ਹੈ। ਪਿੰਡ ਵਾਸੀਆਂ ਨੇ ਸਰਕਾਰ ਦੇ ਇਨ੍ਹਾਂ ਲੋਕ-ਹਿਤੈਸ਼ੀ ਕਦਮਾਂ ਦੀ ਭਰਪੂਰ ਸਰਾਹਨਾ ਕੀਤੀ ਅਤੇ ਕਿਹਾ ਕਿ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਹੁਣ ਸੰਭਵ ਹੋਇਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕੰਮ ਪਿੰਡ ਦੀ ਤਸਵੀਰ ਬਦਲਣ ਵਿੱਚ ਮਦਦਗਾਰ ਸਾਬਤ ਹੋਣਗੇ।

ਇਸ ਮੌਕੇ  ਚੇਅਰਮੈਨ ਮਾਰਕੀਟ ਕਮੇਟੀ  ਬਲਕਾਰ ਸਿੰਘ ਗੱਜੁਮਾਜਰਾ,   ਜਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਸਰਪੰਚ ਲਖਵਿੰਦਰ ਸਿੰਘ, ਜਿਲ੍ਹਾ ਪਰਿਸ਼ਦ ਮੈਂਬਰ ਜਸਵੀਰ ਸਿੰਘ, ਪਵਿੱਤਰ ਸਿੰਘ ਡਕਾਲਾ, ਮਨਿੰਦਰ ਸਿੰਘ ਡਕਾਲਾ ਬਲਾਕ ਪ੍ਰਧਾਨ ਬਲਕਾਰ ਸਿੰਘ ਰਾਜਗੜ੍ਹ, ਦਰਬਾਰਾ ਸਿੰਘ ਤੁੱਲੇਵਾਲ, ਦਰਬਾਰ ਸਿੰਘ ਡਰੋਲੀ, ਗੁਰਸੇਵਕ ਸਿੰਘ ਚੂਹੜਪੁਰ ਜੱਟਾਂ , ਪੰਚਾਇਤ ਵਿਭਾਗ ਦੇ ਅਫ਼ਸਰ ਸਮੂਹ ਪਿੰਡ ਨਿਵਾਸੀ ਅਤੇ ਹੋਰ ਪਤਵੰਤੇ ਹਾਜਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD