Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਰਾਹੁਲ ਚਾਬਾ ਵੱਲੋਂ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਦਿਸ਼ਾ ਨਿਰਦੇਸ਼ ਜਾਰੀ

ਜ਼ਿਲ੍ਹੇ 'ਚ ਸੇਫ ਸਕੂਲ ਵਾਹਨ ਪਾਲਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ

Rahul Chaba, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 26 Feb 2026

Last updated on: Feb 27, 2026, 16:00 IST

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਵਿਆਪਕ ਪੱਧਰ ਤੇ ਉਪਰਾਲੇ ਕੀਤੇ ਜਾਣਾ ਸਮੇਂ ਦੀ ਅਹਿਮ ਲੋੜ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨੂੰ ਸੇਫ ਸਕੂਲ ਵਾਹਨ ਪਾਲਸੀ ਨੂੰ ਸਫਲਤਾ ਨਾਲ ਲਾਗੂ ਕਰਨ ਲਈ ਅਜਿਹੇ ਸਕੂਲੀ ਵਾਹਨਾਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਦਿੱਤੇ ਜਿਹੜੇ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਜਾਂਦੇ ਹਨ। 

ਉਹਨਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਉਹਨਾਂ ਸਾਰੇ ਬਲੈਕ ਸਪੋਟਸ ਉੱਤੇ ਢੁਕਵੇਂ ਸੰਕੇਤਕ ਚਿੰਨ ਅਤੇ ਬੋਰਡ ਲਗਵਾਉਣ ਦੀ ਹਦਾਇਤ ਕੀਤੀ ਜਿੱਥੇ ਸੜਕ ਦੁਰਘਟਨਾਵਾਂ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਹਨਾਂ ਦੱਸਿਆ ਕਿ ਅਣਪਛਾਤੇ ਵਾਹਨਾਂ ਵੱਲੋਂ ਟੱਕਰ ਮਾਰਨ ਕਾਰਨ ਜਖ਼ਮੀ ਹੋਣ ਵਾਲੇ ਵਿਅਕਤੀਆਂ ਅਤੇ ਮ੍ਰਿਤਕਾਂ ਦੇ ਵਾਰਸਾਂ ਦੀ ਮਾਲੀ ਸਹਾਇਤਾ ਲਈ ਭਾਰਤ ਸਰਕਾਰ ਵੱਲੋਂ ਹਿੱਟ ਐਂਡ ਰਨ ਸਕੀਮ ਚਲਾਈ ਜਾ ਰਹੀ ਹੈ ਜਿਸ ਤਹਿਤ ਪੀੜਤ ਜਾਂ ਮ੍ਰਿਤਕ ਦੇ ਵਾਰਸ ਸਬੰਧਤ ਉਪ ਮੰਡਲ ਮੈਜਿਸਟਰੇਟ ਜਾਂ ਥਾਣਾ ਮੁਖੀ ਕੋਲ ਬਿਨੈ ਕਰ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਦਾ ਨਿਪਟਾਰਾ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਵੱਖ-ਵੱਖ ਤੱਥਾਂ ਦੀ ਪੜਤਾਲ ਕਰਦਿਆਂ ਤਰਜੀਹੀ ਅਧਾਰ ’ਤੇ ਕੀਤਾ ਜਾਂਦਾ ਹੈ ਅਤੇ ਹਿਟ ਤੇ ਰਨ ਕੇਸ ਦੀ ਪੁਸ਼ਟੀ ਹੋਣ ’ਤੇ ਜ਼ਖ਼ਮੀ ਨੂੰ 50 ਹਜ਼ਾਰ ਰੁਪਏ ਅਤੇ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਜਾਂਦੀ ਹੈ। ਉਹਨਾਂ ਨੇ ਅਧਿਕਾਰੀਆਂ ਨੂੰ ਫਰਿਸ਼ਤੇ ਅਤੇ ਹਿੱਟ ਐਂਡ ਰਨ ਸਕੀਮ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਸੜਕ ਸੁਰੱਖਿਆ ਸਬੰਧੀ ਹੋਰ ਨੁਕਤਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਏ ਡੀ ਟੀ ਓ ਕਰਨਬੀਰ ਸਿੰਘ, ਡੀ ਐਸ ਪੀ ਤੇਜਿੰਦਰ ਸਿੰਘ ਪੁਲਿਸ ਵਿਭਾਗ, ਬਿਪਨ ਚਾਵਲਾ ਸਿੱਖਿਆ ਵਿਭਾਗ, ਖੁਸ਼ਹਾਲ ਗੋਇਲ, ਲਵਜੀਤ ਸਿੰਘ, ਹਰਜੀਤ ਕੌਰ, ਨਿਰਮਲ ਕੌਰ, ਜੋਗੇਸ਼ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Rahul Chaba , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD