Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੁਲਿਸ ਵਿਭਾਗ ਪੂਰੀ ਤਰ੍ਹਾਂ ਵਚਨਬੱਧ - ਪੁਲਿਸ ਕਮਿਸ਼ਨਰ

ਪੁਲਿਸ ਕਮਿਸ਼ਨਰ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਜ਼ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਹੋਰ ਵੀ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 26 Feb 2026

Last updated on: Feb 27, 2026, 16:04 IST

ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਪੁਲਿਸ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਜ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਪੁਲਿਸ ਵਿਭਾਗ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਪੁਲਿਸ ਵਿਭਾਗ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਪੁਲਿਸ ਵਿਭਾਗ ਵੱਲੋਂ ਸੀਲ ਵੀ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਨਸ਼ਾ ਤਸਕਰ ਫੜ੍ਹ ਕੇ ਕਾਨੂੰਨ ਦੇ ਹਵਾਲੇ ਕੀਤੇ ਹਨ। ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਵਿਭਾਗ ਜਿੱਥੇ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਰਵਾਈ ਕਰ ਰਿਹਾ ਹੈ ਓਥੇ ਨਸ਼ੇ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਵੀ ਯਤਨ ਕਰ ਰਿਹਾ ਹੈ। 

ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜ੍ਹਤ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਇਲਾਜ ਲਈ ਸਰਕਾਰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਜ਼ ਨੂੰ ਕਿਹਾ ਕਿ ਉਹ ਨਸ਼ਾ ਮੁਕਤੀ ਮੁਹਿੰਮ ਵਿੱਚ ਹੋਰ ਵੀ ਸਰਗਰਮ ਭੂਮਿਕਾ ਨਿਭਾਉਂਦੇ ਹੋਏ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੱਧ ਕਰਨ।

ਮੀਟਿੰਗ ਦੌਰਾਨ ਗੱਲ ਕਰਦਿਆਂ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਦੀਕਸ਼ਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਹਰ ਪਿੰਡ-ਸ਼ਹਿਰ ਪੈਦਲ ਯਾਤਰਾਵਾਂ ਕੱਢ ਕੇ ਨਸ਼ੇ ਰੂਪੀ ਕੋਹੜ ਦੇ ਖਿਲਾਫ਼ ਇਕ ਲੋਕ ਲਹਿਰ ਪੈਦਾ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਸਰਕਾਰ ਵਲੋਂ ਪਿੰਡਾਂ ਦੇ ਪਹਿਰੇਦਾਰ ਦੇ ਨਾਂ ਤੇ ਇਹ ਕੈਂਪੇਅਨ ਲਾਂਚ ਕੀਤੀ ਗਈ ਹੈ ਜਿਸਦੇ ਨਾਲ ਇਕ ਫੋਨ ਨੰਬਰ 98991-00002 ਜਿਸਦੇ ਉੱਪਰ ਲੋਕ ਮਿਸ ਕਾਲ ਦੇ ਕੇ ਪਿੰਡ ਦੇ ਪਹਿਰੇਦਾਰ ਵਜੋਂ ਆਪਣੀ ਭੂਮਿਕਾ ਨਿਭਾ ਸਕਣਗੇ। 

ਸ੍ਰੀ ਧਵਨ ਨੇ ਕਿਹਾ ਕਿ ਸਰਕਾਰ ਵਲੋਂ ਲਾਂਚ ਕੀਤੀ ਗਈ ਐਪ ਰਾਹੀਂ ਲੋਕ ਆਪਣੇ ਇਲਾਕੇ ਵਿੱਚ ਨਸ਼ਾ ਤਸਕਰ ਦੀ ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ ਅਤੇ ਇਸ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਸ੍ਰੀ ਧਵਨ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ।

 

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD