Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਾਰਡ ਨੰਬਰ 45 ਅਤੇ 50 ਸ਼ਰਮਾ ਕਲੋਨੀ `ਚ ਨਵੀਂ ਸੀਵਰੇਜ ਪਾਈਪ ਲਾਈਨ ਦੇ ਨਿਰਮਾਣ ਦਾ ਉਦਘਾਟਨ ਕੀਤਾ

ਵਿਧਾਨ ਸਭਾ ਹਲਕਾ ਅਮ੍ਰਿਤਸਰ ਦੱਖਣੀ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ - ਡਾ. ਨਿੱਜਰ

Dr Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 26 Feb 2026

Last updated on: Feb 27, 2026, 16:05 IST

ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਦੱਖਣੀ) ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਵਾਰਡ ਨੰਬਰ 45 ਅਤੇ 50 ਸ਼ਰਮਾ ਕਲੋਨੀ ਵਿਖੇ ਨਵੀਂ ਸੀਵਰੇਜ ਪਾਈਪ ਲਾਈਨ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ। ਇਸ ੋੋਵਿਕਾਸ ਕਾਰਜ ਦਾ ਉਦਘਾਟਨ ਕਰਦਿਆਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਵਿੱਚ ਸਫ਼ਾਈ ਪ੍ਰਬੰਧ ਨੂੰ ਮਜ਼ਬੂਤ ਕਰੇਗਾ ਅਤੇ ਇਹ ਨਿਵਾਸੀਆਂ ਨੂੰ ਬਿਹਤਰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।

ਇਸ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਅਮ੍ਰਿਤਸਰ ਦੱਖਣੀ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਸ ਨੂੰ ਵਿਕਾਸ ਵਰ੍ਹੇ ਵਜੋਂ ਮਨਾਉਂਦਿਆਂ ਹਲਕੇ ਵਿੱਚ ਵਿਕਾਸ ਦੇ ਨਵੇਂ ਅਯਾਮ ਕਾਇਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਪੂਰੀ ਦੁਨੀਆਂ ਵਿੱਚ ਆਪਣੀ ਖਾਸ ਥਾਂ ਰੱਖਦੀ ਹੈ ਅਤੇ ਦੁਨੀਆਂ ਭਰ ਵਿੱਚੋਂ ਸ਼ਰਧਾਲੂ ਏਥੇ ਆਪਣੀ ਅਕੀਦਤ ਭੇਟ ਕਰਨ ਆਉਂਦੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਏਥੇ ਦੇ ਵਸਨੀਕਾਂ ਲਈ ਸਾਰੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਓਥੇ ਇਹ ਯਤਨ ਵੀ ਕੀਤੇ ਜਾ ਰਹੇ ਹਨ ਕਿ ਇਸ ਸ਼ਹਿਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਕੋਈ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਨਗਰ ਨਿਗਮ ਦੀਆਂ ਟੀਮਾਂ ਇਸ ਕੰਮ ਉੱਪਰ ਲੱਗੀਆਂ ਹੋਈਆਂ ਹਨ। 

ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸ਼ਹਿਰ ਦੀ ਸਫ਼ਾਈ ਰੱਖਣ ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ। ਇਸੇ ਦੌਰਾਨ ਵਾਰਡ ਨੰਬਰ 45 ਅਤੇ 50 ਸ਼ਰਮਾ ਕਲੋਨੀ ਦੇ ਨਿਵਾਸੀਆਂ ਨੇ ਨਵੀਂ ਸੀਵਰੇਜ ਪਾਈਪ ਲਾਈਨ ਦੇ ਪ੍ਰੋਜੈਕਟ ਲਈ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦਾ ਧੰਨਵਾਦ ਕੀਤਾ।

 

Tags: Dr Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD