Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਦਨ ਲਾਲ ਬੱਗਾ ਨੇ ਕੇਸਰੀ ਐਨਕਲੇਵ ’ਚ ਨਵੀਂ ਸੀਵਰੇਜ ਲਾਈਨ ਵਿਛਾਉਣ ਦੇ ਕਾਰਜ਼ਾਂ ਦਾ ਕੀਤਾ ਉਦਘਾਟਨ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 26 Feb 2026

Last updated on: Feb 27, 2026, 16:17 IST

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ-93 ਅਧੀਨ ਕੇਸਰੀ ਐਨਕਲੇਵ ਵਿੱਖੇ ਨਵੀਂ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਸਥਾਨਕ ਲੋਕਾਂ ਦੀ ਹਾਜ਼ਰੀ ਵਿੱਚ ਕੀਤਾ। ਉਦਘਾਟਨ ਸਮਾਰੋਹ ਮੌਕੇ ਵਾਰਡ ਇੰਚਾਰਜ ਦਸਮੇਸ਼ ਸਿੰਘ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਕਿਹਾ ਕਿ ਇਲਾਕੇ ਵਿੱਚ ਨਵੀਂ ਸੀਵਰੇਜ ਲਾਈਨ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸੀਵਰੇਜ ਦੀ ਸਮੱਸਿਆ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ ਅਤੇ ਇਸ ਦਾ ਸੈਂਕੜੇ ਪਰਿਵਾਰਾਂ ਨੂੰ ਲਾਭ ਮਿਲੇਗਾ।  ਉਨ੍ਹਾਂ ਪੁਰਾਣੀਆਂ ਸੀਵਰੇਜ ਲਾਈਨਾਂ ਕਾਰਨ ਸੀਵਰੇਜ ਜਾਮ ਦੀ ਸਮੱਸਿਆ ਬਾਰੇ ਚਰਚਾ ਕਰਦਿਆਂ ਕਿਹਾ ਕਿ ਸੀਵਰੇਜ ਸਿਸਟਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਧੁਨਿਕ ਤਕਨੀਕ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਉੱਤਰੀ ਵਿਧਾਨ ਸਭਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਰਾਣੀ ਸੀਵਰ ਲਾਈਨ ਦੇ ਨਾਲ-ਨਾਲ ਨਵੀਆਂ ਪਾਈਪ ਲਾਈਨਾਂ ਵਿਛਾ ਕੇ ਸਥਾਨਕ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ। ਮੌਕੇ ’ਤੇ ਮੌਜੂਦ ਓ ਐਂਡ ਐਮ ਸ਼ਾਖਾ ਦੇ ਐਸ.ਡੀ.ਓ ਅੰਸ਼ੁਲ ਗਰਚਾ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਨਵੀਂ ਸੀਵਰ ਲਾਈਨ ਵਿਛਾਉਣ ਦੇ ਕੰਮ ਦੀ ਗੁਣਵੱਤਾ ਵੱਲ ਧਿਆਨ ਦਿੱਤਾ ਜਾਵੇ।  

ਇਸ ਮੌਕੇ ਸ਼ਸ਼ੀ ਸ਼ਰਮਾ, ਰਾਜੀਵ ਢੀਂਗਰਾ, ਹਰੀ ਓਮ, ਸੁਨੀਲ ਸ਼ਰਮਾ, ਸੰਦੀਪ ਸਿੰਘ ਮੱਲੀ, ਪਵਨ ਵਰਮਾ, ਰਵੀ, ਕੇ.ਕੇ.ਚਾਵਲਾ, ਮਨਮੋਹਨ ਸਿੰਘ ਮੱਕੜ, ਰਮਾ ਚੋਪੜਾ, ਅਮਰੀਸ਼ ਵਰਮਾ, ਗੁਰਸੇਵਕ ਧਾਲੀਵਾਲ, ਰਾਮ ਬਾਬੂ, ਪ੍ਰਤਾਪ ਸਿੰਘ, ਸੋਹਣ ਲਾਲ, ਜਗਜੀਤ ਸਿੰਘ, ਹਰਜੀਤ ਸਿੰਘ, ਰਚਨਾ, ਰੋਚਨਾ, ਮਨਦੀਪ ਕੁਮਾਰ, ਰਾਜਿੰਦਰ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD