Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਖੰਨਾ 'ਚ ਇੰਨਾ ਵੱਡਾ ਤੇ ਸਫ਼ਲ ਵਿਰਾਸਤੀ ਮੇਲਾ ਨਹੀਂ ਲੱਗਿਆ - ਤਰੁਨਪ੍ਰੀਤ ਸਿੰਘ ਸੌਂਦ

ਕੈਬਨਿਟ ਮੰਤਰੀ ਸੌਂਦ ਨੇ ਮੇਲੇ ਵਿੱਚ ਲੱਗੇ ਝੂਲਿਆਂ ਦਾ ਖੁਦ ਆਨੰਦ ਮਾਣਿਆ, ਗੇਮਾਂ ਖੇਡ ਕੇ ਆਪਣੇ ਬਚਪਨ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਖੰਨਾ, ਲੁਧਿਆਣਾ , 26 Feb 2026

Last updated on: Feb 27, 2026, 16:18 IST

ਖੰਨਾ ਦੇ ਦੁਸਹਿਰਾ ਗਰਾਉਂਡ ਵਿੱਚ ਲੱਗਿਆ ਪੰਜਾਬ ਸਖੀ ਸ਼ਕਤੀ ਮੇਲਾ 2026 ਦਿਨੋਂ-ਦਿਨ ਨਵੇਂ ਰਿਕਾਰਡ ਬਣਾ ਰਿਹਾ ਹੈ। ਇਹ ਮੇਲਾ ਸਿਰਫ਼ ਮਨੋਰੰਜਨ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੀ ਧਰਤੀ ਦੀ ਸੱਭਿਆਚਾਰਕ ਵਿਰਾਸਤ, ਲੋਕ ਕਲਾ, ਲੋਕ ਰਿਵਾਜਾਂ ਅਤੇ ਔਰਤਾਂ ਦੀ ਸਸ਼ਕਤੀਕਰਨ ਦੀ ਸੋਚ ਨੂੰ ਅੱਗੇ ਵਧਾਉਣ ਵਾਲਾ ਇਕ ਵੱਡਾ ਉਪਰਾਲਾ ਹੈ। 

ਮੇਲੇ ਦੀ ਸਫਲਤਾ ਇਸ ਗੱਲ ਤੋਂ ਸਾਫ਼ ਝਲਕਦੀ ਹੈ ਕਿ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਰਿਵਾਰਾਂ ਸਮੇਤ ਇੱਥੇ ਪਹੁੰਚ ਰਹੇ ਹਨ ਅਤੇ ਇਸ ਰੰਗ-ਬਰੰਗੇ ਮੇਲੇ ਦਾ ਖੂਬ ਆਨੰਦ ਮਾਣ ਰਹੇ ਹਨ। ਮੇਲੇ ਦੇ ਖਾਸ ਮੌਕੇ 'ਤੇ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੀ ਵਿਸ਼ੇਸ਼ ਤੌਰ 'ਤੇ ਮੇਲੇ ਵਿੱਚ ਪਹੁੰਚੇ। 

ਦੋਵੇਂ ਆਗੂਆਂ ਨੇ ਮੇਲੇ ਦੇ ਵੱਖ-ਵੱਖ ਸਟਾਲਾਂ, ਝੂਲਿਆਂ ਅਤੇ ਮਨੋਰੰਜਨਕ ਸਰਗਰਮੀਆਂ ਦਾ ਨਜ਼ਦੀਕੋਂ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਮਿਲ ਕੇ ਮੇਲੇ ਦੀ ਰੌਣਕ ਦਾ ਅਨੁਭਵ ਕੀਤਾ। ਕੈਬਨਿਟ ਮੰਤਰੀ ਸੌਂਦ ਨੇ ਮੇਲੇ ਵਿੱਚ ਲੱਗੇ ਝੂਲਿਆਂ ਦਾ ਖੁਦ ਆਨੰਦ ਮਾਣਿਆ ਅਤੇ ਕਈ ਤਰ੍ਹਾਂ ਦੀਆਂ ਗੇਮਾਂ ਖੇਡ ਕੇ ਆਪਣੇ ਬਚਪਨ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। 

ਉਨ੍ਹਾਂ ਨੇ ਕਿਹਾ ਕਿ ਅਜਿਹੇ ਮੇਲੇ ਸਿਰਫ਼ ਮਨੋਰੰਜਨ ਹੀ ਨਹੀਂ ਦਿੰਦੇ, ਸਗੋਂ ਸਮਾਜ ਵਿੱਚ ਖੁਸ਼ੀ, ਆਪਸੀ ਮਿਲਾਪ ਅਤੇ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਮੇਲੇ ਦੀ ਰੌਣਕ ਅਤੇ ਲੋਕਾਂ ਦੀ ਭੀੜ ਦੇਖ ਕੇ ਇਹ ਸਪਸ਼ਟ ਹੋ ਜਾਂਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਕਿੰਨਾ ਸਫਲ ਸਾਬਤ ਹੋ ਰਿਹਾ ਹੈ।

ਆਪਣੇ ਸੰਬੋਧਨ ਦੌਰਾਨ ਮੰਤਰੀ ਸੌਂਦ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਖੰਨਾ ਸ਼ਹਿਰ ਵਿੱਚ ਕਦੇ ਵੀ ਇੰਨਾ ਵੱਡਾ, ਵਿਵਸਥਿਤ ਅਤੇ ਵਿਰਾਸਤੀ ਰੰਗ ਵਿੱਚ ਰੰਗਿਆ ਹੋਇਆ ਮੇਲਾ ਨਹੀਂ ਲੱਗਿਆ। ਉਨ੍ਹਾਂ ਦੱਸਿਆ ਕਿ ਇਹ ਸਭ ਕੁਝ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਦਾ ਨਤੀਜਾ ਹੈ, ਜਿਨ੍ਹਾਂ ਨੇ ਪੰਜਾਬ ਦੇ ਸੱਭਿਆਚਾਰ, ਵਿਰਸੇ ਅਤੇ ਲੋਕ ਕਲਾਵਾਂ ਨੂੰ ਸੰਭਾਲ ਕੇ ਰੱਖਣ ਲਈ ਅਜਿਹੇ ਵੱਡੇ ਉਪਰਾਲੇ ਸ਼ੁਰੂ ਕੀਤੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਸੋਚ ਹੈ ਕਿ ਜਦੋਂ ਤੱਕ ਅਸੀਂ ਆਪਣੀ ਮਿੱਟੀ ਨਾਲ ਜੁੜੇ ਰਹਾਂਗੇ, ਤਦੋਂ ਤੱਕ ਸਾਡੀ ਪਹਿਚਾਣ ਮਜ਼ਬੂਤ ਰਹੇਗੀ। ਮੰਤਰੀ ਸੌਂਦ ਨੇ ਮੇਲੇ ਦੀ ਸਫਲਤਾ ਵਿੱਚ ਖੰਨਾ ਦੀ ਐਸ.ਡੀ.ਐਮ ਮੈਡਮ ਸਵਾਤੀ ਟਿਵਾਣਾ ਦੀ ਭੂਮਿਕਾ ਦੀ ਖਾਸ ਤੌਰ 'ਤੇ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਸਵਾਤੀ ਟਿਵਾਣਾ  ਦਿਨ-ਰਾਤ ਮਿਹਨਤ ਕਰਕੇ, ਟੀਮ ਵਰਕ ਨਾਲ ਅਤੇ ਪੂਰੀ ਯੋਜਨਾ ਬੱਧ ਤਰੀਕੇ ਨਾਲ ਇਸ ਮੇਲੇ ਨੂੰ ਸਫਲ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਪ੍ਰਸ਼ਾਸਨ ਨੇ ਮੇਲੇ ਦੀ ਵਿਵਸਥਾ, ਸੁਰੱਖਿਆ, ਸਫ਼ਾਈ ਅਤੇ ਲੋਕਾਂ ਦੀ ਸਹੂਲਤ ਲਈ ਹਰ ਪੱਖ ਤੋਂ ਸ਼ਾਨਦਾਰ ਇੰਤਜ਼ਾਮ ਕੀਤੇ ਹੋਏ ਹਨ।

ਮੇਲੇ ਵਿੱਚ ਪੰਜਾਬ ਦੀ ਰਵਾਇਤੀ ਕਲਾ, ਹੱਥਕਲਾ, ਖਾਣ-ਪੀਣ ਦੇ ਵਿਸ਼ੇਸ਼ ਸਟਾਲ, ਲੋਕ ਨਾਚ, ਗਿੱਧਾ, ਭੰਗੜਾ, ਸੱਭਿਆਚਾਰਕ ਪ੍ਰੋਗਰਾਮ ਅਤੇ ਬੱਚਿਆਂ ਲਈ ਮਨੋਰੰਜਨਕ ਗਤੀਵਿਧੀਆਂ ਖਾਸ ਆਕਰਸ਼ਣ ਦਾ ਕੇਂਦਰ ਬਣੀਆਂ ਹੋਈਆਂ ਹਨ। ਇੱਥੇ ਪਿੰਡਾਂ ਦੀ ਮਿੱਟੀ ਦੀ ਖੁਸ਼ਬੂ, ਪੰਜਾਬੀ ਰੰਗ ਅਤੇ ਰਸਮਾਂ ਦੀ ਝਲਕ ਸਾਫ਼ ਨਜ਼ਰ ਆਉਂਦੀ ਹੈ। 

ਔਰਤਾਂ ਵੱਲੋਂ ਬਣਾਏ ਗਏ ਹੱਥ ਦੇ ਸਮਾਨ ਅਤੇ ਸਵੈ-ਸਹਾਇਤਾ ਗਰੁੱਪਾਂ ਦੇ ਉਤਪਾਦ ਵੀ ਲੋਕਾਂ ਨੂੰ ਖੂਬ ਭਾ ਰਹੇ ਹਨ, ਜਿਸ ਨਾਲ ਔਰਤਾਂ ਦੀ ਆਰਥਿਕ ਮਜ਼ਬੂਤੀ ਨੂੰ ਵੀ ਬਲ ਮਿਲ ਰਿਹਾ ਹੈ। ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਵੀ ਮੇਲੇ ਦੀ ਖੂਬ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਖੀ ਸ਼ਕਤੀ ਮੇਲਾ ਸਿਰਫ਼ ਖੰਨਾ ਜਾਂ ਕਿਸੇ ਇੱਕ ਇਲਾਕੇ ਦਾ ਮੇਲਾ ਨਹੀਂ, ਸਗੋਂ ਪੂਰੇ ਪੰਜਾਬ ਦੀ ਸੱਭਿਆਚਾਰਕ ਪਹਿਚਾਣ ਨੂੰ ਉਜਾਗਰ ਕਰਨ ਵਾਲਾ ਇੱਕ ਵੱਡਾ ਮੰਚ ਹੈ। 

ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਮੌਕਾ ਮਿਲਦਾ ਹੈ ਅਤੇ ਉਹ ਆਪਣੇ ਵਿਰਸੇ ਨੂੰ ਸਮਝ ਸਕਦੇ ਹਨ। ਕੁੱਲ ਮਿਲਾ ਕੇ ਪੰਜਾਬ ਸਖੀ ਸ਼ਕਤੀ ਮੇਲਾ 2026 ਖੰਨਾ ਲਈ ਹੀ ਨਹੀਂ, ਸਗੋਂ ਪੂਰੇ ਪੰਜਾਬ ਲਈ ਮਾਣ ਦੀ ਗੱਲ ਬਣਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਸਰਗਰਮ ਭੂਮਿਕਾ ਅਤੇ ਪ੍ਰਸ਼ਾਸਨ ਦੀ ਮਿਹਨਤ ਨਾਲ ਇਹ ਮੇਲਾ ਇਕ ਨਵੀਂ ਮਿਸਾਲ ਕਾਇਮ ਕਰ ਰਿਹਾ ਹੈ। 

ਲੋਕਾਂ ਦੀ ਭਰਵੀਂ ਹਾਜ਼ਰੀ ਅਤੇ ਉਤਸ਼ਾਹ ਇਸ ਗੱਲ ਦਾ ਸਬੂਤ ਹੈ ਕਿ ਅਜਿਹੇ ਉਪਰਾਲੇ ਸੂਬੇ ਦੀ ਸੱਭਿਆਚਾਰਕ ਰੂਹ ਨੂੰ ਨਵੀਂ ਤਾਜ਼ਗੀ ਦਿੰਦੇ ਹਨ ਅਤੇ ਸਮਾਜ ਵਿੱਚ ਖੁਸ਼ਹਾਲੀ ਦੀ ਲਹਿਰ ਪੈਦਾ ਕਰਦੇ ਹਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD