Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਹਾਲੀ ਦੀਆਂ 15 ਪੰਚਾਇਤਾਂ ਦੇ ਫੰਡ ਵਾਪਸੀ ਦੇ ਲਿਖਤੀ ਹੁਕਮਾਂ ’ਤੇ ਤੂਫ਼ਾਨ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਰਕਾਰ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress

Web Admin

Web Admin

5 Dariya News

ਮੋਹਾਲੀ , 26 Feb 2026

Last updated on: Feb 27, 2026, 16:21 IST

ਮੋਹਾਲੀ ਹਲਕੇ ਦੇ 15 ਪਿੰਡਾਂ ਜਿਨ੍ਹਾਂ ਨੂੰ ਪਿਛਲੇ ਦਿਨੀਂ ਨਗਰ ਨਿਗਮ ਹੱਦਬੰਦੀ ਵਿੱਚ ਸ਼ਾਮਲ ਕੀਤਾ ਗਿਆ ਸੀ, ਦੀਆਂ ਪੰਚਾਇਤਾਂ ਦੇ ਫੰਡਾਂ ਨੂੰ ਪੰਚਾਇਤ ਵਿਭਾਗ ਕੋਲ ਜਮ੍ਹਾਂ ਕਰਵਾਉਣ ਲਈ ਲਿਖਤੀ ਹਦਾਇਤਾਂ ਪੱਤਰ ਰਾਹੀਂ ਜਾਰੀ ਕੀਤੀਆਂ ਗਈਆਂ ਹਨ। ਇਸ ਦੀ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅੱਜ ਇੱਕ ਪੱਤਰਕਾਰ ਸੰਮੇਲਨ ਦੌਰਾਨ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਮੰਗ ਕੀਤੀ ਹੈ ਕਿ ਇਹ ਪੱਤਰ ਤੁਰੰਤ ਵਾਪਸ ਲਿਆ ਜਾਵੇ, ਨਹੀਂ ਤਾਂ ਉਹ ਇਸ ਸਬੰਧੀ ਕਾਨੂੰਨੀ ਮਸ਼ਵਰਾ ਲੈ ਕੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕਰਨਗੇ।

ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਮੋਹਾਲੀ ਵੱਲੋਂ ਜਾਰੀ ਪੱਤਰ ਨੰਬਰ 5998-6012 ਰਾਹੀਂ 15 ਗ੍ਰਾਮ ਪੰਚਾਇਤਾਂ ਨੂੰ ਅਣਵਰਤੀ ਗ੍ਰਾਂਟਾਂ ਅਤੇ ਪੰਚਾਇਤ ਫੰਡ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਬਕਾਇਆ ਦੇਣਦਾਰੀਆਂ ਤੋਂ ਇਲਾਵਾ ਬਚੀ ਹੋਈ ਰਕਮ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦੇ ਖਾਤੇ ਵਿੱਚ ਟਰਾਂਸਫਰ ਕਰਕੇ ਸਰਕਾਰ ਨੂੰ ਵਾਪਸ ਭੇਜੀ ਜਾਵੇ।

ਜ਼ਿਕਰਯੋਗ ਹੈ ਕਿ ਪ੍ਰਭਾਵਿਤ ਪਿੰਡਾਂ ਵਿੱਚ ਬਲੌਂਗੀ, ਬਲੌਂਗੀ ਕਲੋਨੀ, ਗਰੀਨ ਇੰਨਕਲੇਵ, ਬੱਲੋਮਾਜਰਾ, ਬਲਿਆਲੀ, ਚੱਪੜਚਿੜੀ ਕਲਾ, ਚੱਪੜਚਿੜੀ ਖੁਰਦ, ਲਾਂਡਰਾ, ਲਖਨੌਰ, ਮੌਲੀ ਬੈਦਵਾਨ, ਸੰਭਾਲਕੀ, ਨਾਨੂੰ ਮਾਜਰਾ, ਰੁੜਕਾ, ਚਿੱਲਾ ਅਤੇ ਕੰਬਾਲੀ ਸ਼ਾਮਲ ਹਨ।ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਹਨਾਂ ਹੁਕਮਾਂ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਇਹ ਸਿੱਧਾ ਪਿੰਡਾਂ ਦੇ ਹੱਕਾਂ ’ਤੇ ਵਾਰ ਹੈ। 

ਉਨ੍ਹਾਂ ਕਿਹਾ ਕਿ ਇਹ ਪੈਸਾ ਪਿੰਡਾਂ ਦੇ ਲੋਕਾਂ ਦਾ ਹੈ ਅਤੇ ਇਸਦਾ ਇਸਤੇਮਾਲ ਉਹਨਾਂ ਦੇ ਵਿਕਾਸ ਲਈ ਹੀ ਹੋਣਾ ਚਾਹੀਦਾ ਹੈ, ਨਾ ਕਿ ਸਰਕਾਰੀ ਖਜ਼ਾਨਾ ਭਰਨ ਲਈ ਵਾਪਸ ਮੰਗਿਆ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਪਹਿਲਾਂ ਬਿਨਾਂ ਪਿੰਡਾਂ ਦੀ ਰਜ਼ਾਮੰਦੀ ਤੋਂ ਪੰਚਾਇਤਾਂ ਨੂੰ ਨਗਰ ਨਿਗਮ ਹੱਦ ਵਿੱਚ ਸ਼ਾਮਲ ਕੀਤਾ ਗਿਆ ਅਤੇ ਹੁਣ ਕਰੋੜਾਂ ਰੁਪਏ ਵਾਪਸ ਮੰਗੇ ਜਾ ਰਹੇ ਹਨ। 

“ਜੇ ਇਹ ਫੰਡ ਵਾਪਸ ਲਏ ਗਏ ਤਾਂ ਨਗਰ ਨਿਗਮ ਵਿੱਚ ਸ਼ਾਮਲ ਪਿੰਡਾਂ ਦਾ ਵਿਕਾਸ ਰੁਕ ਜਾਵੇਗਾ ਅਤੇ ਬੁਨਿਆਦੀ ਸੁਵਿਧਾਵਾਂ ਠੱਪ ਹੋ ਜਾਣਗੀਆਂ,” ਉਨ੍ਹਾਂ ਕਿਹਾ। “ਗ੍ਰਾਂਟ ਦੇਣ ਦੀ ਬਜਾਏ ਪਿੰਡਾਂ ਤੋਂ ਪੈਸੇ ਖੋਹੇ ਜਾ ਰਹੇ ਹਨ” ਬੇਦੀ ਨੇ ਹੋਰ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਨਿਗਮ ਹੱਦ ਵਿੱਚ ਆਏ ਪਿੰਡਾਂ ਨੂੰ ਵਧੀਕ ਗ੍ਰਾਂਟ ਦਿੱਤੀ ਜਾਂਦੀ, ਤਾਂ ਜੋ ਉਹਨਾਂ ਦਾ ਤੇਜ਼ੀ ਨਾਲ ਵਿਕਾਸ ਹੋ ਸਕੇ। 

ਪਰ ਇਸਦੇ ਉਲਟ ਸਰਕਾਰ ਉਹਨਾਂ ਪਿੰਡਾਂ ਕੋਲ ਪਏ ਫੰਡ ਵੀ ਵਾਪਸ ਮੰਗ ਰਹੀ ਹੈ, ਜੋ ਬਹੁਤ ਹੀ ਦੁੱਖਦਾਈ ਅਤੇ ਅਫਸੋਸਜਨਕ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪਿੰਡਾਂ ਨਾਲ ਅਨਿਆਂ ਹੈ ਅਤੇ ਇਹ ਦਰਸਾਉਂਦਾ ਹੈ ਕਿ ਮੌਜੂਦਾ ਸਰਕਾਰ ਵਿਕਾਸ ਦੀ ਬਜਾਏ ਕੇਂਦਰੀਕਰਨ ਦੀ ਨੀਤੀ ਅਪਣਾ ਰਹੀ ਹੈ।

ਗਮਾਡਾ ਦੀ ਕਮਾਈ ’ਤੇ ਵੀ ਸਵਾਲ

ਡਿਪਟੀ ਮੇਅਰ ਬੇਦੀ ਨੇ ਇਹ ਵੀ ਮੰਗ ਕੀਤੀ ਕਿ ਗਮਾਡਾ ਵੱਲੋਂ ਮੋਹਾਲੀ ਦੀ ਅਰਬਾਂ ਰੁਪਏ ਦੀ ਜ਼ਮੀਨ ਵੇਚ ਕੇ ਇਕੱਠੀ ਕੀਤੀ ਜਾਣ ਵਾਲੀ ਰਕਮ ਵਿੱਚੋਂ ਘੱਟੋ-ਘੱਟ 20 ਫੀਸਦੀ ਹਿੱਸਾ ਮੋਹਾਲੀ ਦੇ ਵਿਕਾਸ ਲਈ ਨਿਯਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਨਗਰ ਨਿਗਮ ਨੂੰ ਹਰ ਵਾਰ ਸਰਕਾਰ ਅਤੇ ਗਮਾਡਾ ਅੱਗੇ ਹੱਥ ਫੈਲਾਉਣੇ ਪਏ ਤਾਂ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਹਾਲਾਤ ਗੰਭੀਰ ਹੋ ਸਕਦੇ ਹਨ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD