Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ

ਅਦਾਲਤ ਨੇ ਅਰਵਿੰਦ ਕੇਜਰੀਵਾਲ ਵਿਰੁੱਧ ਭਾਜਪਾ ਦੇ ਝੂਠ ਦੇ ਪੁਲੰਦੇ ਦਾ ਪਰਦਾਫਾਸ਼ ਕੀਤਾ: ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Harjot Singh Bains, Hardeep Singh Mundian

Web Admin

Web Admin

5 Dariya News

ਚੰਡੀਗੜ੍ਹ , 27 Feb 2026

Last updated on: Feb 27, 2026, 18:42 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਵਾਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ "ਸੱਚ ਨੂੰ ਦੇਰੀ ਹੋ ਸਕਦੀ ਹੈ, ਪਰ ਇਸ ਨੂੰ ਕਦੇ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਅਖੌਤੀ ਸ਼ਰਾਬ ਘੁਟਾਲੇ ਦੇ ਕੇਸ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਹੋਰ ਸਾਥੀਆਂ ਦਾ ਬਰੀ ਹੋਣਾ ਸਿਰਫ਼ 'ਆਪ' ਦੀ ਜਿੱਤ ਨਹੀਂ, ਸਗੋਂ ਸੱਚ ਅਤੇ ਇਨਸਾਫ਼ ਦੀ ਜਿੱਤ ਹੈ। 

ਉਨ੍ਹਾਂ ਨਾਲ 'ਆਪ' ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਵੀ ਸ਼ਾਮਲ ਹੋਏ। ਅਰੋੜਾ ਨੇ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਇਨਸਾਫ਼ ਵਿੱਚ ਦੇਰੀ ਹੋ ਸਕਦੀ ਹੈ, ਪਰ ਤੁਸੀਂ ਸੱਚ ਨੂੰ ਖ਼ਤਮ ਨਹੀਂ ਕਰ ਸਕਦੇ। ਅੱਜ ਅਦਾਲਤ ਨੇ ਉਸ ਝੂਠ ਦੇ ਪੁਲੰਦੇ ਦਾ ਪਰਦਾਫਾਸ਼ ਕਰ ਦਿੱਤਾ ਹੈ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਆਪਣੀਆਂ ਏਜੰਸੀਆਂ ਰਾਹੀਂ ਤਿਆਰ ਕੀਤਾ ਸੀ। 

ਉਨ੍ਹਾਂ ਕਿਹਾ ਕਿ ਵਿਸ਼ੇਸ਼ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਸਿਆਸੀ ਤੌਰ 'ਤੇ ਤਬਾਹ ਕਰਨ ਲਈ ਭਾਜਪਾ ਵੱਲੋਂ ਰਚੀ ਗਈ ਬੇਬੁਨਿਆਦ ਅਤੇ ਮਨਘੜਤ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਅਰੋੜਾ ਨੇ ਕਿਹਾ ਕਿ ਲਗਭਗ ਛੇ ਮਹੀਨਿਆਂ ਤੱਕ, ਇੱਕ ਮੌਜੂਦਾ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਘਰੋਂ ਚੁੱਕ ਕੇ ਜੇਲ੍ਹ ਵਿੱਚ ਸੁੱਟਿਆ ਗਿਆ। ਮਨੀਸ਼ ਸਿਸੋਦੀਆ ਨੂੰ ਕਰੀਬ ਦੋ ਸਾਲ ਜੇਲ੍ਹ ਵਿੱਚ ਰੱਖਿਆ ਗਿਆ। 

ਇਹ ਸਭ ਕੁਝ ਸਿਰਫ਼ ਉਨ੍ਹਾਂ ਨੂੰ ਬਦਨਾਮ ਕਰਨ, ਉਨ੍ਹਾਂ ਦੀ ਸਿਆਸੀ ਹੋਂਦ ਨੂੰ ਮਿਟਾਉਣ ਅਤੇ ਉਨ੍ਹਾਂ ਦੀ ਵਧਦੀ ਲੋਕਪ੍ਰਿਯਤਾ ਨੂੰ ਖ਼ਤਮ ਕਰਨ ਲਈ ਕੀਤਾ ਗਿਆ ਸੀ। ਅਰੋੜਾ ਨੇ ਕਿਹਾ ਕਿ ਅਦਾਲਤ ਨੇ ਨਾ ਸਿਰਫ਼ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਸਨਮਾਨ ਸਹਿਤ ਬਰੀ ਕੀਤਾ ਹੈ, ਸਗੋਂ ਜਾਂਚ ਏਜੰਸੀਆਂ ਵਿਰੁੱਧ ਸਖ਼ਤ ਟਿੱਪਣੀਆਂ ਵੀ ਕੀਤੀਆਂ ਹਨ। 

ਉਨ੍ਹਾਂ ਕਿਹਾ ਕਿ ਅਦਾਲਤ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕੋਈ ਪ੍ਰਾਈਮਾ ਫੇਸੀ (ਮੁੱਢਲਾ) ਕੇਸ ਨਹੀਂ ਬਣਦਾ। ਸਰਕਾਰੀ ਪੱਖ ਦੀ ਥਿਊਰੀ ਮਹਿਜ਼ ਕਿਆਸਅਰਾਈਆਂ ਤੋਂ ਇਲਾਵਾ ਕੁਝ ਨਹੀਂ ਸੀ। ਸੀਬੀਆਈ ਨੇ ਸਾਜ਼ਿਸ਼ ਦਾ ਇੱਕ ਬਿਰਤਾਂਤ ਘੜਨ ਦੀ ਕੋਸ਼ਿਸ਼ ਕੀਤੀ, ਪਰ ਉਸ ਵਿੱਚ ਬਿਲਕੁਲ ਵੀ ਸੱਚਾਈ ਨਹੀਂ ਸੀ।

ਉਨ੍ਹਾਂ ਅੱਗੇ ਕਿਹਾ ਕਿ ਅਦਾਲਤ ਨੇ ਇੱਥੋਂ ਤੱਕ ਸੰਕੇਤ ਦਿੱਤਾ ਹੈ ਕਿ ਇਸ ਸਾਜ਼ਿਸ਼ ਨੂੰ ਘੜਨ ਅਤੇ ਅੰਜਾਮ ਦੇਣ ਵਾਲੇ ਅਧਿਕਾਰੀਆਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਇਸ ਨੂੰ ਬੇਮਿਸਾਲ ਦੱਸਦਿਆਂ ਅਰੋੜਾ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਰਵਿੰਦ ਕੇਜਰੀਵਾਲ ਵਰਗੇ ਮੌਜੂਦਾ ਮੁੱਖ ਮੰਤਰੀ ਨੂੰ ਸਿਰਫ਼ ਇਸ ਲਈ ਨਿਸ਼ਾਨਾ ਬਣਾਇਆ ਗਿਆ ਕਿਉਂਕਿ ਭਾਜਪਾ ਉਨ੍ਹਾਂ ਦੀ ਇਮਾਨਦਾਰੀ ਅਤੇ ਲੋਕਪ੍ਰਿਯਤਾ ਤੋਂ ਡਰਦੀ ਸੀ। 

ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਲਈ ਝੂਠੇ ਕੇਸ ਵਿੱਚ ਫਸਾਇਆ ਗਿਆ ਸੀ। ਅਰੋੜਾ ਨੇ ਸਿੱਧੇ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਜਨਤਕ ਮਾਫੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਇਸ ਦੇਸ਼ ਦੇ ਲੋਕਾਂ ਦੇ ਦੇਣਦਾਰ ਹਨ। 

ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦੇ ਸਿਆਸੀ ਕਰੀਅਰ ਨੂੰ ਖਤਮ ਕਰਨ ਲਈ ਰਚੀ ਗਈ ਇਸ ਸਾਜ਼ਿਸ਼ ਲਈ ਮਾਫੀ ਮੰਗਣੀ ਚਾਹੀਦੀ ਹੈ। ਅਜਿਹੀ ਨੀਵੇਂ ਪੱਧਰ ਦੀ ਰਾਜਨੀਤੀ ਨੇ ਕਦੇ ਕਿਸੇ ਨੂੰ ਮਹਾਨ ਨਹੀਂ ਬਣਾਇਆ। ਕੋਈ ਵੀ ਆਗੂ ਵਿਕਾਸ ਅਤੇ ਲੋਕ ਸੇਵਾ ਰਾਹੀਂ ਵੱਡੀ ਲਕੀਰ ਖਿੱਚ ਕੇ ਵੱਡਾ ਬਣਦਾ ਹੈ, ਨਾ ਕਿ ਸਿਆਸੀ ਵਿਰੋਧੀਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ।

ਅਰੋੜਾ ਨੇ ਕਿਹਾ ਕਿ ਇਹ ਸਿਰਫ਼ ਅਰਵਿੰਦ ਕੇਜਰੀਵਾਲ ਦੀ ਜਿੱਤ ਨਹੀਂ ਹੈ, ਸਿਰਫ਼ ਮਨੀਸ਼ ਸਿਸੋਦੀਆ ਦੀ ਜਿੱਤ ਨਹੀਂ ਹੈ, ਸਿਰਫ਼ ਆਮ ਆਦਮੀ ਪਾਰਟੀ ਦੀ ਜਿੱਤ ਨਹੀਂ ਹੈ, ਇਹ ਸੱਚ ਦੀ ਜਿੱਤ ਹੈ। ਪ੍ਰਮਾਤਮਾ ਨੇ ਇਨਸਾਫ਼ ਕੀਤਾ ਹੈ। ਸੱਚ ਨੂੰ ਕਦੇ ਵੀ ਮਿਟਾਇਆ ਨਹੀਂ ਜਾ ਸਕਦਾ।

ਅਮਨ ਅਰੋੜਾ ਨੇ ਦੁਹਰਾਇਆ ਕਿ ਭਾਜਪਾ ਨੂੰ ਸਿਆਸੀ ਬਦਲਾਖੋਰੀ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਅਤੇ ਦੇਸ਼ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਵਾਲੇ ਆਗੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਲਈ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। 'ਆਪ' ਪੰਜਾਬ ਦੇ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਆਪਣੀ ਗੱਲ ਖਤਮ ਕੀਤੀ ਕਿ ਉਹ ਬਦਲਾਖੋਰੀ ਦੀ ਰਾਜਨੀਤੀ ਦੀ ਬਜਾਏ ਸ਼ਾਸਨ ਅਤੇ ਵਿਕਾਸ 'ਤੇ ਧਿਆਨ ਦੇਵੇ। 

ਉਨ੍ਹਾਂ ਕਿਹਾ ਕਿ ਝੂਠੇ ਕੇਸਾਂ ਰਾਹੀਂ ਸਿਆਸੀ ਵਿਰੋਧੀਆਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ, ਭਾਜਪਾ ਨੂੰ ਦੇਸ਼ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਆਮ ਲੋਕਾਂ ਦੇ ਅਸਲ ਮੁੱਦਿਆਂ ਨੂੰ ਹੱਲ ਕਰਨਾ ਚਾਹੀਦਾ ਹੈ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Harjot Singh Bains , Hardeep Singh Mundian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD