Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੇਰਾ ਪਟਿਆਲਾ ਮੈਂ ਹੀ ਸਵਾਰਾਂ ਟੀਮ ਨੂੰ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ 'ਚ ਭਰਵਾਂ ਹੁੰਗਾਰਾ

8000 ਲੋਕਾਂ ਵੱਲੋਂ ਖੁੱਲ੍ਹੇ 'ਚ ਕੂੜਾ ਨਾ ਸੁੱਟਣ ਤੇ ਪਟਿਆਲਾ ਨੂੰ ਸਾਫ਼ ਸੁਥਰਾ ਰੱਖਣ ਲਈ ਪ੍ਰਣ ਕਰਨ ਦੇ ਦਸਤਖ਼ਤ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Varjeet Walia, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 27 Feb 2026

Last updated on: Mar 01, 2026, 11:53 IST

ਪਟਿਆਲਾ ਸ਼ਹਿਰ ਵਿੱਚ ਪਲਾਸਟਿਕ ਦੇ ਲਿਫ਼ਾਫੇ ਚੁੱਕ ਕੇ ਸੜਕਾਂ ਤੇ ਹੋਰ ਆਲੇ ਦੁਆਲੇ ਨੂੰ ਸਾਫ਼-ਸੁਥਰਾ ਕਰਨ ਲਈ ਲੱਗੇ ਪਟਿਆਲਵੀਆਂ ਦੀ 'ਮੇਰਾ ਪਟਿਆਲਾ ਮੈਂ ਹੀ ਸਵਾਰਾਂ' ਮੁਹਿੰਮ ਦੇ ਵਾਰੀਅਰਜ਼ ਵੱਲੋਂ ਇੱਥੇ ਸ਼ੀਸ਼ ਮਹਿਲ ਵਿਖੇ ਸਖੀ ਸ਼ਕਤੀ ਕਰਾਫ਼ਟ ਮੇਲੇ ਵਿੱਚ ਦਰਸ਼ਕਾਂ ਨੂੰ ਪਟਿਆਲਾ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ, ਖੁੱਲ੍ਹੇ 'ਚ ਕੂੜਾ ਸੁੱਟਣ ਤੇ ਪਲਾਸਟਿਕ ਮੁਕਤ ਕਰਨ ਲਈ ਪ੍ਰਣ ਕਰਵਾਇਆ ਜਾ ਰਿਹਾ ਹੈ। 21 ਫਰਵਰੀ ਤੋਂ ਮੇਲੇ ਦੀ ਸ਼ੁਰੂਆਤ ਤੋਂ ਲੈਕੇ ਸ਼ੁੱਕਰਵਾਰ ਦੀ ਸ਼ਾਮ ਤੱਕ ਕਰੀਬ 8000 ਲੋਕਾਂ ਨੇ ਆਪਣੇ ਦਸਤਖ਼ਤ ਕਰਕੇ ਪਟਿਆਲਾ ਨੂੰ ਖੁੱਲ੍ਹੇ 'ਚ ਕੂੜਾ ਸੁੱਟਣ ਅਤੇ ਪਲਾਸਟਿਕ ਦੇ ਕੂੜੇ ਤੋਂ ਰਹਿਤ ਕਰਨ ਦਾ ਪ੍ਰਣ ਕੀਤਾ ਹੈ।

ਮੇਲੇ ਦਾ ਉਦਘਾਟਨ ਕਰਨ ਪੁੱਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਏ.ਡੀ.ਸੀ. ਤੇ ਨੋਡਲ ਅਫ਼ਸਰ ਦਮਨਜੀਤ ਸਿੰਘ ਮਾਨ ਸਮੇਤ ਵੱਡੀ ਗਿਣਤੀ ਦਰਸ਼ਕਾਂ ਨੇ 'ਮੇਰਾ ਪਟਿਆਲਾ ਮੈਂ ਹੀ ਸਵਾਰਾਂ' ਮੁਹਿੰਮ ਦੇ ਵਾਰੀਅਰਜ਼ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਿਆਲਵੀਆਂ ਵੱਲੋਂ ਆਪਣੇ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਅੱਗੇ ਆਉਣਾ ਬਹੁਤ ਹੀ ਨੇਕ ਕਾਰਜ ਹੈ, ਜਿਸ ਲਈ ਸਾਰੇ ਵਸਨੀਕਾਂ ਨੂੰ ਇਸ ਮੁਹਿੰਮ ਦਾ ਸਾਥ ਦੇਣਾ ਚਾਹੀਦਾ ਹੈ।

ਲੋਕਾਂ ਤੋਂ ਪਟਿਆਲਾ ਨੂੰ ਸਾਫ਼ ਸੁਥਰਾ ਰੱਖਣ ਲਈ ਪ੍ਰਣ ਕਰਵਾ ਰਹੇ ਐਚ.ਪੀ.ਐਸ ਲਾਂਬਾ, ਕਰਨਲ ਕਰਮਿੰਦਰ ਸਿੰਘ, ਕਰਨਲ ਸੰਜੀਵ ਸਲਵਾਨ, ਐਸ.ਸੀ. ਮੱਕੜ, ਕੈਪਟਨ ਸੁਖਜੀਤ ਕੌਰ, ਸਿਮਰਨ ਹਰੀਕਾ, ਜਸਪ੍ਰੀਤ ਲੂਥਰਾ, ਰਕੇਸ਼ ਕੱਦ, ਪ੍ਰਵੇੇਸ਼ ਮੰਗਲਾ, ਨੀਤੂ ਚੋਪੜਾ, ਸਾਕਸ਼ੀ ਗੋਇਲ, ਰਾਣਾ ਫੂਲਕਾ, ਰਵੀ ਚਾਵਲਾ, ਅਜੀਤਪਾਲ ਸਿੰਘ ਗਿੱਲ, ਉਪਿੰਦਰ ਸ਼ਰਮਾ, ਜਸਵੀਰ ਸਿੰਘ, ਆਸ਼ੂ ਕਥੂਰੀਆ, ਰਣਵਿਜੇ ਸਿੰਘ ਗਿੱਲ, ਨਵਰੀਤ, ਅਮਨ ਸੰਧੂ, ਗੁਰਪ੍ਰੀਤ ਦੁਲਟ, ਵਰੁਣ ਕੌਸ਼ਲ, ਗਰਿਮਾ ਸਮੇਤ ਹੋਰ ਵਾਰੀਅਰਜ਼ ਨੇ ਦੱਸਿਆ ਕਿ ਉਨ੍ਹਾਂ ਨੇ 20 ਸਤੰਬਰ ਤੋਂ ਸ਼ੁਰੂ ਕੀਤੀ ਮੁਹਿੰਮ ਦੌਰਾਨ 45 ਦੇ ਕਰੀਬ ਡਰਾਇਵਾਂ ਚਲਾ ਕੇ ਹੁਣ ਤੱਕ ਕਈ ਟਨ ਕੂੜਾ ਤੇ ਪਲਾਸਟਿਕ ਇਕੱਠਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਖੀ ਸ਼ਕਤੀ ਕਰਾਫ਼ਟ ਮੇਲਾ ਇੱਕ ਵੱਡਾ ਮੰਚ ਸਾਬਤ ਹੋਇਆ ਹੈ ਅਤੇ ਇੱਥੇ ਆਉਣ ਵਾਲੇ ਦਰਸ਼ਕਾਂ ਨੂੰ ਉਹ ਪਟਿਆਲਾ ਨੂੰ ਸਾਫ਼ ਸੁਥਰਾ ਰੱਖਣ ਲਈ ਪ੍ਰੇਰਿਤ ਕਰ ਰਹੇ ਹਨ। ਇਸ ਤੋਂ ਬਿਨ੍ਹਾਂ ਸ਼ਹਿਰ 'ਚ ਆਮ ਲੋਕਾਂ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਘੱਟੋ-ਘੱਟ ਸਾਡੀ ਅਗਲੀ ਪੀੜ੍ਹੀ ਹੀ ਪਲਾਸਟਿਕ ਦਾ ਕੂੜਾ-ਕਚਰਾ ਤੇ ਰੈਪਰ ਆਦਿ ਲਿਫਾਫ਼ੇ ਸੜਕਾਂ ਕਿਨਾਰੇ ਨਾ ਸੁੱਟਣ ਤੇ ਸਫ਼ਾਈ ਪਸੰਦ ਬਣ ਜਾਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਹ ਚਾਹ, ਫਰੂਟ ਤੇ ਫੂਡ ਵੈਂਡਰਜ ਨੂੰ ਹੁਣ ਤੱਕ 100 ਡਸਟਬਿਨ ਦਾਨ ਕਰ ਚੁੱਕੇ ਹਨ, ਤਾਂ ਕਿ ਕੂੜਾ ਸੜਕਾਂ ਕਿਨਾਰੇ ਨਾ ਸੁੱਟਿਆ ਜਾਵੇ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Varjeet Walia , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD