Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮਾਨ ਸਰਕਾਰ ਵਲੋਂ ਜ਼ਿਲ੍ਹੇ ਦੀਆਂ ਸੜਕਾਂ ਲਈ 248 ਕਰੋੜ ਰੁਪਏ ਜਾਰੀ: ਮੀਤ ਹੇਅਰ

19 ਕਰੋੜ ਰੁਪਏ ਦੀ ਲਾਗਤ ਵਾਲੀਆਂ 4 ਹੋਰ ਸੜਕਾਂ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਰਨਾਲਾ/ ਧਨੌਲਾ , 27 Feb 2026

Last updated on: Mar 01, 2026, 12:15 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਵਿਚ ਸੁਧਾਰ ਲਈ ਵਿਕਾਸ ਕਾਰਜ ਕਰਾਏ ਜਾ ਰਹੇ ਹਨ।ਸਰਕਾਰ ਵਲੋਂ ਜ਼ਿਲ੍ਹਾ ਬਰਨਾਲਾ ਵਿੱਚ ਸਿਰਫ਼ ਸੜਕਾਂ ਲਈ 248 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਧਨੌਲਾ ਤੋਂ ਬੁੱਗਰਾਂ ਰੋਡ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਕਿਹਾ ਕਿ ਅੱਜ ਕਰੀਬ ਪੌਣੇ 19 ਕਰੋੜ ਰੁਪਏ ਦੀ ਲਾਗਤ ਨਾਲ 4 ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਚੌੜਾ ਕਰਕੇ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਇਲਾਕੇ ਦੀਆਂ ਪੁਰਾਣੀਆਂ 10 ਫੁੱਟੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਜਦਕਿ ਇਸ ਤੋਂ ਪਹਿਲਾਂ ਸਰਕਾਰਾਂ ਵੇਲੇ ਇਨ੍ਹਾਂ ਸੜਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਇਹ ਸੜਕਾਂ ਮਾਨ ਸਰਕਾਰ ਵਲੋਂ 18 ਫੁੱਟੀਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਅੱਜ ਧਨੌਲਾ ਤੋਂ ਬੁੱਗਰਾਂ ਸੜਕ (8 ਕਿਲੋਮੀਟਰ ਲੰਬੀ) ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜਿਸ 'ਤੇ 7.46 ਕਰੋੜ ਰੁਪਏ ਖ਼ਰਚ ਹੋਣਗੇ। ਇਸ ਤੋਂ ਇਲਾਵਾ ਸੰਗਰੂਰ - ਬਰਨਾਲਾ ਰੋਡ ਤੋਂ ਕੋਠੇ ਗੋਬਿੰਦਪੁਰਾ ਸੜਕ 'ਤੇ 2.85 ਕਰੋੜ ਰੁਪਏ ਦੀ ਲਾਗਤ ਆਵੇਗੀ। 

ਕੱਟੂ ਤੋਂ ਸੇਖਾ ਸੜਕ ਵੀ 18 ਫੁੱਟ ਚੌੜੀ ਹੋਣੀ ਹੈ ਜਿਸ ਉੱਤੇ 3.35 ਕਰੋੜ ਰੁਪਏ ਦੀ ਲਾਗਤ ਆਵੇਗੀ। ਉੱਪਲੀ ਤੋਂ ਸੇਖਾ ਸੜਕ ਦੇ ਨਿਰਮਾਣ 'ਤੇ 5.14 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿਰਫ਼ ਬਰਨਾਲਾ ਜ਼ਿਲ੍ਹੇ ਦੀਆਂ ਸੜਕਾਂ ਦੇ ਸੁਧਾਰ ਲਈ ਸਰਕਾਰ ਨੇ 248 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਹੈ ਜਿਸ ਲਈ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ।

ਉਨ੍ਹਾਂ ਕਿਹਾ ਕਿ ਇਹ ਸੜਕਾਂ ਜਾਂ ਤਾਂ ਘੱਟ ਚੌੜੀਆਂ ਹਨ ਜਾਂ ਕਈ ਰਸਤੇ ਕੱਚੇ ਹਨ ਜਿਨ੍ਹਾਂ ਉੱਤੇ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਨ੍ਹਾਂ ਸੜਕਾਂ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD