Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪਿੰਡਾਂ ਦੇ ਵਿਕਾਸ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਦੀ ਅਹਿਮ ਭੂਮਿਕਾ- ਲਖਬੀਰ ਰਾਏ

ਪਿੰਡਾਂ ਦੇ ਵਿਕਾਸ ਕੰਮਾਂ ਨੂੰ ਬਿਨ੍ਹਾਂ ਕਿਸੇ ਪੱਖਪਾਤ ਤੋਂ ਕਰਨ ਨੂੰ ਤਰਜੀਹ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Rupinder Singh Happy

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 27 Feb 2026

Last updated on: Mar 01, 2026, 12:17 IST

ਸਥਾਨਕ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਦਸੰਬਰ 2025 ਵਿੱਚ ਹੋਈਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਸਹੁੰ ਚਕਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਰੋਹ ਰੱਖਿਆ ਗਿਆ। ਸਮਾਰੋਹ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕਟ ਲਖਬੀਰ ਸਿੰਘ ਰਾਏ, ਹਲਕਾ ਬਸੀ ਪਠਾਣਾ ਦੇ ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਅਜੈ ਸਿੰਘ ਲਿਬੜਾ, ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਸਮੂਲੀਅਤ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰੀਸਦ ਚੋਣਾਂ ਦੇ ਜੇਤੂ ਉਮੀਦਵਾਰਾਂ ਅਤੇ ਵਿਧਾਇਕ ਸਹਿਬਾਨ ਨੂੰ ਜੀ ਆਇਆਂ ਕਿਹਾ। ਉਨ੍ਹਾਂ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਦੀਆਂ ਸਕੀਮਾਂ ਅਤੇ ਚੱਲ ਰਹੇ ਵਿਕਾਸ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। 

ਵਿਧਾਇਕ ਲਖਬੀਰ ਸਿੰਘ ਰਾਏ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਨੂੰ ਜਿੱਥੇ ਮੁਬਾਰਕਬਾਦ ਦਿੱਤੀ ਉੱਥੇ ਹੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰੇਕ ਲੋੜਵੰਦ ਤੱਕ ਪਹੁੰਚਾਉਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਦੀ ਅਹਿਮ ਭੂਮਿਕਾ ਹੈ।

ਵਿਧਾਇਕ ਰਾਏ ਨੇ ਸਮੂਹ ਜੇਤੂ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸ਼ਕਤੀਆਂ ਤੋਂ ਜਾਣੂ ਕਰਵਾਇਆ ਅਤੇ ਹਰੇਕ ਜੇਤੂ ਮੈਂਬਰ ਸਹਿਬਾਨ ਨੂੰ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਹਰੇਕ ਜੇਤੂ ਮੈਂਬਰ ਦੀ ਇਹ ਨਿੱਜੀ ਜਿੰਮੇਵਾਰੀ ਬਣਦੀ ਹੈ ਕਿ ਉਹ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਕੰਮਾਂ ਨੂੰ ਵੱਧ ਚੜ੍ਹ ਕੇ ਕਰਾਉਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ,ਸਿਹਤ,ਰੋਜਗਾਰ, ਵਿਕਾਸ ਕਾਰਜਾਂ ਅਤੇ ਸੂਬੇ ਦੇ ਲੋਕ ਦੀ ਭਲਾਈ ਲਈ ਹਰੇਕ ਪੱਖ ਤੋਂ ਮਜਬੂਤੀ ਨਾਲ ਕੰਮ ਕਰ ਰਹੀ ਹੈ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਸੁਭਕਾਮਨਾਵਾਂ ਦਿੱਤੀਆ ਅਤੇ ਪਿੰਡਾਂ ਦੇ ਵਿਕਾਸ ਕੰਮਾਂ ਨੂੰ ਬਿਨ੍ਹਾਂ ਕਿਸੇ ਪੱਖਪਾਤ ਅਤੇ ਰਾਜਨੀਤੀ ਤੋਂ ਉੱਤੇ ਉੱਠ ਕੇ ਕਰਨ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। 

ਉਨ੍ਹਾਂ ਸਮੂਹ ਜੇਤੂ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡਾਂ ਦੇ ਵਿਕਾਸ ਲਈ ਮੈਂਬਰਾਂ ਵੱਲੋਂ ਵਿਕਾਸ ਕੰਮਾਂ ਲਈ ਲਿਆਂਦੇ ਹਰੇਕ ਮਤੇ ਨੂੰ ਤਰਜ਼ੀਹ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆ ਤੋਂ ਰਾਜ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ।

ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਜੈ ਸਿੰਘ ਲਿਬੜਾ ਨੇ ਸਮੂਹ ਜੇਤੂ ਮੈਂਬਰਾਂ ਨੂੰ ਸਹੁੰ ਚੁੱਕਣ ਮੌਕੇ ਵਧਾਈ ਦਿੱਤੀ ਅਤੇ ਪਾਰਟੀ ਪ੍ਰਤੀ ਇਮਾਨਦਾਰੀ ਅਤੇ ਪਾਰਟੀ ਦੇ ਪੱਧਰ ਨੂੰ ਹੋਰ ਮਜ਼ਬੂਤ ਕਰਨ ਲਈ ਮਿਹਨਤ ਨਾਲ ਕੰਮ ਕਰਨ ਅਤੇ ਪਿੰਡਾਂ ਦੇ ਲੋਕਾਂ ਦੀ ਆਵਾਜ਼ ਬਣਕੇ ਵਿਕਾਸ ਕਰਵਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ (ਜ)ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਸਮੂਹ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਅਹੁਦਾ ਸੰਭਾਲਣ ਦੀ ਰਸਮੀ ਸਹੁੰ ਚੁਕਾਈ।

ਇਸ ਮੌਕੇ ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸ.ਡੀ.ਅਮਲੋਹ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਮੁੱਖ ਮੰਤਰੀ ਫੀਲਡ ਅਫਸਰ ਸੰਕਰ ਸ਼ਰਮਾ,ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਰਾਜਸੀ ਆਗੂ ਹਾਜਰ ਸਨ। 

 

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Rupinder Singh Happy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD