Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਜਿਲ੍ਹਾ ਪ੍ਰੀਸ਼ਦ ਦੇ 15 ਤੇ ਬਲਾਕ ਸੰਮਤੀ ਦੇ 101 ਮੈਂਬਰਾਂ ਚੁੱਕੀ ਸਹੁੰ

ਵਿਧਾਇਕਾਂ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਦਿੱਤੀ ਮੁਬਾਰਕਬਾਦ - ਦਿਹਾਤੀ ਖੇਤਰਾਂ ਦੇ ਵਿਕਾਸ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਦਾ ਸੱਦਾ

Amandeep Kaur Arora, Dr Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Manjit Singh Bilaspur, Devinder Singh Laddi Dhos

Web Admin

Web Admin

5 Dariya News

ਮੋਗਾ , 27 Feb 2026

Last updated on: Mar 01, 2026, 12:28 IST

ਪੰਜਾਬ ਸਰਕਾਰ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਮੋਗਾ ਜ਼ਿਲ੍ਹੇ ਦੇ 15 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਬਲਾਕ ਸੰਮਤੀਆਂ ਦੇ ਚੁਣੇ ਹੋਏ 101 ਮੈਂਬਰਾਂ ਵੱਲੋਂ ਸਹੁੰ ਚੁੱਕੀ ਗਈ । ਸਥਾਨਕ ਇੱਕ ਪੈਲੇਸ ਵਿੱਚ ਹੋਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਜ਼ਿਲ੍ਹਾ ਪ੍ਰੀਸ਼ਦ ਮੋਗਾ ਤੋਂ ਇਲਾਵਾ ਬਲਾਕ ਸੰਮਤੀ ਮੋਗਾ , ਬਾਘਾ ਪੁਰਾਣਾ , ਨਿਹਾਲ ਸਿੰਘ ਵਾਲਾ , ਧਰਮਕੋਟ ਤੇ ਕੋਟ ਈਸੇ ਖਾਂ ਦੇ ਮੈਂਬਰਾਂ ਨੂੰ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ, ਭਾਰਤ ਦੀ ਪ੍ਰਭੂ ਸੱਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਬਿਨਾਂ ਕਿਸੇ ਡਰ, ਪੱਖਪਾਤ, ਸੰਦੇਹ ਜਾਂ ਮਾੜੀ ਭਾਵਨਾ ਦੇ, ਭਾਰਤ ਦੇ ਸੰਵਿਧਾਨ ਅਤੇ ਕਾਨੂੰਨ ਮੁਤਾਬਿਕ ਨਿਆਂ ਕਰਨ ਦੀ ਸਹੁੰ ਚੁਕਾਈ।

ਇਸ ਮੌਕੇ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ , ਵਿਧਾਇਕ ਮੋਗਾ ਅਮਨਦੀਪ ਕੌਰ ਅਰੋੜਾ , ਵਿਧਾਇਕ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਹੁੰ ਚੁੱਕਣ ਵਾਲੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਪੇਂਡੂ ਖੇਤਰਾਂ ਦੇ ਵਿਕਾਸ ਲਈ ਮੋਹਰੀ ਭੂਮਿਕਾ ਨਿਭਾਉਣ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਕਸਬਿਆਂ ਦੇ ਵਿਕਾਸ ਲਈ ਪਹਿਲ ਦੇ ਆਧਾਰ ‘ਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦੀ ਭੂਮਿਕਾ ਬਹੁਤ ਅਹਿਮ ਹੈ ।

 ਉਨ੍ਹਾਂ ਕਿਹਾ ਕਿ ਮੈਂਬਰ ਵਿਕਾਸ ਕੰਮਾਂ ਲਈ ਨਿਗਰਾਨ ਦੀ ਭੂਮਿਕਾ ਨਿਭਾਉਣ ਤਾਂ ਜੋ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ ਨਾਲ ਗੁਣਵੱਤਾ ਨੂੰ ਵੀ ਯਕੀਨੀ ਬਣਾਇਆ ਜਾ ਸਕੇ । ਵਧੀਕ ਡਿਪਟੀ ਕਮਿਸ਼ਨਰ ( ਵਿਕਾਸ) ਕੁਲਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਵਿੱਚ ਦਿਹਾਤੀ ਖੇਤਰਾਂ ਦੇ ਵਿਕਾਸ ਲਈ ਤੀਹਰੀ ਪ੍ਰਸ਼ਾਸ਼ਕੀ ਪ੍ਰਣਾਲੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀ ਭੂਮਿਕਾ ਬਹੁਤ ਅਹਿਮ ਹੈ । 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਪ੍ਰਸ਼ਾਸਕੀ ਕੰਮਾਂ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ । ਇਸ ਮੌਕੇ ਰਜਨੀਸ਼ ਗਰਗ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ , ਨੀਤੂ ਗਰਗ ਡਿਪਟੀ ਸੀ ਈ ਓ ਜ਼ਿਲ੍ਹਾ ਪ੍ਰੀਸ਼ਦ , ਸੁਖਦੀਪ ਸਿੰਘ ਤੇ ਮਨਜੀਤ ਕੌਰ ਬੀ ਡੀ ਪੀ ਓ ਹਾਜ਼ਰ ਸਨ ।

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Manjit Singh Bilaspur , Devinder Singh Laddi Dhos

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD