Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੀ ਰਹੇ ਵਿਸ਼ੇਸ਼ ਤੌਰ ਤੇ ਹਾਜ਼ਰ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Gurdit Singh Sekhon

Web Admin

Web Admin

5 Dariya News

ਫਰੀਦਕੋਟ , 27 Feb 2026

Last updated on: Mar 01, 2026, 12:30 IST

ਜ਼ਿਲ੍ਹਾ ਫਰੀਦਕੋਟ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਰਾਜਨੀਤੀ ਸਭ ਤੋਂ ਵੱਡੀ ਲੋਕ ਸੇਵਾ ਹੈ। 

ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਲੋਕਤੰਤਰ ਦੀ ਨੀਂਹ ਹਨ ਅਤੇ ਇਨ੍ਹਾਂ ਰਾਹੀਂ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਨਵੀਂ ਦਿਸ਼ਾ ਮਿਲਦੀ ਹੈ। ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ  ਘਰ-ਘਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। 

ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਮੈਂਬਰ ਨੂੰ ਲੋਕ ਭਲਾਈ ਦੇ ਕੰਮ ਲਈ ਉਨ੍ਹਾਂ ਦੀ ਜਰੂਰਤ ਹੋਵੇਗੀ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਨੂੰ ਮਿਲਣ ਉਹ ਲੋਕਾਂ ਦੀ ਸੇਵਾ ਵੇਲੇ ਦਿਨ ਰਾਤ ਹਾਜ਼ਰ ਹਨ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਨਵ-ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲੋਕ ਸੇਵਾ ਨੂੰ ਮੁੱਖ ਰੱਖ ਕੇ ਆਪਣਾ ਕੰਮ ਕਰਨ। 

ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਦੇ ਸਾਰੇ ਮੈਂਬਰ ਇਮਾਨਦਾਰੀ, ਪਾਰਦਰਸ਼ਤਾ ਅਤੇ ਲਗਨ ਨਾਲ ਕੰਮ ਕਰਦੇ ਹੋਏ ਆਪਣੇ-ਆਪਣੇ ਖੇਤਰਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹ ਦੇ ਆਧਾਰ ’ਤੇ ਹੱਲ ਕਰਨ। ਉਨ੍ਹਾਂ ਹੁਣ ਤੱਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਕੀਤੇ ਆਸਾਮੀਆਂ ਦੀ ਭਰਤੀ, ਨਵੀਆਂ ਮਸ਼ੀਨਾਂ, ਸੁਵਿਧਾਵਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਚੁਣਿਆਂ ਹੋਇਆ ਨੁਮਾਇੰਦਾ ਕਿਸੇ ਪਾਰਟੀ ਦਾ ਨੁੰਮਾਇੰਦਾ ਨਹੀਂ ਰਹਿ ਜਾਂਦਾ ਬਲਕਿ ਉਹ ਲੋਕਾਂ ਦਾ ਨੁੰਮਾਇੰਦਾ ਬਣ ਜਾਂਦਾ ਹੈ। ਉਨ੍ਹਾਂ ਚੁਣੇ ਮੈਂਬਰਾਂ ਨੂੰ ਪਾਰਟੀਬਾਜੀ ਤੋਂ ਉਪਰ ਉੱਠ ਕੇ ਲੋਕਾਂ ਦੇ ਦੁੱਖ ਸੁੱਖ ਸੁਣ ਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰ ਪਿੰਡਾਂ ਦੇ ਸਮੁੱਚੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਣਾ ਸਾਰੇ ਲੋਕ-ਪ੍ਰਤੀਨਿਧੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸ. ਜਸਬੀਰ ਸਿੰਘ ਜੱਸੀ ਨੇ ਬਾਖੂਬੀ ਨਿਭਾਈ।

ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਸ. ਗਗਨਦੀਪ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ ਫਰੀਦਕੋਟ ਸ੍ਰੀ ਅਮਨਦੀਪ, ਐਸ.ਡੀ. ਐਮ ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ ਅਤੇ ਐਸ.ਡੀ. ਐਮ  ਜੈਤੋ ਸ੍ਰੀ ਵਿਕਰਮਜੀਤ, ਚੇਅਰਮੈਨ ਮਾਰਕਿਟ ਕਮੇਟੀ ਜੈਤੋ ਸ. ਲਛਮਣ ਸਿੰਘ ਭਗਤੂਆਣਾ, ਬੀ.ਡੀ.ਪੀ.ਓ ਫਰੀਦਕੋਟ ਸ. ਨੱਥਾ ਸਿੰਘ ਭੁੱਲਰ, ਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ ਸ਼ਰਮਾ, ਬੀ.ਡੀ.ਪੀ.ਓ ਸ. ਇਕਬਾਲ ਸਿੰਘ, ਸੁਪਰਡੈਂਟ ਸ. ਪ੍ਰਭਚਰਨ ਸਿੰਘ, ਸੁਪਰਡੈਂਟ. ਮਨਪ੍ਰੀਤ ਸਿੰਘ, ਡੀ.ਸੀ.ਈ.ਓ ਸ. ਯੁੱਧਵੀਰ ਸਿੰਘ, ਪਰਮਜੀਤ ਸਿੰਘ ਰਾਮੇਆਣਾ ਮੀਤ ਪ੍ਰਧਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪ੍ਰੋ. ਗੁਰਸੇਵਕ ਸਿੰਘ ਜਿਲ੍ਹਾ ਵਾਈਸ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਫਰੀਦਕੋਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂ, ਸਮੂਹ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮੰਤੀ ਦੇ ਮੈਂਬਰ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Gurdit Singh Sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD