Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਬਲਬੀਰ ਸਿੰਘ ਨੇ ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਪਾਰਟੀਬਾਜੀ ਤੋਂ ਉਪਰ ਉਠ ਕੇ ਪਿੰਡਾਂ ਦੇ ਵਿਕਾਸ ਲਈ ਕੰਮ ਕਰਨ ਨਵੇਂ ਚੁਣੇ ਮੈਂਬਰ, ਮਾਨ ਸਰਕਾਰ ਕਰੇਗੀ ਸਹਿਯੋਗ-ਡਾ. ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Chetan Singh Jauramajra

Web Admin

Web Admin

5 Dariya News

ਪਟਿਆਲਾ , 27 Feb 2026

Last updated on: Mar 01, 2026, 12:34 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪਰਿਸ਼ਦ ਦੇ 23 ਅਤੇ 10 ਬਲਾਕ ਸੰਮਤੀਆਂ ਦੇ 184 ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ ਤੇ ਗੁਰਲਾਲ ਘਨੌਰ ਸਮੇਤ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ। 

ਉਨ੍ਹਾਂ ਨਵੇਂ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਵਿੱਚ ਜਾਣ ਤੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜ ਕਰਨ ਸਮੇਤ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਅੱਗੇ ਆਉਣ। ਪੰਜਾਬੀ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿਖੇ ਹੋਏ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਨਵੇਂ ਚੁਣੇ ਮੈਂਬਰਾਂ ਨੂੰ ਮੁਬਾਰਬਾਦ ਦਿੰਦਿਆਂ ਕਿਹਾ ਕਿ ਹੁਣ ਸਾਰੇ ਮੈਂਬਰ, ਭਾਵੇਂ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ ਉਨ੍ਹਾਂ ਲਈ ਹੁਣ ਪਾਰਟੀਬਾਜੀ ਤੋਂ ਉਪਰ ਉਠ ਕੇ ਪਿੰਡਾਂ ਦਾ ਵਿਕਾਸ ਤਰਜੀਹ ਹੋਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਸੰਵਿਧਾਨ ਦੀ 73ਵੀਂ ਸੋਧ ਨਾਲ ਮਿਲੀ ਤਾਕਤ ਸਦਕਾ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਕੋਲ 30 ਫੀਸਦੀ ਵਿਕਾਸ ਦੇ ਫੰਡ ਆਉਂਦੇ ਹਨ, ਜਿਸ ਲਈ ਕੋਈ ਵੀ ਮੈਂਬਰ ਆਪਣੇ ਪਿੰਡਾਂ ਦੇ ਵਿਕਾਸ ਲਈ ਤਜਵੀਜ਼ ਲੈ ਕੇ ਆਵੇਗਾ, ਉਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਹਰ ਪੱਖੋਂ ਸਹਿਯੋਗ ਦਿੱਤਾ ਜਾਵੇਗਾ।

ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਕਰਾਂਤੀ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੂਬੇ ਦੇ 2500 ਹੋਰ ਪਿੰਡਾਂ ਵਿੱਚ ਡਾਕਟਰ ਤੇ ਦਵਾਈਆਂ ਭੇਜੀਆਂ ਜਾਣ, ਜਿਸ ਲਈ ਇਨ੍ਹਾਂ ਪਿੰਡਾਂ ਦੀ ਚੋਣ ਕਰ ਲਈ ਗਈ ਹੈ, ਜਦਕਿ ਸਰਕਾਰ ਨੇ ਰਾਜ ਦੇ 65 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪਹਿਲਾਂ ਹੀ ਦੇ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋੜਵੰਦ ਲੋਕਾਂ ਦੀ ਸਾਰ ਲੈਂਦਿਆਂ ਉਨ੍ਹਾਂ ਨੂੰ ਕਣਕ ਦੇ ਨਾਲ ਚੀਨੀ, ਹਲਦੀ, ਤੇਲ ਤੇ ਦਾਲਾਂ ਵੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਚਲਾ ਕੇ ਚੀਨੀ ਵੀ ਪੰਜਾਬ 'ਚ ਪੈਦਾ ਕੀਤੀ ਜਾਵੇਗੀ ਤੇ ਦਾਲਾਂ ਤੇ ਤੇਲ ਬੀਜਾਂ ਦੀ ਪੈਦਾਵਾਰ ਵੀ ਸੂਬੇ ਵਿੱਚ ਹੀ ਵਧਾਈ ਜਾਵੇਗੀ।

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਗੁਰਦੇਵ ਸਿੰਘ ਦੇਵ ਮਾਨ ਤੇ ਰਣਜੋਧ ਸਿੰਘ ਹਡਾਣਾ ਨੇ ਵੀ ਸਾਰੇ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਰੇ ਹਲਕਿਆਂ ਤੇ ਪਿੰਡਾਂ ਸ਼ਹਿਰਾਂ ਦਾ ਬਿਨ੍ਹਾਂ ਵਿਤਕਰੇ ਤੋਂ ਵਿਕਾਸ ਕਰ ਰਹੀ ਹੈ, ਜਿਸ ਲਈ ਸਾਰੇ ਮੈਂਬਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਲੈ ਕੇ ਜਾਣ ਨੂੰ ਤਰਜੀਹ ਦੇਣ।

ਏ.ਡੀ.ਸੀ. ਦਮਨਜੀਤ ਸਿੰਘ ਮਾਨ ਨੇ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀਆਂ ਦੇ ਮੈਂਬਰਾਂ ਨੂੰ ਹਰ ਪੱਖੋਂ ਸਹਿਯੋਗ ਕਰੇਗਾ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਚੇਅਰਮੈਨ ਬਲਾਕ ਸੰਮਤੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ, ਜ਼ਿਲ੍ਹਾ ਪਰਿਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮਹਿੰਦਰਜੀਤ ਸਿੰਘ ਸਮੇਤ ਸਾਰੇ ਬੀ.ਡੀ.ਪੀ.ਓਜ ਤੇ ਹੋਰ ਪਤਵੰਤੇ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Chetan Singh Jauramajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD