Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਰਮਜੀਤ ਸਿੰਘ ਰਿੰਟੂ ਵੱਲੋਂ ਹਲਕਾ ਅੰਮ੍ਰਿਤਸਰ ਉੱਤਰੀ ਦੇ ਮੁਸਤਫ਼ਾਬਾਦ ਤੇ ਦੇਵੀ ਨਗਰ ਵਿਖੇ ਵੱਡੇ ਪੱਧਰ ‘ਤੇ ਸੜਕਾਂ ਦੇ ਵਿਕਾਸ ਕੰਮਾਂ ਦਾ ਉਦਘਾਟਨ

ਬੁਨਿਆਦੀ ਢਾਂਚੇ ਨੂੰ ਮਿਲੀ ਨਵੀਂ ਰਫ਼ਤਾਰ

Karamjit Singh Rintu, Chairman Improvement Trust Amritsar, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 27 Feb 2026

Last updated on: Mar 01, 2026, 13:08 IST

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੋਰ ਤੇਜ਼ੀ ਦੇਣ ਦੇ ਉਦੇਸ਼ ਨਾਲ ਕਰਮਜੀਤ ਸਿੰਘ ਰਿੰਟੂ ਵੱਲੋਂ ਅੱਜ ਵਾਰਡ ਨੰਬਰ 17 ਮੁਸਤਫ਼ਾਬਾਦ, ਬਟਾਲਾ ਰੋਡ ਵਿਖੇ ਮੇਨ ਬਾਜ਼ਾਰ, ਗਲੀ ਬੁਰਜ ਵਾਲੀ ਅਤੇ ਹੋਰ ਸਾਰੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਵਿਧਿਵਤ ਉਦਘਾਟਨ ਕੀਤਾ ਗਿਆ। ਇਸਦੇ ਨਾਲ ਹੀ ਦਯਾਨੰਦ ਨਗਰ ਪੰਚਾਇਤ ਦੇ ਅਧੀਨ ਦੇਵੀ ਨਗਰ ਵਿੱਚ ਮੇਨ ਬਜ਼ਾਰ ਦੀ ਮੁੱਖ ਸੜਕ ਅਤੇ ਲਿੰਕ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਵੀ ਸ਼ੁਰੂਆਤ ਕੀਤੀ ਗਈ।

ਇਹ ਵਿਸ਼ੇਸ਼ ਗੱਲ ਰਹੀ ਕਿ ਇਨ੍ਹਾਂ ਇਲਾਕਿਆਂ ਵਿੱਚ ਪਹਿਲਾਂ ਹੀ ਨਵੀਂ ਅਤੇ ਸੁਧਰੀ ਹੋਈ ਸੀਵਰੇਜ ਪ੍ਰਣਾਲੀ ਵਿਛਾਈ ਜਾ ਚੁੱਕੀ ਹੈ, ਜਿਸ ਨਾਲ ਲੰਮੇ ਸਮੇਂ ਤੋਂ ਚੱਲ ਰਹੀਆਂ ਗੰਦਗੀ, ਪਾਣੀ ਖੜ੍ਹਾ ਹੋਣ ਅਤੇ ਸੀਵਰ ਜਾਮ ਹੋਣ ਵਰਗੀਆਂ ਸਮੱਸਿਆਵਾਂ ਦਾ ਪੱਕਾ ਹੱਲ ਹੋਇਆ ਹੈ। ਹੁਣ ਇਸੇ ਯੋਜਨਾਬੱਧ ਢੰਗ ਤਹਿਤ ਆਧੁਨਿਕ ਤਕਨੀਕ ਨਾਲ ਮਜ਼ਬੂਤ, ਚੌੜੀਆਂ ਅਤੇ ਟਿਕਾਊ ਸੜਕਾਂ ਬਣਾਈਆਂ ਜਾ ਰਹੀਆਂ ਹਨ, ਜੋ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਨਗੀਆਂ।

ਇਸ ਮੌਕੇ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਹਲਕਾ ਅੰਮ੍ਰਿਤਸਰ ਉੱਤਰੀ ਵਿੱਚ ਵਿਕਾਸ ਕਾਰਜ ਯੋਜਨਾਬੱਧ ਅਤੇ ਲੰਬੇ ਸਮੇਂ ਦੀ ਸੋਚ ਨਾਲ ਕੀਤੇ ਜਾ ਰਹੇ ਹਨ। “ਅਸੀਂ ਹਰ ਇਲਾਕੇ ਵਿੱਚ ਪਹਿਲਾਂ ਸੀਵਰੇਜ, ਪੀਣਯੋਗ ਪਾਣੀ ਅਤੇ ਹੋਰ ਜ਼ਰੂਰੀ ਬੁਨਿਆਦੀ ਸੁਵਿਧਾਵਾਂ ਨੂੰ ਸੁਧਾਰਦੇ ਹਾਂ ਅਤੇ ਉਸ ਤੋਂ ਬਾਅਦ ਹੀ ਸੜਕਾਂ ਦਾ ਨਿਰਮਾਣ ਕਰਦੇ ਹਾਂ, ਤਾਂ ਜੋ ਮੁੜ-ਮੁੜ ਖੁਦਾਈ ਦੀ ਲੋੜ ਨਾ ਪਵੇ ਅਤੇ ਲੋਕਾਂ ਨੂੰ ਪੱਕੀ ਅਤੇ ਲੰਬੇ ਸਮੇਂ ਦੀ ਰਾਹਤ ਮਿਲੇ,” ਉਨ੍ਹਾਂ ਕਿਹਾ। ਉਨ੍ਹਾਂ ਹੋਰ ਦੱਸਿਆ ਕਿ ਪੂਰੇ ਹਲਕੇ ਵਿੱਚ ਇਕਸਾਰ ਅਤੇ ਸੰਤੁਲਿਤ ਵਿਕਾਸ ਨੂੰ ਯਕੀਨੀ ਬਣਾਉਂਦੇ ਹੋਏ ਹਰ ਵਾਰਡ ਵਿੱਚ ਤੇਜ਼ੀ ਨਾਲ ਕੰਮ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।

ਇਲਾਕਾ ਨਿਵਾਸੀਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਦੇ ਹੋਏ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਅਤੇ ਕਿਹਾ ਗਿਆ ਕਿ ਲੰਮੇ ਸਮੇਂ ਬਾਅਦ ਇਲਾਕੇ ਵਿੱਚ ਇਸ ਤਰ੍ਹਾਂ ਦੇ ਯੋਜਨਾਬੱਧ ਅਤੇ ਗੁਣਵੱਤਾ ਵਾਲੇ ਵਿਕਾਸ ਕੰਮ ਹੋ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਰੋਜ਼ਮਰਰਾ ਦੀ ਜ਼ਿੰਦਗੀ ਵਿੱਚ ਵੱਡਾ ਸੁਧਾਰ ਆਵੇਗਾ।

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਪ੍ਰਿਯੰਕਾ ਸ਼ਰਮਾ ਜੀ, ਕੌਂਸਲਰ ਅਨੇਕ ਸਿੰਘ ਜੀ, ਗੁਰਜੀਤ ਸਿੰਘ ਸੋਨੂ ਜੀ, ਰਾਮ ਲੁਭਾਇਆ ਜੀ, ਪਵਨ ਕੁਮਾਰ (ਹੈਪੀ) ਸਰਪੰਚ, ਬਲਾਕ ਪ੍ਰਧਾਨ ਸ਼ੈਲਾ ਜੀ, ਹਰਮਿੰਦਰ ਕੌਰ ਮੋਂਟੂ ਜੀ, ਸ਼ਿੰਦੀ ਸਭਕਾ ਸਰਪੰਚ, ਕਿਰਨਪ੍ਰੀਤ ਸਿੰਘ ਜੀ, ਸੰਦੀਪ ਸਿੰਘ ਜੀ, ਪੰਧੇਰ ਜੀ ਅਤੇ ਹੋਰ ਮੋਹਤਬਰ ਸਖਸ਼ੀਅਤਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਰਹੇ।

ਹਲਕੇ ਵਿੱਚ ਚੱਲ ਰਹੇ ਇਹ ਵਿਕਾਸੀ ਉਪਰਾਲੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਪ੍ਰਦਾਨ ਕਰਨ ਅਤੇ ਅੰਮ੍ਰਿਤਸਰ ਉੱਤਰੀ ਨੂੰ ਇੱਕ ਮਾਡਲ ਹਲਕਾ ਬਣਾਉਣ ਵੱਲ ਮਜ਼ਬੂਤ ਕਦਮ ਸਾਬਤ ਹੋ ਰਹੇ ਹਨ।

 

Tags: Karamjit Singh Rintu , Chairman Improvement Trust Amritsar , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD