Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਆਪ' ਪੰਜਾਬ ਦੇ ਆਗੂ ਜੰਤਰ-ਮੰਤਰ ਵਿਖੇ ਅਰਵਿੰਦ ਕੇਜਰੀਵਾਲ ਦੀ ਇਤਿਹਾਸਕ ਰੈਲੀ ਵਿੱਚ ਹੋਣਗੇ ਸ਼ਾਮਲ

ਆਪ' ਪੰਜਾਬ ਦੇ ਵਲੰਟੀਅਰ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

Baltej Pannu, Baltej Singh Pannu, Nasha Mukti Morcha, AAP, Aam Aadmi Party, Aam Aadmi Party Punjab, AAP Punjab, Kuldeep Singh Dhaliwal

5 Dariya News

5 Dariya News

5 Dariya News

ਚੰਡੀਗੜ੍ਹ , 28 Feb 2026

Last updated on: Mar 01, 2026, 17:39 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਐਤਵਾਰ (1 ਮਾਰਚ) ਨੂੰ ਸਵੇਰੇ 11 ਵਜੇ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜਨਤਕ ਰੈਲੀ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੱਚਣਗੇ। 'ਆਪ' ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਜੰਤਰ-ਮੰਤਰ ਵਿਖੇ ਪਾਰਟੀ ਦੇ ਹਜ਼ਾਰਾਂ ਵਰਕਰਾਂ ਅਤੇ ਸਮਰਥਕਾਂ ਦੇ ਨਾਲ ਸ਼ਾਮਲ ਹੋਵੇਗੀ। 

ਉਨ੍ਹਾਂ ਕਿਹਾ ਕਿ 'ਆਪ' ਪੰਜਾਬ ਦੇ ਆਗੂ ਅਤੇ ਵਲੰਟੀਅਰ ਇਕਜੁੱਟਤਾ ਪ੍ਰਗਟ ਕਰਨ ਅਤੇ ਰਾਸ਼ਟਰੀ ਕਨਵੀਨਰ ਵੱਲੋਂ ਪਾਰਟੀ ਦੀ ਭਵਿੱਖੀ ਰੂਪ-ਰੇਖਾ ਬਾਰੇ ਸੁਣਨ ਲਈ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣਗੇ। ਬਲਤੇਜ ਪੰਨੂ ਨੇ ਕਿਹਾ ਕਿ ਇਹ ਰੈਲੀ ਇੱਕ ਅਹਿਮ ਮੋੜ 'ਤੇ ਹੋ ਰਹੀ ਹੈ, ਜੋ ਕਿ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ 'ਆਪ' ਆਗੂਆਂ ਨੂੰ ਦੋਸ਼ਮੁਕਤ ਕਰਨ ਦੇ ਅਦਾਲਤ ਦੇ ਤਾਜ਼ਾ ਫੈਸਲੇ ਤੋਂ ਬਾਅਦ ਆਈ ਹੈ। 

ਉਨ੍ਹਾਂ ਕਿਹਾ ਕਿ ਦਿੱਲੀ ਅਤੇ ਦੇਸ਼ ਦੇ ਬਾਕੀ ਹਿੱਸਿਆਂ ਦੇ ਲੋਕਾਂ ਵਾਂਗ ਪੰਜਾਬ ਦੇ ਲੋਕਾਂ ਨੂੰ ਵੀ ਅਰਵਿੰਦ ਕੇਜਰੀਵਾਲ ਦੀ ਇਮਾਨਦਾਰੀ ਅਤੇ ਸਾਫ਼-ਸੁਥਰੀ ਰਾਜਨੀਤੀ ਪ੍ਰਤੀ ਵਚਨਬੱਧਤਾ 'ਤੇ ਪੂਰਾ ਭਰੋਸਾ ਹੈ। ਸੱਚ ਦੀ ਜਿੱਤ ਹੋਈ ਹੈ। 'ਆਪ' ਪੰਜਾਬ ਦੇ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਰੈਲੀ 'ਆਪ' ਅਤੇ ਇਸ ਦੀ ਲੀਡਰਸ਼ਿਪ ਵਿਰੁੱਧ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗੀ। 

ਉਨ੍ਹਾਂ ਕਿਹਾ ਕਿ ਰਾਜਨੀਤਿਕ ਸੱਤਾ ਹਾਸਲ ਕਰਨ ਲਈ ਆਮ ਆਦਮੀ ਪਾਰਟੀ ਦੇ ਇਮਾਨਦਾਰ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਜਾਣਬੁੱਝ ਕੇ ਕੋਸ਼ਿਸ਼ ਕੀਤੀ ਗਈ ਸੀ। ਲੋਕ ਇਨ੍ਹਾਂ ਹੱਥਕੰਡਿਆਂ ਨੂੰ ਸਮਝ ਚੁੱਕੇ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਜੰਤਰ-ਮੰਤਰ ਤੋਂ ਉੱਠਣ ਵਾਲੀ ਆਵਾਜ਼ ਪੂਰੇ ਦੇਸ਼ ਵਿੱਚ ਗੂੰਜੇਗੀ ਅਤੇ ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰੇਗੀ ਜੋ ਪਾਰਦਰਸ਼ੀ ਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਰੱਖਦੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਅਰਵਿੰਦ ਕੇਜਰੀਵਾਲ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਇਹ ਰੈਲੀ ਨਾ ਸਿਰਫ਼ ਝੂਠੇ ਦੋਸ਼ਾਂ ਦਾ ਜਵਾਬ ਦੇਵੇਗੀ, ਸਗੋਂ ਰਾਸ਼ਟਰੀ ਰਾਜਨੀਤੀ ਲਈ ਨਵੀਂ ਦਿਸ਼ਾ ਵੀ ਤੈਅ ਕਰੇਗੀ। 'ਆਪ' ਪੰਜਾਬ ਦੀ ਲੀਡਰਸ਼ਿਪ ਨੇ ਸੂਬੇ ਤੋਂ ਦਿੱਲੀ ਜਾਣ ਵਾਲੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਅਨੁਸ਼ਾਸਨ ਬਣਾਈ ਰੱਖਣ ਅਤੇ ਰੈਲੀ ਦੀ ਸਫਲਤਾ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਇਕੱਠ ਦੇਸ਼ ਦੇ ਸਿਆਸੀ ਸਫ਼ਰ ਵਿੱਚ ਇੱਕ ਮਹੱਤਵਪੂਰਨ ਪਲ ਸਾਬਤ ਹੋਵੇਗਾ।

 

Tags: Baltej Pannu , Baltej Singh Pannu , Nasha Mukti Morcha , AAP , Aam Aadmi Party , Aam Aadmi Party Punjab , AAP Punjab , Kuldeep Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD