Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

ਹਰ ਪਰਿਵਾਰ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ: ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 28 Feb 2026

Last updated on: Mar 02, 2026, 10:49 IST

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਨਵੇਂ ਵਾਰਡ ਨੰ. 9 ਅਤੇ ਪੁਰਾਣੇ ਵਾਰਡ ਨੰ..12, ਮੁਹੱਲਾ ਕੋਕੋ ਮਾਜਰੀ, ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤੱਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ।

ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੂਰੇ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਸਿਹਤ ਕਾਰਡ ਬਣਵਾਉਣ ਲਈ ਕਿਸੇ ਵੀ ਕਿਸਮ ਦੀ ਫੀਸ ਨਹੀਂ ਦੇਣੀ ਪਵੇਗੀ। ਸਰਕਾਰ ਵੱਲੋਂ ਬੀਮਾ ਕੰਪਨੀ ਨੂੰ ਪਹਿਲਾਂ ਹੀ ਰਕਮ ਅਦਾ ਕੀਤੀ ਜਾ ਚੁੱਕੀ ਹੈ, ਤਾਂ ਜੋ ਆਮ ਲੋਕ ਬਿਨਾਂ ਕਿਸੇ ਵਿੱਤੀ ਬੋਝ ਦੇ ਉੱਚ-ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। 

ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਸ ਕਾਰਡ ਦੇ ਜ਼ਰੀਏ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਲੈ ਸਕਣਗੇ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਇਸ ਤਹਿਤ ਨਾਗਰਿਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉੱਨਤ ਮੈਡੀਕਲ ਸ਼੍ਰੇਣੀਆਂ ਵਿੱਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ਵਿੱਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਹ ਇਤਿਹਾਸਕ ਕਦਮ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਵਿੱਚ ਅਹਿਮ ਸਾਬਤ ਹੋਵੇਗਾ।

ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਉਨ੍ਹਾਂ ਦੇ ਮਾਤਾ ਸ਼ਸ਼ੀ ਬਾਲਾ, ਨਿਸ਼ਾਨ ਸਿੰਘ ਟੋਨੀ ਨਗਰ ਕੌਂਸਲ ਪ੍ਰਧਾਨ, ਭਗੀਰਥ ਘੀਰਾ, ਸਨੀ ਕਾਂਸਲ ਐਮ.ਸੀ., ਦਿਲਬਹਾਰ ਬਿੱਟਾ, ਅਮਰ ਨਾਗਪਾਲ , ਰੁਲਦੂ ਰਾਮ ਮਿੱਤਲ , ਪਵਨ ਸੈਕਟਰੀ, ਸੋਹਣ ਲਾਲ ਖੀਪਲਾ, ਮਾਲਵਿੰਦਰ ਭਾਰਦਵਾਜ , ਸਤਿੰਦਰ ਪੱਪ, ਸੰਜੀਵ ਪੋਪਲੀ, ਰੰਮੀ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD