Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੀਜੀਸੀ ਲਾਂਡਰਾਂ ਨੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal

Web Admin

Web Admin

5 Dariya News

ਲਾਂਡਰਾਂ , 28 Feb 2026

Last updated on: Mar 02, 2026, 10:58 IST

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਵੱਲੋਂ ਨਵੀਨਤਾ ਅਤੇ ਰਚਨਾਤਮਤਾ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਰਾਹੀਂ ਕੈਂਪਸ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦਾ ਆਯੋਜਨ ਕੀਤਾ ਗਿਆ।ਇਹ ਸਮਾਗਮ ਅਪਲਾਈਡ ਸਾਇੰਸਜ਼ ਵੱਲੋਂ ਡਿਪਾਰਟਮੇਂਟ ਆਫ ਸਟੂਡੈਂਟ ਵੈਲਫੇਅਰ ਸੀਜੀਸੀ ਲਾਂਡਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਵਿਸ਼ੇਸ਼ ਮੌਕੇ ਨੋਬਲ ਪੁਰਸਕਾਰ ਜੇਤੂ ਸਰ ਸੀਵੀ ਰਮਨ ਵੱਲੋਂ ਕੀਤੀ ਗਈ ਰਮਨ ਪ੍ਰਭਾਵ ਦੀ ਖੋਜ ਨੂੰ ਯਾਦ ਕੀਤਾ ਗਿਅ। 

ਇਸ ਪ੍ਰੋਗਰਾਮ ਦਾ ਉਦੇਸ਼ ਸੀਜੀਸੀ ਦੇ ਵਿਦਿਆਰਥੀਆਂ ਵਿੱਚ ਵਿਗਿਆਨਕ ਪ੍ਰਤੀ ਉਤਸੁਕਤਾ ਅਤੇ ਨਵੀਨਤਾਕਾਰੀ ਸੋਚ ਨੂੰ ਪ੍ਰੇਰਿਤ ਕਰਨਾ ਸੀ। ਪ੍ਰੋਗਰਾਮ ਵਿੱਚ ਸ.ਸਤਨਾਮ ਸਿੰਘ ਸੰਧੂ, ਚੇਅਰਮੈਨ, ਸੀਜੀਸੀ ਲਾਂਡਰਾਂ, ਸ.ਪਰਮਪਾਲ ਸਿੰਘ ਢਿੱਲੋਂ, ਵਾਈਸ ਚੇਅਰਮੈਨ, ਸੀਜੀਸੀ ਲਾਂਡਰਾਂ, ਡਾ.ਸਰਵਣ ਸਿੰਘ, ਸੰਯੁਕਤ ਨਿਰਦੇਸ਼ਕ, ਨੀਲਿਟ ਚੰਡੀਗੜ੍ਹ, ਸ਼੍ਰੀ ਸੁਖਵਿੰਦਰ ਸਹਿਗਲ, ਸਹਿ ਸੰਸਥਾਪਕ, ਸਿਫਾਰਸ, ਸ਼੍ਰੀ ਉੱਤਮ ਚੰਦ ਬੈਨਰਜੀ, ਸਾਬਕਾ ਨਿਰਦੇਸ਼ਕ, ਐਨਆਈਪੀਈਆਰ ਅਤੇ ਡਾ.ਰਾਜਦੀਪ ਸਿੰਘ, ਕੈਂਪਸ ਨਿਰਦੇਸ਼ਕ, ਸੀਜੀਸੀ ਲਾਂਡਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। 

ਰਾਸ਼ਟਰੀ ਵਿਗਿਆਨ ਦਿਵਸ ਸਮਾਗਮ ਵਿੱਚ ਭੌਤਿਕ ਵਿਗਿਆਨ, ਵਿਸ਼ਲੇਸ਼ਣ, ਬਾਇਓਪ੍ਰੋਸੈਸਿੰਗ, ਸਾਈਬਰ ਸੁਰੱਖਿਆ, ਨੈਨੋ ਤਕਨਾਲੋਜੀ ਅਤੇ ਇੰਸਟਰੂਮੈਂਟੇਸ਼ਨ ਸਣੇ ਵਿਭਿੰਨ ਸ਼੍ਰੇਣੀਆਂ ਵਿੱਚ ਮੁਕਾਬਲੇ, ਵਿਚਾਰ ਵਟਾਂਦਰੇ ਅਤੇ ਵਰਕਸ਼ਾਪਾਂ ਕਰਵਾਈਆਂ ਗਈਆਂ।ਇਸ ਸਮਾਗਮ ਦੀ ਇੱਕ ਖਾਸ ਗੱਲ ਰਿਸਰਚ ਫਾਰ ਪਾਇਨੀਅਰਜ਼ ਪ੍ਰਦਰਸ਼ਨੀ ਰਹੀ, ਜਿਸ ਵਿੱਚ ਆਟੋਮੇਸ਼ਨ, ਸਾਫ਼ ਊਰਜਾ, ਰਹਿੰਦ ਖੂੰਹਦ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਵਰਗੇ ਖੇਤਰਾਂ ਵਿੱਚ 100 ਤੋਂ ਵੱਧ ਵਿਦਿਆਰਥੀ ਅਗਵਾਈ ਵਾਲੇ ਪ੍ਰੋਜੈਕਟ ਪ੍ਰਦਰਸ਼ਿਤ ਕੀਤੇ ਗਏ। 

ਇਸ ਦੌਰਾਨ ਆਪਣੇ ਸੰਬੋਧਨ ਵਿੱਚ ਸ਼੍ਰੀ ਸੰਧੂ ਵੱਲੋਂ ਵਿਗਿਆਨ ਅਤੇ ਨੈਤਿਕ ਮੁੱਲਾਂ ’ਤੇ ਆਧਾਰਿਤ ਮਨੁੱਖੀ ਕੇਂਦ੍ਰਿਤ ਤਕਨਾਲੋਜੀ, ਖਾਸ ਕਰਕੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਗਿਆਨਕ ਸੁਭਾਅ ਅਕਾਦਮਿਕ ਖੇਤਰ ਦਾ ਧੁਰਾ (ਕੇਂਦਰ ਬਿੰਦੂ) ਹੈ, ਖਾਸ ਕਰਕੇ ਸੀਜੀਸੀ ਲਾਂਡਰਾਂ ਵਰਗੇ ਤਕਨੀਕੀ ਉੱਚ ਸਿੱਖਿਆ ਸੰਸਥਾਨਾਂ ਵਿੱਚ ਖੋਜ ਅਤੇ ਨਵੀਨਤਾ ਤਰੱਕੀ ਦੀ ਰੀੜ੍ਹ ਦੀ ਹੱਡੀ ਹੈ। 

ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਜਿੱਥੇ ਏਆਈ ਸਾਡੇ ਜੀਵਨ ਵਿੱਚ ਇੱਕ ਸਹਾਇਕ ਤੱਤ ਵਜੋਂ ਉਭਰਿਆ ਹੈ ਅਤੇ ਡਾਟਾ ਤੱਕ ਪਹੁੰਚ ਨੂੰ ਤੇਜ਼ ਕਰਦਾ ਹੋਇਆ ਖੋਜ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰਦਾ ਹੈ, ਉਥੇ ਗੰਭੀਰ ਸੋਚ, ਸਿਆਣਪ ਅਤੇ ਦ੍ਰਿੜਤਾ ਦੀ ਮਹੱਤਤਾ ਦੀ ਲੋੜ ਹੋਰ ਵੱਧ ਜਾਂਦੀ ਹੈ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੋਵਿਡ ਕੋਵਿਡ ਤੋਂ ਬਾਦ ਦੀ ਪੀੜ੍ਹੀ ਨੇ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ, ਵਧੇਰੇ ਖੋਜ ਕੀਤੀ ਅਤੇ ਮਜ਼ਬੂਤ ਉੱਭਰੀ ਹੈ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਮੁਸ਼ਕਲਾਂ ਇਨਸਾਨ ਨੂੰ ਮਜ਼ਬੂਤ ਬਣਾਉਂਦੀਆਂ ਹਨ। 

ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਕਿਹਾ ਕਿ ਸਾਨੂੰ ਏਆਈ ਦੇ ਅਨੁਕੂਲ ਹੋਣਾ ਚਾਹੀਦਾ ਹੈ ਪਰ ਨੈਤਿਕਤਾ ਅਤੇ ਮਨੁੱਖੀ ਕਦਰਾਂ ਕੀਮਤਾਂ ਹਮੇਸ਼ਾਂ ਕੇਂਦਰ ਵਿੱਚ ਰਹਿਣੇ ਚਾਹੀਦੇ ਹਨ। ਸ਼੍ਰੀ ਸੰਧੂ ਨੇ ਅੱਗੇ ਕਿਹਾ ਕਿ ਸਿੱਖਿਆ ਸਿਰਫ ਰੋਜ਼ਗਾਰ ਪ੍ਰਾਪਤ ਕਰਨ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ ਸਗੋਂ ਇਸ ਦਾ ਮਕਸਦ ਅਜਿਹੇ ਚੰਗੇ ਇਨਸਾਨ ਤਿਆਰ ਕਰਨਾ ਹੋਣਾ ਚਾਹੀਦਾ ਹੈ ਜੋ ਗਿਆਨ ਸਿੱਖਣ ਅਤੇ ਫੈਲਾਉਣ ਦੀ ਇੱਛਾ ਰੱਖਦੇ ਹਨ। 

ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅੱਗੇ ਵਿਚਾਰ ਵਟਾਂਦਰਾ ਕਰਨ ਅਤੇ ਇਹ ਖੋਜ ਕਰਨ ਦੀ ਅਪੀਲ ਕੀਤੀ ਕਿ ਤਕਨਾਲੋਜੀ ਨੂੰ ਵੱਡੇ ਭਲੇ ਲਈ ਕਿਵੇਂ ਵਰਤਿਆ ਜਾ ਸਕਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੇ੍ਰਿਤ ਕੀਤਾ ਕਿ ਉਹ ਆਪਣੀ ਖੋਜ ਸਮਰੱਥਾ ਅਤੇ ਨਵੀਨਤਾਕਾਰੀ ਸੋਚ ਦੀ ਵਰਤੋਂ ਕਰਕੇ ਸਮਾਜਿਕ ਚੁਣੌਤੀਆਂ ਦਾ ਹੱਲ ਲੱਭਣ ਅਤੇ ਲੋਕਾਂ ਤੇ ਭਾਈਚਾਰਿਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਯੋਗਦਾਨ ਪਾਉਣ। 

ਉਨ੍ਹਾਂ ਨੇ ਸੀਜੀਸੀ ਲਾਂਡਰਾਂ ਦੇ ਅਕਾਦਮਿਕ ਭਾਈਚਾਰੇ ਨੂੰ ਸੰਸਥਾ ਦੀ ਖੋਜ, ਨਵੀਨਤਾ ਅਤੇ ਉੱਦਮਤਾ ਨਾਲ ਜੁੜੀ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ ਨਾਲ ਨੈਤਿਕ ਏਆਈ ਦੇ ਖੇਤਰ ਵਿੱਚ ਅਗਵਾਈ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਵਿਕਸਿਤ ਭਾਰਤ @2047 ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਦਿੱਤਾ ਜਾ ਸਕੇ। ਇਸ ਵਿਸ਼ੇਸ਼ ਉਪਰਾਲੇ ਨੇ ਸੀਜੀਸੀ ਲਾਂਡਰਾਂ ਦੀ ਵਿਗਿਆਨਕ ਸਾਖਰਤਾ ਨੂੰ ਅੱਗੇ ਵਧਾਉਣ ਅਤੇ ਆਪਣੇ ਵਿਦਿਆਰਥੀਆਂ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ। 

ਅੰਤ ਵਿੱਚ ਇਸ ਪ੍ਰੋਗਰਾਮ ਦੀ ਸਮਾਪਤੀ ਇੱਕ ਸੱਭਿਆਚਾਰਕ ਪ੍ਰਦਰਸ਼ਨੀ ਅਤੇ ਇਨਾਮ ਵੰਡ ਸਮਾਰੋਹ ਨਾਲ ਸਫਲਤਾਪੂਰਵਕ ਕੀਤੀ ਗਈ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD