Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਅੰਮ੍ਰਿਤਸਰ ਵਿੱਚ ਵੱਖ-ਵੱਖ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਨਾਲ ਜੁੜੇ 10 ਵਿਅਕਤੀ ਕਾਬੂ

5.4 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ ਬਰਾਮਦ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 28 Feb 2026

Last updated on: Mar 02, 2026, 11:48 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੁੱਲ 10 ਮੁਲਜ਼ਮਾਂ ਨੂੰ 5.4 ਕਿਲੋਗ੍ਰਾਮ ਹੈਰੋਇਨ, ਤਿੰਨ ਆਧੁਨਿਕ ਪਿਸਤੌਲਾਂ ਅਤੇ 4500 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੇ ਤਿੰਨ ਸੰਗਠਿਤ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਬਿੱਲਾ (21) ਵਾਸੀ ਗੁਰੂ ਕੀ ਵਡਾਲੀ, ਅੰਮ੍ਰਿਤਸਰ; ਲਵਪ੍ਰੀਤ ਸਿੰਘ ਉਰਫ ਲਵ (25) ਵਾਸੀ ਪਿੰਡ ਬੋਪਾਰਾਏ ਬਾਜ ਸਿੰਘ, ਅੰਮ੍ਰਿਤਸਰ; ਸਤਨਾਮ ਸਿੰਘ ਉਰਫ ਜੱਜ (28) ਵਾਸੀ ਪਿੰਡ ਸੁਰਸਿੰਘ, ਤਰਨਤਾਰਨ; ਰੋਹਿਤ ਸ਼ਰਮਾ ਉਰਫ਼ ਡਾਕੂ (21) ਵਾਸੀ ਪਿੰਡ ਮੋਹਕਮਪੁਰਾ, ਅੰਮ੍ਰਿਤਸਰ; ਗੁਰਲਾਲ ਸਿੰਘ ਉਰਫ਼ ਦੀਮਾ (38) ਵਾਸੀ ਪਿੰਡ ਮਸਤਗੜ੍ਹ, ਤਰਨਤਾਰਨ; ਮਨਪ੍ਰੀਤ ਸਿੰਘ ਉਰਫ਼ ਮੰਨਾ (30), ਗੁਰਪ੍ਰੀਤ ਸਿੰਘ ਉਰਫ਼ ਗੋਪੀ (24), ਸ਼ੰਕਰ ਕੁਮਾਰ (53), ਅਨੀਸ਼ ਉਰਫ਼ ਯੱਕੀ (23) ਅਤੇ ਰਵੀ ਉਰਫ਼ ਗੰਜਾ ਉਰਫ਼ ਟਕਲਾ (30) ਸਾਰੇ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੌਕ, ਇੱਕ 9 ਐਮਐਮ ਜ਼ਿਗਾਨਾ ਅਤੇ ਇੱਕ .32 ਬੋਰ ਪਿਸਤੌਲ ਸਮੇਤ 34 ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਇੱਕ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। 

ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਭਾਰਤੀ ਖੇਤਰ ਵਿੱਚ ਤਸਕਰੀ ਕੀਤੀ ਜਾ ਰਹੀ ਸੀ ਅਤੇ ਇਕ ਸੰਗਠਿਤ ਨੈੱਟਵਰਕ ਰਾਹੀਂ ਵੱਖ-ਵੱਖ ਖੇਤਰਾਂ ਵਿੱਚ ਡਿਲੀਵਰੀ ਕੀਤੀ ਜਾ ਰਹੀ ਸੀ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਪਹਿਲੇ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਸ਼ੇਸ਼ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗੁਰਪ੍ਰੀਤ ਉਰਫ ਬਿੱਲਾ ਨੂੰ 230 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਹੋਰ ਜਾਂਚ ਦੌਰਾਨ ਉਸਦੇ ਸਾਥੀ ਲਵਪ੍ਰੀਤ ਉਰਫ ਲਵ ਅਤੇ ਸਤਨਾਮ ਸਿੰਘ ਉਰਫ ਜੱਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਹਨਾਂ ਕੋਲੋਂ 3 ਕਿਲੋ ਹੈਰੋਇਨ, ਇੱਕ 9 ਐਮਐਮ ਜ਼ਿਗਾਨਾ ਅਤੇ 9 ਐਮਐਮ ਗਲੌਕ ਸਮੇਤ 32 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਪ੍ਰੀਤ ਉਰਫ ਲਵ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਲੋਪੋਕੇ ਵਿਖੇ ਦਰਜ ਇੱਕ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ। ਸੀਪੀ ਨੇ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮਨਪ੍ਰੀਤ ਉਰਫ਼ ਮੰਨਾ ਅਤੇ ਗੁਰਲਾਲ ਉਰਫ਼ ਦੀਮਾ ਨੂੰ ਗ੍ਰਿਫ਼ਤਾਰ ਕੀਤਾ ਅਤੇ 205 ਗ੍ਰਾਮ ਹੈਰੋਇਨ, 4500 ਰੁਪਏ ਦੀ ਡਰੱਗ ਮਨੀ ਬਾਰਮਦ ਕੀਤੀ ਅਤੇ ਇੱਕ ਮੋਟਰਸਾਈਕਲ ਜ਼ਬਤ ਕੀਤਾ। 

ਉਨ੍ਹਾਂ ਦੱਸਿਆ ਕਿ ਹੋਰ ਜਾਂਚ ਉਪਰੰਤ ਗੁਰਪ੍ਰੀਤ ਉਰਫ਼ ਗੋਪੀ (ਜੇਲ੍ਹ ਵਿੱਚ ਬੰਦ), ਜੋ ਜੇਲ੍ਹ ਤੋਂ ਮਾਡਿਊਲ ਚਲਾ ਰਿਹਾ ਸੀ, ਦੀ ਕੇਸ ਵਿੱਚ ਨਾਮਜ਼ਦਗੀ ਅਤੇ ਰਸਮੀ ਗ੍ਰਿਫ਼ਤਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਸਦੇ ਖੁਲਾਸੇ 'ਤੇ, ਉਸਦੇ ਸਾਥੀ ਸ਼ੰਕਰ ਕੁਮਾਰ, ਅਨੀਸ਼ ਉਰਫ਼ ਯੱਕੀ ਅਤੇ ਰਵੀ ਉਰਫ਼ ਗੰਜਾ ਉਰਫ਼ ਟਕਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ। 

ਸ਼ੰਕਰ ਕੁਮਾਰ ਦੇ ਖੁਲਾਸੇ 'ਤੇ ਕਾਰਵਾਈ ਕਰਦਿਆਂ, 2 ਕਿਲੋ 3 ਗ੍ਰਾਮ ਹੈਰੋਇਨ ਦੀ ਹੋਰ ਬਰਾਮਦਗੀ ਕੀਤੀ ਗਈ। ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਇੱਕ ਹੋਰ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਰੋਹਿਤ ਉਰਫ਼ ਡਾਕੂ ਨੂੰ ਇੱਕ .32 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ।

ਇਸ ਸਬੰਧੀ, ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ, ਜਿਹਨਾਂ ਵਿੱਚ ਪਹਿਲਾ ਮਾਮਲਾ ਐਫਆਈਆਰ ਨੰਬਰ 31 ਮਿਤੀ 18-02-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 21-ਸੀ ਅਤੇ ਅਸਲਾ ਐਕਟ ਦੀ ਧਾਰਾ 25(5, 6, 7) ਅਧੀਨ ਥਾਣਾ ਛਾਉਣੀ ਵਿਖੇ; ਦੂਜਾ ਮਾਮਲਾ ਐਫਆਈਆਰ ਨੰਬਰ 52 ਮਿਤੀ 20-02-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ, 27-ਏ ਅਤੇ 29 ਅਧੀਨ ਥਾਣਾ ਇਸਲਾਮਾਬਾਦ ਵਿਖੇ ਅਤੇ ਤੀਜਾ ਮਾਮਲਾ ਐਫਆਈਆਰ ਨੰਬਰ 28 ਮਿਤੀ 23-02-2026 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਵਿਖੇ ਦਰਜ ਕੀਤਾ ਗਿਆ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD