Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਦੇ ਬਾਹਰ ਪੇਸ਼ੀ 'ਤੇ ਆਏ ਗੁਰਵਿੰਦਰ ਸਿੰਘ ਦਾ ਗੋਲੀਆਂ ਮਾਰਕੇ ਕਤਲ ਕਰਨ ਵਾਲੇ ਦੋ ਸ਼ੂਟਰਾਂ ਵਿੱਚੋਂ 01 ਗ੍ਰਿਫ਼ਤਾਰ

ਗ੍ਰਿਫਤਾਰ ਸ਼ੂਟਰ ਦਾ ਭਰਾ ਵੀ ਪਨਾਹ ਦੇਣ ਦੇ ਦੋਸ਼ ਚ ਗ੍ਰਿਫ਼ਤਾਰ

Crime News Punjab, Punjab Police, Police, Crime News, Mohali Police

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 28 Feb 2026

Last updated on: Mar 02, 2026, 11:58 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਬੀਤੀ 28 ਜਨਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੇਸ਼ੀ ਭੁਗਤ ਕੇ ਵਾਪਸ ਆ ਰਹੇ ਗੁਰਵਿੰਦਰ ਸਿੰਘ ਨਾਮਕ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਦੋ ਸ਼ੂਟਰਾਂ ਵਿੱਚੋਂ ਅੱਜ ਇੱਕ ਮੁੱਖ ਮੁਲਜਮ ਗੌਰਵ ਉਰਫ ਬਾਵਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਉਸ ਨੂੰ ਪਨਾਹ ਦੇਣ ਵਾਲੇ ਉਸਦੇ ਵੱਡੇ ਭਰਾ ਪ੍ਰਿੰਸ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਜੋ ਕਿ ਫਿਰੋਜ਼ਪੁਰ ਸਿਟੀ ਥਾਣਾ ਚ ਦਰਜ ਇੱਕ ਕਤਲ ਕੇਸ ਵਿੱਚ ਭਗੌੜਾ ਹੈ।

ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਉਕਤ ਗ੍ਰਿਫ਼ਤਾਰੀਆਂ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲਾਂ ਗ੍ਰਿਫ਼ਤਾਰ ਦੋ ਦੋਸ਼ੀਆਂ ਬਲਤੇਜ ਸਿੰਘ ਉਰਫ ਬੰਟੀ ਪੁੱਤਰ ਪਾਲ ਸਿੰਘ ਵਾਸੀ ਪਿੰਡ ਤੇਹਣਾ, ਜ਼ਿਲ੍ਹਾ ਫਰੀਦਕੋਟ (ਗ੍ਰਿਫ਼ਤਾਰੀ ਮਿਤੀ 02-02-2026) ਅਤੇ ਮੰਗਤ ਸਿੰਘ ਉਰਫ ਮੈਕਸ ਪੁੱਤਰ ਦੀਵਾਨ ਸਿੰਘ ਵਾਸੀ ਜਲਾਲਬਾਦ, ਜ਼ਿਲ੍ਹਾ ਫਾਜ਼ਿਲਕਾ (ਗ੍ਰਿਫ਼ਤਾਰੀ ਮਿਤੀ 03-02-2026) ਸਮੇਤ ਇਸ ਮਾਮਲੇ ਵਿੱਚ ਹੁਣ ਤੱਕ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। 

ਉਨ੍ਹਾਂ ਦੱਸਿਆ ਕਿ ਇਸ ਮੁਕਦਮੇ ਦੇ ਇੱਕ ਹੋਰ ਅਹਿਮ ਮੁਲਜ਼ਮ ਜੋ ਕਿ ਇਨ੍ਹਾਂ ਦੋ ਸ਼ੂਟਰਾਂ ਵਿੱਚੋਂ ਇੱਕ ਸੀ, ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੰਗੀਨ ਅਪਰਾਧ ਹੋਣ ਕਰਕੇ ਵਾਰਦਾਤ ਵਾਲੇ ਦਿਨ ਤੋਂ ਹੀ ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ), ਤਲਵਿੰਦਰ ਸਿੰਘ, ਕਪਤਾਨ ਪੁਲਿਸ (ਆਪਰੇਸ਼ਨ), ਸੁਖਨਾਜ ਸਿੰਘ, ਕਪਤਾਨ ਪੁਲਿਸ ਸਪੈਸ਼ਲ ਬ੍ਰਾਂਚ ਮੋਹਾਲ਼ੀ ਅਤੇ ਰਾਜਨ ਪਰਮਿੰਦਰ ਸਿੰਘ, ਉੱਪ-ਕਪਤਾਨ ਪੁਲਿਸ (ਜਾਂਚ), ਦੀ ਨਿਗਰਾਨੀ ਹੇਠ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਸੀ.ਆਈ.ਏ. ਸਟਾਫ ਅਤੇ ਥਾਣਿਆਂ ਦੀਆਂ ਟੀਮਾਂ ਲਗਾਈਆਂ ਹੋਈਆਂ ਸਨ।

ਦੋਸ਼ੀ ਗੌਰਵ ਉਰਫ ਬਾਵਾ ਨੂੰ ਇੰਸ: ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ, ਇੰਸ: ਅਮਨਦੀਪ ਕੰਬੋਜ, ਮੁੱਖ ਅਫਸਰ ਥਾਣਾ ਅਈ.ਟੀ. ਸਿਟੀ, ਇੰਸ: ਯੋਗੇਸ਼ ਕੁਮਾਰ ਮੁੱਖ ਅਫਸਰ ਥਾਣਾ ਫੇਸ-11 ਮੋਹਾਲ਼ੀ ਅਤੇ ਮੁੱਖ ਅਫਸਰ ਥਾਣਾ ਸੋਹਾਣਾ ਦੀਆਂ ਟੀਮਾਂ ਵੱਲੋਂ ਅਲੱਗ-ਅਲੱਗ ਜਗ੍ਹਾ 'ਤੇ ਛਾਪੇਮਾਰੀ ਕਰਨ ਦੌਰਾਨ ਜ਼ਿਲ੍ਹਾ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਘਟਨਾ ਦਾ ਵੇਰਵਾ ਦਿੰਦਿਆਂ ਦੱਸਿਆ ਮਿਤੀ 28-01-2026 ਨੂੰ ਅਮਰਦੀਪ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਪਿੰਡ ਭਗਤੂਪੁਰ, ਥਾਣਾ ਘੁਮਾਣ, ਜ਼ਿਲ੍ਹਾ ਗੁਰਦਾਸਪੁਰ ਦੇ ਬਿਆਨਾਂ ਦੇ ਅਧਾਰ ਤੇ ਗੈਂਗਸਟਰ ਗੋਲਡੀ ਬਰਾੜ ਅਤੇ 02 ਨਾ-ਮਾਲੂਮ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 23 ਮਿਤੀ 28-01-2026 ਅ/ਧ 103(1), 109, 3(5) ਬੀ ਐਨ ਐਸ, 25-54-59 ਆਰਮਜ਼ ਐਕਟ, ਥਾਣਾ ਸੋਹਾਣਾ ਦਰਜ ਕੀਤਾ ਗਿਆ ਸੀ ਕਿ ਉਹ ਆਪਣੇ ਪਤੀ ਗੁਰਵਿੰਦਰ ਸਿੰਘ ਨਾਲ਼ ਉਸਦੇ ਵਿਰੁੱਧ ਦਰਜ ਮੁਕੱਦਮੇ ਦੀ ਪੇਸ਼ੀ ਭੁਗਤਣ ਲਈ ਮੋਹਾਲ਼ੀ ਅਦਾਲਤ ਵਿਖੇ ਆਪਣੀ ਕਾਰ ਨੰ: PB65-ਏ ਐਸ-2482 'ਤੇ ਆਏ ਸੀ। 

ਜਦੋਂ ਉਹ ਪੇਸ਼ੀ ਭੁਗਤਣ ਤੋਂ ਬਾਅਦ ਆਪਣੀ ਕਾਰ ਕੋਲ ਪੁੱਜੇ ਤਾਂ ਦੋ ਨਾ-ਮਾਲੂਮ ਦੋਸ਼ੀਆਂ ਨੇ ਉਸਦੇ ਘਰ ਵਾਲੇ ਗੁਰਵਿੰਦਰ ਸਿੰਘ ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਉਪਰੰਤ ਉਸ ਦੇ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਗ੍ਰਿਫ਼ਤਾਰ ਦੋਸ਼ੀ ਦੀ ਪੁੱਛਗਿੱਛ ਦਾ ਵੇਰਵਾ:

ਦੋਸ਼ੀ ਗੌਰਵ ਉਰਫ ਬਾਵਾ ਪੁੱਤਰ ਸੋਨੂੰ ਵਾਸੀ ਵਾਰਡ ਨੰ: 2 ਆਵਾ ਬਸਤੀ ਫਿਰੋਜ਼ਪੁਰ, ਥਾਣਾ ਸਿਟੀ ਫਿਰੋਜ਼ਪੁਰ, ਜ਼ਿਲ੍ਹਾ ਫਿਰੋਜ਼ਪੁਰ ਦੀ ਉਮਰ ਕ੍ਰੀਬ 21 ਸਾਲ ਹੈ, ਜੋ 10 ਕਲਾਸਾਂ ਪਾਸ ਹੈ ਅਤੇ ਅਣਵਿਆਹਿਆ ਹੈ। ਦੋਸ਼ੀ ਗੌਰਵ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਵਿਦੇਸ਼ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ, ਵਿੱਕੀ ਸੱਟੇਵਾਲ ਅਤੇ ਰਵੀ ਫਰੀਦਕੋਟੀਆ ਦੇ ਸੰਪਰਕ ਵਿੱਚ ਕ੍ਰੀਬ 03-04 ਮਹੀਨੇ ਤੋਂ ਆਇਆ ਸੀ। 

ਦੋਸ਼ੀ ਗੌਰਵ ਨੇ ਗੈਂਗਸਟਰ ਗੋਲਡੀ ਬਰਾੜ ਅਤੇ ਉਸਦੇ ਸਾਥੀਆਂ ਵੱਲੋਂ ਭੇਜੇ ਗਏ ਇੱਕ ਹੋਰ ਮੁੱਖ ਦੋਸ਼ੀ ਨਾਲ ਮਿਲਕੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਮੁਕੱਦਮਾ ਵਿੱਚ ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਦੋਸ਼ੀ ਗੌਰਵ ਦੇ ਸਾਥੀ ਦੋਸ਼ੀ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਦੋਸ਼ੀ ਪਾਸੋਂ ਵਾਰਦਾਤ ਵਿੱਚ ਵਰਤੇ ਗਏ ਹਥਿਆਰਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਦੋਸ਼ੀ ਗੌਰਵ ਦਾ ਵੱਡਾ ਭਰਾ ਪ੍ਰਿੰਸ ਜੋ ਕਿ ਮੁਕੱਦਮਾ ਨੰ: 242 ਮਿਤੀ 16-06-2023 ਅ/ਧ 302, 379 ਬੀ, 341, 427, 148, 149 ਆਈ ਪੀ ਸੀ ਥਾਣਾ ਸਿਟੀ ਫਿਰੋਜਪੁਰ ਵਿੱਚ ਮਿਤੀ 26-04-2024 ਤੋਂ ਭਗੌੜਾ ਚੱਲਿਆ ਆ ਰਿਹਾ ਸੀ ਤੇ ਗੌਰਵ ਨੂੰ ਅੱਡ-ਅੱਡ ਥਾਵਾਂ 'ਤੇ ਠਾਹਰ ਦਿੰਦਾ ਸੀ, ਨੂੰ ਵੀ ਮੁਕੱਦਮਾ ਉਕਤ ਵਿੱਚ ਅ/ਧ 249, 253 ਬੀ ਐਨ ਐਸ ਗ੍ਰਿਫ਼ਤਾਰ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD