Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪ੍ਰਭਜੋਤ ਕੌਰ ਵੱਲੋਂ ਪਿੰਡ ਸੈਦਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ ਨਵੀਂ ਰਸੋਈ ਅਤੇ ਇੰਟਰਲੌਕ ਟਾਇਲਾਂ ਦਾ ਉਦਘਾਟਨ

ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ 5 ਲੱਖ ਰੁਪਏ ਦੀ ਗ੍ਰਾਂਟ ਨਾਲ ਕੰਮ ਮੁਕੰਮਲ

Prabhjot Kaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 28 Feb 2026

Last updated on: Mar 02, 2026, 12:04 IST

ਪਿੰਡ ਸੈਦਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ ਬਣੀ ਨਵੀਂ ਰਸੋਈ ਅਤੇ ਸਕੂਲ ਦੀ ਚਾਰਦੀਵਾਰੀ ਅੰਦਰ ਲੱਗੀਆਂ ਇੰਟਰਲੌਕ ਟਾਇਲਾਂ ਦੇ ਫਰਸ਼ ਦਾ ਉਦਘਾਟਨ ਅੱਜ ਇੰਜੀਨੀਅਰ ਪ੍ਰਭਜੋਤ ਕੌਰ, ਚੇਅਰਪਰਸਨ, ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ. ਨਗਰ ਨੇ ਆਪਣੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਇਲਾਕੇ ਦੇ ਮਾਣਯੋਗ ਵਿਅਕਤੀ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ, ਅਧਿਆਪਕ ਵਰਗ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

ਇਸ ਪ੍ਰੋਜੈਕਟ ਲਈ ਜ਼ਿਲ੍ਹਾ ਯੋਜਨਾ ਕਮੇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ, ਜਿਸ ਨਾਲ ਸਕੂਲ ਵਿੱਚ ਰਸੋਈ ਦਾ ਨਿਰਮਾਣ ਅਤੇ ਚਾਰਦੀਵਾਰੀ ਅੰਦਰ ਇੰਟਰਲੌਕ ਟਾਇਲਾਂ ਲਗਾ ਕੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਉਦਘਾਟਨ ਸਮਾਗਮ ਦੌਰਾਨ ਇੰਜੀਨੀਅਰ ਪ੍ਰਭਜੋਤ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ। 

ਉਨ੍ਹਾਂ ਕਿਹਾ ਕਿ ਨਵੀਂ ਰਸੋਈ ਦੇ ਬਣਨ ਨਾਲ ਵਿਦਿਆਰਥੀਆਂ ਨੂੰ ਸੁਚੱਜੇ ਅਤੇ ਸਾਫ਼-ਸੁਥਰੇ ਮਾਹੌਲ ਵਿੱਚ ਦੁਪਹਿਰ ਦਾ ਭੋਜਨ (ਮਿਡ  ਡੇਅ ਮੀਲ) ਤਿਆਰ ਕਰਕੇ ਦਿੱਤਾ ਜਾਵੇਗਾ, ਜਿਸ ਨਾਲ ਬੱਚਿਆਂ ਦੀ ਸਿਹਤ ਅਤੇ ਪੜ੍ਹਾਈ ਦੋਹਾਂ ਨੂੰ ਲਾਭ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਚਾਰਦੀਵਾਰੀ ਅੰਦਰ ਇੰਟਰਲੌਕ ਟਾਇਲਾਂ ਦਾ ਫਰਸ਼ ਲੱਗਣ ਨਾਲ ਸਕੂਲ ਦਾ ਵਿਹੜਾ ਸਾਫ਼-ਸੁਥਰਾ ਅਤੇ ਸੁੰਦਰ ਬਣਿਆ ਹੈ ਅਤੇ ਮੀਂਹ ਦੇ ਮੌਸਮ ਦੌਰਾਨ ਚਿੱਕੜ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। 

ਇਸ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਉਣ-ਜਾਣ ਵਿੱਚ ਸਹੂਲਤ ਪ੍ਰਾਪਤ ਹੋਵੇਗੀ।ਸਕੂਲ ਇੰਚਾਰਜ ਰਾਜਬੰਸ ਕੌਰ ਨੇ ਜ਼ਿਲ੍ਹਾ ਯੋਜਨਾ ਕਮੇਟੀ ਅਤੇ ਚੇਅਰਪਰਸਨ ਪ੍ਰਭਜੋਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗ੍ਰਾਂਟ ਨਾਲ ਸਕੂਲ ਦੀ ਲੰਬੇ ਸਮੇਂ ਤੋਂ ਚੱਲ ਰਹੀ ਲੋੜ ਪੂਰੀ ਹੋਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਕੂਲ ਪ੍ਰਬੰਧਨ ਵੱਲੋਂ ਸਰਕਾਰੀ ਫੰਡਾਂ ਦੀ ਸਹੀ ਅਤੇ ਪਾਰਦਰਸ਼ੀ ਵਰਤੋਂ ਕੀਤੀ ਜਾਵੇਗੀ।

ਅਖੀਰ ਵਿੱਚ ਚੇਅਰਪਰਸਨ ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਭਵਿੱਖ ਵਿੱਚ ਵੀ ਜ਼ਰੂਰਤ ਅਨੁਸਾਰ ਵਿਕਾਸ ਕਾਰਜਾਂ ਲਈ ਸਹਿਯੋਗ ਜਾਰੀ ਰਹੇਗਾ।

 

Tags: Prabhjot Kaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD