Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਂਗਰਸ ਦੀ ਬਰਨਾਲਾ ਰੈਲੀ 'ਤੇ 'ਆਪ' ਦਾ ਤਿੱਖਾ ਵਾਰ, ਪੰਜਾਬੀ ਲੀਡਰਾਂ ਨੂੰ ਪੋਸਟਰ 'ਚ ਥਾਂ ਨਹੀਂ: ਬਲਤੇਜ ਪੰਨੂ

CM ਬਣਨ ਦੀਆਂ ਜੈਕਟਾਂ ਸਵਾਉਣ ਵਾਲੇ ਕਾਂਗਰਸੀ ਆਗੂਆਂ ਦੀ ਪੋਸਟਰ ਤੋਂ ਵੀ ਫੋਟੋ ਗਾਇਬ - ਪੰਨੂ

Baltej Pannu, Baltej Singh Pannu, Nasha Mukti Morcha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 28 Feb 2026

Last updated on: Mar 02, 2026, 12:16 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਵੱਲੋਂ ਬਰਨਾਲਾ ਵਿੱਚ ਕੀਤੀ ਗਈ ਰੈਲੀ 'ਤੇ ਤਿੱਖਾ ਵਾਰ ਕਰਦਿਆਂ ਪੰਜਾਬ ਦੇ ਕਾਂਗਰਸੀ ਆਗੂਆਂ ਦੀ ਹਾਈ ਕਮਾਂਡ ਅੱਗੇ ਸਿਫ਼ਰ ਹੋ ਚੁੱਕੀ ਹੈਸੀਅਤ ਨੂੰ ਬੇਨਕਾਬ ਕੀਤਾ ਹੈ। ਬਲਤੇਜ ਪੰਨੂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ (X) 'ਤੇ ਲਿਖਿਆ "ਦਿੱਲੀ ਵਾਲੇ ਆ ਗਏ, ਦਿੱਲੀ ਵਾਲੇ ਆ ਗਏ! ਹਰ ਰੋਜ਼ ਦੁਹਾਈ ਪਾਉਣ ਵਾਲੇ ਪੰਜਾਬ ਦੇ ਕਾਂਗਰਸੀਓ, ਆਹ ਰਾਹੁਲ ਗਾਂਧੀ ਕੀ ਭੁੱਲਥ ਤੋਂ ਹੈ ਤੇ ਖੜਗੇ ਜੀ ਬਾਘਾ ਪੁਰਾਣਾ ਤੋਂ ਹਨ?"

ਪੰਨੂ ਨੇ ਕਾਂਗਰਸ ਦੇ ਉਨ੍ਹਾਂ ਪੰਜਾਬੀ ਆਗੂਆਂ 'ਤੇ ਵੀ ਨਿਸ਼ਾਨਾ ਸਾਧਿਆ ਜੋ ਮੁੱਖ ਮੰਤਰੀ ਬਣਨ ਦੇ ਸੁਫ਼ਨੇ ਲੈ ਰਹੇ ਹਨ। ਉਨ੍ਹਾਂ ਲਿਖਿਆ "ਬਹੁਤੀ ਬੁਰੀ ਹੋਈ ਵਿਚਾਰੇ ਕਾਂਗਰਸੀਆਂ ਨਾਲ ਜਿਹੜੇ ਮੁੱਖ ਮੰਤਰੀ ਬਣਨ ਦੀਆਂ ਜੈਕਟਾਂ ਸਵਾਈ ਫਿਰਦੇ ਹਨ! ਤੁਹਾਡੀ ਤਾਂ ਪੋਸਟਰ ਤੋਂ ਫੋਟੋ ਵੀ ਗਾਇਬ ਹੋ ਗਈ!"

ਬਲਤੇਜ ਪੰਨੂ ਦੇ ਇਸ ਤਿੱਖੇ ਤੰਜ਼ ਦਾ ਸਿੱਧਾ ਇਸ਼ਾਰਾ ਇਸ ਗੱਲ ਵੱਲ ਹੈ ਕਿ ਕਾਂਗਰਸ ਦੀ ਬਰਨਾਲਾ ਰੈਲੀ ਦੇ ਪੋਸਟਰਾਂ ਵਿੱਚ ਪੰਜਾਬ ਦੇ ਸਥਾਨਕ ਕਾਂਗਰਸੀ ਆਗੂਆਂ ਨੂੰ ਥਾਂ ਨਹੀਂ ਦਿੱਤੀ ਗਈ, ਜਦਕਿ ਇਹੀ ਆਗੂ ਆਮ ਆਦਮੀ ਪਾਰਟੀ 'ਤੇ "ਦਿੱਲੀ ਤੋਂ ਪੰਜਾਬ ਚਲਾਉਣ" ਦਾ ਇਲਜ਼ਾਮ ਲਾਉਂਦੇ ਰਹਿੰਦੇ ਹਨ। 'ਆਪ' ਦੇ ਮੀਡੀਆ ਇੰਚਾਰਜ ਦੇ ਇਸ ਬਿਆਨ ਨੇ ਕਾਂਗਰਸ ਦੀ ਅੰਦਰੂਨੀ ਸਿਆਸਤ ਦੀ ਉਸ ਤਸਵੀਰ ਨੂੰ ਵੀ ਸਾਹਮਣੇ ਲਿਆਂਦਾ ਹੈ ਜਿੱਥੇ ਪੰਜਾਬ ਦੇ ਕਈ ਕਾਂਗਰਸੀ ਆਗੂ ਮੁੱਖ ਮੰਤਰੀ ਦੀ ਕੁਰਸੀ ਲਈ ਲਾਲਾਇਤ ਹਨ, ਪਰ ਹਾਈ ਕਮਾਂਡ ਦੀ ਨਜ਼ਰ ਵਿੱਚ ਉਨ੍ਹਾਂ ਦੀ ਕੋਈ ਪੁੱਛ-ਪ੍ਰਤੀਤ ਨਹੀਂ ਇੰਨੀ ਵੀ ਨਹੀਂ ਕਿ ਰੈਲੀ ਦੇ ਪੋਸਟਰ ਵਿੱਚ ਉਨ੍ਹਾਂ ਦੀ ਫੋਟੋ ਤੱਕ ਲੱਗ ਸਕੇ।

 

Tags: Baltej Pannu , Baltej Singh Pannu , Nasha Mukti Morcha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD