Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਿਲਾ ਦਿਵਸ ਮੌਕੇ 8 ਮਾਰਚ ਨੂੰ ਕਰਵਾਈ ਜਾਵੇਗੀ ‘ਦੌੜ ਜਲੰਧਰ’

ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ 10 ਲੜਕੀਆਂ/ਮਹਿਲਾਵਾਂ ਨੂੰ ਕੀਤਾ ਜਾਵੇਗਾ ਸਨਮਾਨਿਤ

Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਜਲੰਧਰ , 28 Feb 2026

Last updated on: Mar 02, 2026, 12:23 IST

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਦਾ ਸੱਦਾ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਮੌਕੇ ’ਤੇ 8 ਮਾਰਚ 2026 ਨੂੰ ‘ਦੌੜ ਜਲੰਧਰ’ ਹਾਫ਼ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹਾਫ਼ ਮੈਰਾਥਨ 21 ਕਿਲੋਮੀਟਰ (ਓਪਨ), 5 ਕਿਲੋਮੀਟਰ (ਓਪਨ) ਅਤੇ 5 ਕਿਲੋਮੀਟਰ (ਵੈਟਰਨ) ਤਿੰਨ ਸ਼੍ਰੇਣੀਆਂ ਵਿੱਚ ਹੋਵੇਗੀ। 

ਮੈਰਾਥਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ। ਡਾ. ਅਗਰਵਾਲ ਨੇ ਦੱਸਿਆ ਕਿ ਹਾਫ਼ ਮੈਰਾਥਨ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ, ਜਿਸ ਦੇ ਮੱਦੇਨਜ਼ਰ ਉਨ੍ਹਾਂ ਅਧਿਕਾਰੀਆਂ ਨੂੰ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਐਂਬੂਲੈਂਸ, ਮੈਡੀਕਲ ਟੀਮਾਂ ਤੋਂ ਇਲਾਵਾ ਪੁਲਿਸ ਵਿਭਾਗ ਨੂੰ ਸੁਰੱਖਿਆ ਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਹਾਫ਼ ਮੈਰਾਥਨ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਵੱਧ ਤੋਂ ਵੱਧ ਆਮ ਲੋਕਾਂ ਦੀ ਸ਼ਮੂਲੀਅਤ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਨਸ਼ਿਆਂ ਖਿਲਾਫ਼ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ। ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਇਹ ਮੈਰਾਥਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਡਾ ਉਪਰਾਲਾ ਸਿੱਧ ਹੋਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ 10 ਲੜਕੀਆਂ/ਮਹਿਲਾਵਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 21 ਕਿਲੋਮੀਟਰ (ਓਪਨ) ਹਾਫ਼ ਮੈਰਾਥਨ ਸ਼੍ਰੇਣੀ ਵਿੱਚ 18 ਸਾਲ ਤੋਂ ਵੱਧ ਉਮਰ ਦੇ ਲੜਕੇ-ਲੜਕੀਆਂ, 5 ਕਿਲੋਮੀਟਰ (ਓਪਨ) ਵਿੱਚ 16 ਸਾਲ ਤੋਂ ਵੱਧ ਉਮਰ ਦੇ ਲੜਕੇ-ਲੜਕੀਆਂ ਅਤੇ ਅਤੇ 5 ਕਿਲੋਮੀਟਰ (ਵੈਟਰਨ) ਸ਼੍ਰੇਣੀ ਵਿੱਚ 50 ਸਾਲ ਵੱਧ ਉਮਰ ਦੇ ਮਹਿਲਾ ਤੇ ਪੁਰਸ਼ ਭਾਗ ਲੈ ਸਕਦੇ ਹਨ। 

ਵੱਖ-ਵੱਖ ਸ਼੍ਰੇਣੀਆਂ ਵਿੱਚ ਜੇਤੂ ਰਹਿਣ ਵਾਲਿਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। 5 ਕਿਲੋਮੀਟਰ ਰਨ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਤੋਂ ਸ਼ੁਰੂ ਹੋ ਕੇ ਸੀ.ਟੀ. ਵਰਲਡ ਸਕੂਲ, ਰੋਇਲ ਰੈਜ਼ੀਡੈਂਸੀ ਤੋਂ ਮੁੜ ਕੇ ਵਾਪਸ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਵਿਖੇ ਸਮਾਪਤ ਹੋਵੇਗੀ। 

ਜਦਕਿ 21 ਕਿਲੋਮੀਟਰ ਹਾਫ਼ ਮੈਰਾਥਨ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਤੋਂ ਸ਼ੁਰੂ ਹੋ ਕੇ ਸੀ.ਟੀ. ਵਰਲਡ ਸਕੂਲ, ਰੋਇਲ ਰੈਜ਼ੀਡੈਂਸੀ, ਜਲੰਧਰ ਹਾਈਟਸ-2, ਜਲੰਧਰ ਹਾਈਟਸ-1, ਕਿਊਰੋ ਮਾਲ, ਕਿਡਨੀ ਹਸਪਤਾਲ, ਆਇਕਾਨਿਕ ਮਾਲ, ਚੁਨਮੁਨ ਮਾਲ ਤੋਂ ਵਾਪਸ ਇਸੇ ਰੂਟ ਤੋਂ ਹੁੰਦੇ ਹੋਏ ਮੁੜ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਵਿਖੇ ਸਮਾਪਤ ਹੋਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ‘ਦੌੜ ਜਲੰਧਰ’, ਜੋ ਕਿ ਸੀ.ਟੀ. ਗਰੁੱਪ ਦੀ 17ਵੀਂ ਸੀ ਟੀ ਹਾਫ਼ ਮੈਰਾਥਨ ਵੀ ਹੈ, ਵਿੱਚ ਵਧ-ਚੜ੍ਹ ਭਾਗ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਨਸ਼ਿਆਂ ਖਿਲਾਫ਼ ਜੰਗ ਜਿੱਤੀ ਜਾ ਸਕਦੀ ਹੈ। 

ਭਾਗ ਲੈਣ ਦੇ ਚਾਹਵਾਨ https://cthalfmarathon.in/register  ਲਿੰਕ ‘ਤੇ ਰਜਿਸਟਰ ਕਰ ਸਕਦੇ ਹਨ। ਸੀ.ਟੀ. ਗਰੁੱਪ ਦੇ ਐਮ.ਡੀ. ਮਨਬੀਰ ਸਿੰਘ ਨੇ ਹਾਫ਼ ਮੈਰਾਥਨ ਨੂੰ ਸਫਲ ਬਣਾਉਣ ਲਈ ਸੰਸਥਾ ਵੱਲੋਂ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੰਸਥਾ ਦੇ ਵਿਦਿਆਰਥੀ ਅਤੇ ਸਟਾਫ ਮੈਂਬਰ ਵੱਡੀ ਗਿਣਤੀ ਵਿੱਚ ਮੈਰਾਥਨ ਵਿੱਚ ਭਾਗ ਲੈਣਗੇ ਅਤੇ ਭਾਗੀਦਾਰਾਂ ਦੀ ਸਹੂਲਤ ਲਈ ਵਲੰਟੀਅਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਦਿਵਿਆ ਪੀ., ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ. ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਅਹੁਦੇਦਾਰ ਵੀ ਮੌਜੂਦ ਸਨ।

 

Tags: Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD