Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

1215 ਐਮਡੀਐਮਏ ਗੋਲੀਆਂ, 263 ਗ੍ਰਾਮ ਕੋਕੇਨ, 82 ਗ੍ਰਾਮ ਆਈਸੀਈ, 1.2 ਕਿਲੋ ਟੀਐਚਸੀ ਵੇਰੀਐਂਟ, 16 ਗ੍ਰਾਮ ਮੈਜਿਕ ਮਸ਼ਰੂਮ ਅਤੇ 400 ਗ੍ਰਾਮ ਅਫੀਮ ਬਰਾਮਦ

Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਲੁਧਿਆਣਾ , 28 Feb 2026

Last updated on: Mar 02, 2026, 12:31 IST

ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਸੰਗਠਿਤ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਟ੍ਰਾਈਸਿਟੀ ਖੇਤਰ ਅਤੇ ਲੁਧਿਆਣਾ ਵਿੱਚ ਸਰਗਰਮ ਇੱਕ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼ ਇਸਦੇ ਛੇ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਵਿਸ਼ੇਸ਼ ਕਰਕੇ ਸ਼ਹਿਰਾਂ ‘ਚ ਰਹਿੰਦੇ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਵਿਦੇਸ਼ੀ ਮੂਲ ਦੇ ਪਾਰਟੀ ਡਰੱਗਜ਼ ਦੀ ਸਪਲਾਈ ਕਰਦੇ ਸਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਸ਼ਵ, ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰਵੀ ਕੁਮਾਰ, ਬਲਜਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਦੇਸ਼ ਵਿੱਚ ਐਮ.ਡੀ.ਐਮ.ਏ. ਟੈਬਲੇਟ ਦੀ ਸਭ ਤੋਂ ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਹੈ।

ਉਨ੍ਹਾਂ ਕਿਹਾ ਕਿ ਜ਼ਬਤ ਕੀਤੇ ਗਏ ਪਦਾਰਥਾਂ ਵਿੱਚ 1,215 ਐਮਡੀਐਮਏ ਟੈਬਲੇਟ, 263 ਗ੍ਰਾਮ ਕੋਕੀਨ, 82 ਗ੍ਰਾਮ ਮੈਥਾਫੈਟਾਮਾਈਨ (ਆਈਸੀਈ), ਵੱਖ-ਵੱਖ ਵੇਰੀਐਂਟ ਵਿੱਚ 1.2 ਕਿਲੋ ਟੀਐਚਸੀ, 16 ਗ੍ਰਾਮ ਮੈਜਿਕ ਮਸ਼ਰੂਮ ਅਤੇ 400 ਗ੍ਰਾਮ ਅਫੀਮ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 9 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਿੰਡੀਕੇਟ ਏਅਰ ਕੋਰੀਅਰ ਚੈਨਲਾਂ ਰਾਹੀਂ ਵਿਦੇਸ਼ਾਂ ਤੋਂ ਨਸ਼ੀਲੇ ਪਦਾਰਥ ਮੰਗਵਾ ਕੇ ਇਸਦੀ ਅੱਗੇ ਸਪਲਾਈ ਅਤੇ ਪਤਾ ਲੱਗਣ ਤੋਂ ਬਚਣ ਲਈ ਏਨਕ੍ਰਿਪਟਡ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਦਾ ਸੀ । ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਐਨਟੀਐਫ ਅਸ਼ਵਨੀ ਗੋਟਿਆਲ ਨੇ ਕਿਹਾ ਕਿ ਉਨ੍ਹਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਰਿਸ਼ਵ ਨਾਮੀ ਇੱਕ ਡਰੱਗ ਸਪਲਾਇਰ ਖਰੜ ਦੇ ਇੱਕ ਅਪਾਰਟਮੈਂਟ ‘ਚੋਂ  ਕਲੱਬ ਅਤੇ ਪਾਰਟੀ ਸਰਕਟਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਦਾ ਕੰਮ ਚਲਾ ਰਿਹਾ ਹੈ, ਜੋ ਮੁੱਖ ਤੌਰ 'ਤੇ ਟ੍ਰਾਈਸਿਟੀ ਖੇਤਰ ਦੇ ਨੌਜਵਾਨਾਂ ਨੂੰ ਇਹ ਨਸ਼ੀਲੇ ਪਦਾਰਥ ਵੇਚਦਾ ਹੈ।

ਪ੍ਰਾਪਤ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਯੋਜਨਾ ਬਣਾ ਕੇ ਉਕਤ ਜਗ੍ਹਾ ‘ਤੇ ਛਾਪਾ ਮਾਰਿਆ, ਜਿਸ ਦੌਰਾਨ ਸ਼ੱਕੀ ਰਿਸ਼ਵ ਨੂੰ 1215 ਐਮਡੀਐਮਏ ਟੈਬਲੇਟ, 155 ਗ੍ਰਾਮ ਕੋਕੇਨ, 82 ਗ੍ਰਾਮ ਆਈਸੀਈ, 10 ਵੇਰੀਐਂਟ ਵਿੱਚ 973 ਗ੍ਰਾਮ ਟੀਐਚਸੀ, 16 ਗ੍ਰਾਮ ਮੈਜਿਕ ਮਸ਼ਰੂਮ, 400 ਗ੍ਰਾਮ ਅਫੀਮ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ।

ਏਆਈਜੀ ਨੇ ਕਿਹਾ ਕਿ ਹੋਰ ਜਾਂਚ ਦੌਰਾਨ ਲੁਧਿਆਣਾ ਵਿੱਚ ਇੱਕ ਵਿਸ਼ਾਲ ਡਿਸਟ੍ਰੀਬਿਊਸ਼ਨ ਮਾਡਿਊਲ ਦਾ ਪਤਾ ਲੱਗਿਆ, ਜੋ ਟ੍ਰਾਈਸਿਟੀ ਖੇਤਰ ਲਈ ਇੱਕ ਮੁੱਖ ਸਪਲਾਈ ਅਤੇ ਰੀ-ਡਿਸਟ੍ਰੀਬਿਊਸ਼ਟ ਹੱਬ ਵਜੋਂ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਕੀਤੀਆਂ ਗਈਆਂ ਛਾਪੇਮਾਰੀਆਂ ਵਿੱਚ ਮੁੱਖ ਕਾਰਕੁਨਾਂ - ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰਵੀ ਕੁਮਾਰ, ਬਲਜਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਨੂੰ 108 ਗ੍ਰਾਮ ਕੋਕੇਨ, 278 ਗ੍ਰਾਮ ਟੀਐਚਸੀ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਏਆਈਜੀ ਅਸ਼ਵਨੀ ਗੋਟਿਆਲ ਨੇ ਕਿਹਾ ਕਿ ਇਸ ਛਾਪਿਆਂ ਦੌਰਾਨ ਜ਼ਬਤ ਕੀਤੇ ਗਏ ਕਈ ਨਸ਼ੀਲੇ ਪਦਾਰਥ ਵਿਸ਼ਵ ਪੱਧਰ 'ਤੇ ਕਾਫ਼ੀ ਮਾਰੂ ਅਤੇ ਖਤਰਨਾਕ ਮੰਨੇ ਜਾਂਦੇ ਹਨ ਅਤੇ ਇਨ੍ਹਾਂ ਦੇ ਗੰਭੀਰ ਮਨੋਵਿਗਿਆਨਕ ਅਤੇ ਸਰੀਰਕ ਪ੍ਰਭਾਵਾਂ ਕਰਕੇ ਮੂਲ ਦੇਸ਼ਾਂ ਵਿੱਚ ਇਨ੍ਹਾਂ ਪਦਾਰਥਾਂ ਦੇ ਸੇਵਨ ਖ਼ਿਲਾਫ਼ ਵੱਖ-ਵੱਖ ਜਨਤਕ ਸਿਹਤ ਐਡਵਾਈਜ਼ਰੀਆਂ ਅਤੇ ਇਨਫੋਰਸਮੈਂਟ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ।

ਇਸ ਸਬੰਧ ਵਿੱਚ ਐਸਏਐਸ ਨਗਰ ਦੇ ਪੁਲਿਸ ਥਾਣਾ ਏਐਨਟੀਐਫ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18, 20, 21, 22, 22 (ਸੀ), 27 ਅਤੇ 29 ਤਹਿਤ ਐਫਆਈਆਰ ਨੰਬਰ 4  ਮਿਤੀ 27.02.2026 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD