Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ

ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

Crime News Punjab, Punjab Police, Police, Crime News, Mohali Police

Web Admin

Web Admin

5 Dariya News

ਐਸ ਏ ਐਸ ਨਗਰ , 28 Feb 2026

Last updated on: Mar 02, 2026, 12:40 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ-ਅਧਾਰਤ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਪੂਰੀ ਤਰ੍ਹਾਂ ਅਸੈਂਬਲਡ ਆਰਡੀਐਕਸ ਨਾਲ ਭਰਿਆ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਇੱਕ ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਕੁਮਾਰ ਉਰਫ਼ ਕਾਕਾ ਵਾਸੀ ਪਿੰਡ ਕਲਾਮ ਐਸਬੀਐਸ ਨਗਰ, ਮੌਜੂਦਾ ਪਤਾ ਘਨੌਲੀ, ਰੂਪਨਗਰ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਕਲਾਮ ਐਸਬੀਐਸ ਨਗਰ ਵਜੋਂ ਹੋਈ ਹੈ। ਬਰਾਮਦ ਕੀਤਾ ਗਿਆ ਆਈਈਡੀ ਦੋਹਰੀਆਂ ਵਿਸਫੋਟਕ ਵਿਧੀਆਂ - ਰਿਮੋਟ ਅਤੇ ਟਾਈਮਰ ਨਾਲ ਲੈਸ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੇ ਟਾਰਗੇਟ ਸਬੰਧੀ ਹੋਰ ਹਦਾਇਤਾਂ ਦੀ ਉਡੀਕ ਵਿੱਚ ਖੇਪ ਪ੍ਰਾਪਤ ਕਰਨ ਤੋਂ ਬਾਅਦ ਆਈਈਡੀ ਨੂੰ ਐਸਬੀਐਸ ਨਗਰ ਬਾਈਪਾਸ ਦੇ ਨੇੜੇ ਛੁਪਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਡਿਵਾਇਸ ਪੂਰੀ ਤਰ੍ਹਾਂ ਅਸੈਂਬਲਡ ਸੀ ਅਤੇ ਵਰਤੋਂ ਲਈ ਤਿਆਰ ਸੀ, ਜੋ ਜਨਤਕ ਸੁਰੱਖਿਆ ਲਈ ਇੱਕ ਵੱਡੇ ਵਾਲੇ ਖ਼ਤਰੇ ਨੂੰ ਦਰਸਾਉਂਦਾ ਹੈ।

ਡੀਜੀਪੀ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਪਲਾਈ ਚੇਨ ਤੇ ਫੰਡਿੰਗ ਲਿੰਕਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਦੀਪਕ ਪਾਰੀਕ ਨੇ ਦੱਸਿਆ ਕਿ ਖਾਸ ਖੁਫੀਆ ਜਾਣਕਾਰੀਆਂ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਜ਼ਿਲ੍ਹਾ ਐਸਬੀਐਸ ਨਗਰ ਤੋਂ ਸ਼ੱਕੀ ਮਹਾਂਵੀਰ ਉਰਫ਼ ਕਾਕਾ ਅਤੇ ਉਸਦੇ ਸਾਥੀ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। 

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰੀ ਸਮੇਂ ਮਹਾਂਵੀਰ ਉਰਫ਼ ਕਾਕਾ ਦੇ ਕਬਜ਼ੇ ਵਿੱਚੋਂ ਇੱਕ ਗਲੌਕ ਪਿਸਤੌਲ ਬਰਾਮਦ ਕੀਤਾ ਗਿਆ ਸੀ। ਏਆਈਜੀ ਨੇ ਦੱਸਿਆ ਕਿ ਲਗਾਤਾਰ ਪੁੱਛਗਿੱਛ ਦੌਰਾਨ, ਮਹਾਵੀਰ ਨੇ ਖੁਲਾਸਾ ਕੀਤਾ ਕਿ ਉਸਨੇ ਆਈਈਡੀ ਵਾਲੀ ਇੱਕ ਖੇਪ ਬਰਾਮਦ ਕੀਤੀ ਹੈ, ਜਿਸ ਨੂੰ ਉਸਨੇ ਐਸਬੀਐਸ ਨਗਰ ਬਾਈਪਾਸ ਦੇ ਨੇੜੇ ਛੁਪਾਇਆ ਸੀ ਅਤੇ ਉਹ ਟਾਰਗੇਟ ਬਾਰੇ ਹੋਰ ਹਦਾਇਤਾਂ ਦੀ ਉਡੀਕ ਕਰ ਰਿਹਾ ਸੀ। 

ਉਨ੍ਹਾਂ ਦੱਸਿਆ ਕਿ ਦੋਸ਼ੀ ਦੇ ਖੁਲਾਸਿਆਂ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਦੱਸੇ ਗਏ ਟਿਕਾਣੇ ਤੋਂ ਆਈਈਡੀ ਅਤੇ ਇੱਕ ਰਿਮੋਟ ਕੰਟਰੋਲ ਡਿਵਾਈਸ ਬਰਾਮਦ ਕੀਤਾ। ਇਸ ਸਬੰਧੀ, ਥਾਣਾ ਐਸਐਸਓਸੀ ਮੋਹਾਲੀ, ਐਸਏਐਸ ਨਗਰ ਵਿਖੇ ਵਿਸਫੋਟਕ ਪਦਾਰਥ ਐਕਟ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਇੱਕ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD