Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਘਰ-ਘਰ ਪਹੁੰਚਾਏ ਜਾਣ ਲਈ ਯਤਨ ਜਾਰੀ : ਕੁਲਵੰਤ ਸਿੰਘ

ਕੀਤਾ ਕਾਰਡ ਬਣਾਉਣ ਵਾਲੇ ਕੈਂਪਾਂ ਦਾ ਦੌਰਾ

Kulwant Singh Mohali, SAS Nagar, Mohali, SAS Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Mukh Mantri Sehat Yojna

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 28 Feb 2026

Last updated on: Mar 02, 2026, 13:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਵੱਡੇ ਪੱਧਰ ‘ਤੇ ਰਜਿਸਟਰੇਸ਼ਨ ਕੈਂਪ ਲਗਾ ਕੇ ਆਮ ਲੋਕਾਂ ਤੱਕ ਇਸ ਦ ਲਾਭ ਪਹੁੰਚਾਇਆ ਜਾ ਰਿਹਾ ਹੈ।ਇਹ ਪ੍ਰਗਟਾਵਾ ਸੈਕਟਰ-82 ਸਥਿਤ ਮਾਰਬੇਲਾ ਗਰੈਂਡ ਸੋਸਾਇਟੀ ਵਿਖੇ ਲੱਗੇ ਕੈਂਪ ਦਾ ਜਾਇਜ਼ਾ ਲੈਂਦਿਆਂ, ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 

ਉਨ੍ਹਾਂ। ਕਿਹਾ ਕਿ ਲੋਕਾਂ ਤੱਕ ਯੋਜਨਾ ਦੇ ਲਾਭ ਪਹੁੰਚਾਉਣ ਲਈ ਸਰਕਾਰੀ ਵਿਭਾਗਾਂ, ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਘਰ-ਘਰ ਜਾ ਕੇ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਕੈਂਪਾਂ ਰਾਹੀਂ ਮੌਕੇ ‘ਤੇ ਹੀ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। 

ਇਸ ਯੋਜਨਾ ਹੇਠ ਹਜ਼ਾਰਾਂ ਪਰਿਵਾਰਾਂ ਨੂੰ ਉੱਚ ਪੱਧਰੀ ਇਲਾਜ ਦੀ ਸਹੂਲਤ ਮਿਲ ਰਹੀ ਹੈ ਅਤੇ ਗਰੀਬ ਤੇ ਮੱਧਵਰਗ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਪ੍ਰਾਪਤ ਹੋ ਰਹੀ ਹੈ। ਵਿਧਾਇਕ ਨੇ ਕਿਹਾ, “ਸਾਡਾ ਮਕਸਦ ਹੈ ਕਿ ਹਲਕੇ ਦਾ ਕੋਈ ਵੀ ਵਿਅਕਤੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਲਈ ਵੱਖ-ਵੱਖ ਥਾਵਾਂ ‘ਤੇ ਰਜਿਸਟਰੇਸ਼ਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ।”

ਮੋਹਾਲੀ ਹਲਕੇ ਵਿੱਚ ਲੱਗੇ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ ਅਤੇ ਮੌਕੇ ‘ਤੇ ਹੀ ਆਪਣੀ ਰਜਿਸਟਰੇਸ਼ਨ ਪ੍ਰਕਿਰਿਆ ਪੂਰੀ ਕਰਵਾਈ। ਵਿਧਾਇਕ ਨੇ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਿਸਟਰੇਸ਼ਨ ਪ੍ਰਕਿਰਿਆ ਸਧਾਰਨ ਅਤੇ ਪਾਰਦਰਸ਼ੀ ਰੱਖੀ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਵਚਨਬੱਧ ਹੈ ਅਤੇ ਅਜਿਹੇ ਕੈਂਪ ਅੱਗੇ ਵੀ ਜਾਰੀ ਰਹਿਣਗੇ। ਉਨ੍ਹਾਂ ਪਾਰਟੀ ਵਰਕਰਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਧੰਨਵਾਦ ਕੀਤਾ ਜੋ ਘਰ-ਘਰ ਜਾ ਕੇ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕਰ ਕੇ ਰਜਿਸਟਰ ਕਰ ਰਹੀਆਂ ਹਨ।

ਇਸ ਮੌਕੇ ‘ਤੇ ਯੂਥ ਨੇਤਾ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਆਰ.ਪੀ. ਸ਼ਰਮਾ ਬਲਾਕ ਪ੍ਰਧਾਨ, ਹਰਪਾਲ ਸਿੰਘ ਚੰਨਾ ਬਲਾਕ ਪ੍ਰਧਾਨ, ਡਾ. ਕੁਲਦੀਪ ਸਿੰਘ ਹਲਕਾ ਕੋਆਰਡੀਨੇਟਰ ਬੀ.ਸੀ. ਵਿੰਗ, ਵਿਕਰਮ ਸਿੰਘ ਸੰਧੂ, ਨੀਲਮ ਨੰਦਵਾਨੀ, ਨੀਰਜ ਕੁਮਾਰ, ਨਸੀਬ ਸਿੰਘ ਸੰਧੂ, ਦਿਨੇਸ਼ ਜਿੰਦਲ, ਅਮਨ ਗੁਜਰਾਲ, ਸ਼ਵੇਤਾ, ਅਮਨ ਮਲਿਕ, ਹਰਿੰਦਰ ਪਾਲ ਸਿੰਘ ਮਾਨ, ਗੁਰੂ ਦੱਤ ਸਿੰਘ ਸਿਧਵਾਨੀ, ਜਸਪਾਲ ਸਿੰਘ, ਗੁਰਿੰਦਰ ਸਿੰਘ ਭੱਟੀ, ਮਨਜੀਤ ਸਿੰਘ ਅਤੇ ਕਰਨਲ ਜਸਵੰਤ ਸਿੰਘ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , SAS Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD