Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਕਸਿਤ ਹਰਿਆਣਾ-ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ ਅੱਗੇ ਵੱਧ ਰਹੀ ਸਰਕਾਰ- ਮੁੱਖ ਮੰਤਰੀ

ਮੁੱਖ ਮੰਤਰੀ ਨੇ ਪਿੰਡ ਕੜਾਸਨ ਤੇ ਵਿਵੇਕਾਨੰਦ ਉਥਾਨ ਕਮੇਟੀ ਨੂੰ 21-21 ਲੱਖ ਰੁਪਏ ਦੇਣ ਦਾ ਐਲਾਨ ਕੀਤਾ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana

Web Admin

Web Admin

5 Dariya News

ਅੰਬਾਲਾ , 28 Feb 2026

Last updated on: Mar 02, 2026, 15:09 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਦੇ ਟੀਚੇ ਨੂੰ ਲੈ ਕੇ ਵਿਕਸਿਤ ਹਰਿਆਣਾ-ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ ਅੱਗੇ ਵੱਧ ਰਹੀ ਹੈ।ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਅੰਬਾਲਾ ਜਿਲ੍ਹਾ ਦੇ ਪਿੰਡ ਕੜਾਸਨ ਵਿੱਚ ਸਵਾਮੀ ਵਿਵੇਕਾਨੰਦ ਦੀ ਪ੍ਰਤਿਮਾ ਦੇ ਉਦਘਾਟਨ ਕਰਨ ਬਾਅਦ ਕਿਹਾ ਕਿ ਸਵਾਮੀ ਵਿਵੇਕਾਨੰਦ ਸਿਰਫ ਇੱਕ ਸੰਤ ਨਹੀਂ, ਸਗੋ ਭਾਰਤ ਦੀ ਸੁੱਤੀ ਹੋਈ ਰਾਸ਼ਟਰੀ ਚੇਤਨਾ ਨੂੰ ਜਗਾਉਣ ਵਾਲੇ ਯੁੱਗਪੁਰਸ਼ ਸਨ। 

ਉਨ੍ਹਾਂ ਦੀ ਪ੍ਰਤਿਮਾ ਸਿਰਫ ਪੱਥਰ ਦੀ ਮੂਰਤੀ ਨਹੀਂ, ਸਗੋ ਆਉਣ ਵਾਲੀ ਪੀੜੀਆਂ ਲਈ ਪੇ੍ਰਰਣਾ, ਆਤਮਵਿਸ਼ਵਾਸ ਅਤੇ ਰਾਸ਼ਟਰਭਗਤੀ ਦਾ ਜਿੰਦਾ ਪ੍ਰਤੀਕ ਹੈ। ਉਨ੍ਹਾਂ ਨੇ ਸਵਾਮੀ ਵਿਵੇਕਾਨੰਦ ਉਥਾਨ ਕਮੇਟੀ ਨੁੰ ਇਸ ਪੁਨੀਤ ਕੰਮ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੇ ਯਤਨ ਸਮਾਜ ਵਿੱਚ ਸਕਾਰਾਤਮਕ ਚੇਤਨਾ ਦਾ ਸੰਚਾਰ ਕਰਦੇ ਹਨ। 

ਇਸ ਮੌਕੇ 'ਤੇ ਮੁੱਖ ਮੰਤਰੀ ਨੇ ਪਿੰਡ ਕੜਾਸਨ ਵਿੱਚ ਵਿਕਾਸ ਕੰਮਾਂ ਲਈ 21 ਲੱਖ ਅਤੇ ਸਵਾਮੀ ਵਿਵੇਕਾਨੰਦ ਉਥਾਨ ਕਮੇਅੀ ਨੂੰ ਵੀ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ 'ਤੇ ਵਿਵੇਕਾਨੰਦ ਉਥਾਨ ਕਮੇਟੀ ਦੇ ਪ੍ਰਧਾਨ ਅਤੇ ਹਰਿਆਣਾ ਦੇ ਵਧੀਕ ਏਡਵੋਕੇਟ ਜਨਰਲ ਜਸਵੀਰ ਸਿੰਘ ਅਤੇ ਕਮੇਟੀ ਦੇ ਅਧਿਕਾਰੀਆਂ ਅਤੇ ਪਿੰਡਵਾਸੀਆਂ ਨੇ ਮੁੱਖ ਮੰਤਰੀ ਦਾ ਜੋਰਦਾਰ ਸਵਾਗਤ ਕੀਤਾ।

ਮੁੱਖ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਸਾਲ 1993 ਵਿੱਖ ਅਮੇਰਿਕਾ ਦੇ ਸ਼ਿਕਾਗੋ ਵਿੱਚ ਆਯੋਜਿਤ ਵਿਸ਼ਵ ਧਰਮ ਸੰਸਦ ਵਿੱਚ ਸਵਾਮੀ ਵਿਵੇਕਾਨੰਦ ਦਾ ਸੰਬੋਧਨ ਅਮੇਰਿਕਾ ਦੇ ਭਰਾਵਾਂ ਅਤੇ ਭੈਣਾ ਤੋਂ ਸ਼ੁਰੂ ਹੋਇਆ, ਜੋ ਭਾਰਤੀ ਇਤਿਹਾਸ ਦਾ ਗੌਰਵਸ਼ਾਲੀ ਲੰਮ੍ਹਾ ਸੀ। ਉਸ ਭਾਸ਼ਨ ਨੇ ਵਿਸ਼ਵ ਪਟਲ 'ਤੇ ਭਾਰਤ ਦੀ ਅਧਿਆਤਮਿਕ ਅਤੇ ਸਭਿਆਚਾਰਕ ਸ਼ਕਤੀ ਦਾ ਡੰਕਾ ਵਜਾ ਦਿੱਤਾ। 

ਉਨ੍ਹਾਂ ਨੇ ਕਿਹਾ ਕਿ 19ਵੀਂ ਸ਼ਤਾਬਦੀ ਵਿੱਚ ਜਿਸ ਤਰ੍ਹਾ ਸਵਾਮੀ ਵਿਵੇਕਾਨੰਦ ਨੇ ਭਾਰਤੀ ਸਭਿਆਚਾਰ ਦਾ ਪਰਚਮ ਵਿਸ਼ਵ ਵਿੱਚ ਲਹਿਰਾਇਆ, ਉਸੀ ਤਰ੍ਹਾ ਅੱਜ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਤ ਦਾ ਮਾਣ ਵਿਸ਼ਵ ਪੱਧਰ 'ਤੇ ਨਵੀਂ ਉਚਾਈਆਂ ਨੂੰ ਛੋਹ ਰਿਹਾ ਹੈ। ਨੌਜੁਆਨਾ ਦਾ ਵਰਨਣ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਨੌਜੁਆਨਾ ਨੂੰ ਰਾਸ਼ਟਰ ਦੀ ਸੱਭ ਤੋਂ ਵੱਡੀ ਸ਼ਕਤੀ ਮੰਨਦੇ ਸਨ। 

ਉਨ੍ਹਾਂ ਦਾ ਭਰੋਸਾ ਸੀ ਕਿ ਜੇਕਰ ਉਨ੍ਹਾਂ ਨੂੰ 100 ਊਰਜਾਵਾਨ ਅਤੇ ਚਰਿੱਤਰਵਾਨ ਨੌਜੁਆਨ ਮਿਲ ਜਾਣ ਤਾਂ ਉਹ ਦੇਸ਼ ਦੀ ਤਸਵੀਰ ਬਦਲ ਸਕਦੀ ਹੈ। ਅੱਜ ਹਰਿਆਣਾ ਸਰਕਾਰ ਵੀ ਨੌਜੁਆਨ ਸ਼ਕਤੀ ਨੂੰ ਮਜਬੂਤ ਬਨਾਉਣ ਲਈ ਸਿਖਿਆ, ਖੇਡ, ਸਕਿਲ ਵਿਕਾਸ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਨੇ ਦਸਿਆ ਕਿ ਪਿਛਲੇ ਇੱਕ ਸਾਲ ਵਿੱਚ 34 ਹਜਾਰ ਨੌਜੁਆਨਾਂ ਨੂੰ ਸਰਕਾਰੀ ਸੇਵਾਵਾਂ ਵਿੱਚ ਸ਼ਾਮਿਲ ਕੀਤਾ ਅਿਗਾ ਹੈ ਅਤੇ ਪਿਛਲੇ 11 ਸਾਲਾਂ ਵਿੱਚ ਬਿਨ੍ਹਾ ਖਰਚੀ-ਬਿਨ੍ਹਾ ਪਰਚੀ ਦੇ ਲਗਭਗ 2 ਲੱਖ ਨੌਜੁਆਨਾਂ ਨੂੰ ਯੋਗਤਾ ਆਧਾਰ 'ਤੇ ਰੁਜ਼ਗਾਰ ਪ੍ਰਦਾਨ ਕੀਤਾ ਗਿਆ ਹੈ। ਸੀਈਟੀ ਪ੍ਰੀਖਿਆ ਲਈ ਵਿਦਿਆਰਥੀਆਂ ਲਈ ਬਿਹਤਰ ਵਿਵਸਥਾ ਕੀਤੀ ਗਈ ਸੀ ਅਤੇ ਨੌਜੁਆਨਾਂ ਨੂੰ ਪ੍ਰੀਖਿਆ ਦੇ ਤਹਿਤ ਕਿਸੇ ਵੀ ਤਰ੍ਹਾ ਦੀ ਪਰੇਸ਼ਾਨੀ ਨਹੀਂ ਆਈ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਰਾਹੀਂ ਨੌਜੁਆਨਾ ਨੂੰ ਦੇਸ਼-ਵਿਦੇਸ਼ ਵਿੱਚ ਵੈਧ ਮਾਧਿਅਮ ਨਾਲ ਰੁਜ਼ਗਾਰ ਦੇ ਮੌਕੇ ਉਪਲਬਧ ਕਰਾਏ ਜਾ ਰਹੇ ਹਨ। ਅਵੈਧ ਡੰਕੀ ਰੂਟ 'ਤੇ ਰੋਕ ਲਗਾਉਣ ਲਈ ਸਖਤ ਕਾਨੂੰਨ ਬਣਾਇਆ ਗਿਆ ਹੈ। ਹਾਲ ਹੀ ਵਿੱਚ 10 ਹਜਾਰ ਅਸਾਮੀਆਂ ਦੀ ਵਿਦੇਸ਼ਾਂ ਤੋਂ ਮੰਗ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚ ਯੋਗ ਨੌਜੁਆਨਾ ਦੇ ਚੋਣ ਦੀ ਪ੍ਰਕ੍ਰਿਆ ਜਾਰੀ ਹੈ। 

1 ਲੱਖ 14 ਹਜਾਰ ਨੌਜੁਆਨਾਂ ਨੂੰ ਸਕਿਲ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਫਿਯੂਚਰ ਰੇਡੀ ਸਕਿਲ ਪ੍ਰੋਗਰਾਮ ਤਹਿਤ ਵਿਦੇਸ਼ ਜਾਣ ਦੇ ਇਛੁੱਕ ਨੌਜੁਆਨਾ ਨੂੰ 75 ਘੰਟੇ ਦਾ ਵਿਸ਼ੇਸ਼ ਸਿਖਲਾਈ ਅਤੇ ਏਆਈ ਦੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਮਹਿਲਾ ਸਸ਼ਕਤੀਕਰਣ 'ਤੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਨਾਰੀ ਸ਼ਕਤੀ ਦੇ ਪ੍ਰਬਲ ਸਮਰਥਕ ਸਨ। 

ਸਾਡੀ ਸਰਕਾਰ ਵੀ ਮਾਤਾਵਾਂ-ਭੈਣਾਂ ਨੂੰ ਆਤਮਨਿਰਭਰ ਬਨਾਉਣ ਲਈ ਪ੍ਰਤੀਬੱਧ ਹੈ। ਦੀਨ ਦਿਆਲ ਲਾਡੋ ਲੱਛਮੀ ਯੋਜਨਾ ਤਹਿਤ ਜਿਨ੍ਹਾਂ ਪਰਿਵਾਰਾਂ ਦੀ ਸਾਲਾਂ ਆਮਦਨ 1 ਲੱਖ ਰੁਪਏ ਹੈ, ਅਜਿਹੇ ਲਗਭਗ 9 ਲੱਖ 22 ਹਜਾਰ ਤੋਂ ਵੱਧ ਭੈਣਾਂ ਨੂੰ ਪ੍ਰਤੀ ਮਹੀਨਾਂ 2100 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 634 ਕਰੋੜ ਰੁਪਹੇ ਦੀ ਰਕਮ ਵੰਡੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਪ੍ਰੋਗਰਾਮ ਵਿੱਚ 25 ਮਹਿਲਾਵਾਂ ਦਾ ਸਿੰਲਾਈ ਮਸ਼ੀਨਾਂ ਵੀ ਵੰਡੀਆਂ।

ਇਸ ਮੌਕੇ 'ਤੇ ਵਿਵੇਕਾਨੰਦ ਉਥਾਨ ਕੇਮਟੀ ਦੇ ਪ੍ਰਧਾਨ ਅਤੇ ਹਰਿਆਣਾ ਦੇ ਵਧੀਕ ਏਡਵੋਕੇਟ ਜਨਰਲ ਜਸਵੀਰ ਸਿੰਘ ਵੱਲੋਂ ਮੁੱਖ ਮੰਤਰੀ ਅਤੇ ਪ੍ਰੋਗਰਾਮ ਵਿੱਚ ਮੌਜੂਦਾ ਸਾਰੇ ਮਾਣਯੋਗ ਵਿਅਕਤੀਆਂ ਤੇ ਹੋਰ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਮੇਟੀ ਵੱਲੋਂ ਸਮਾਜਹਿੱਤ ਵਿੱਚ ਕਰਵਾਏ ਜਾ ਰਹੇ ਕੰਮਾਂ ਦੀ ਵਿਸਤਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ 'ਤੇ ਵਿਧਾਇਕ ਡਾ. ਪਵਨ ਸੈਣੀ, ਆਰਟੀਆਈ ਕਮਿਸ਼ਨਰ ਡਾ. ਜਗਬੀਰ ਸਿੰਘ, ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ, ਪੁਲਿਸ ਸੁਪਰਡੈਂਟ ਅਜੀਤ ਸਿੰਘ ਸ਼ੇਖਾਵਤ ਆਦਿ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD