Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੁਲਦੀਪ ਸਿੰਘ ਧਾਲੀਵਾਲ ਨੇ ਕੇਜਰੀਵਾਲ ਤੇ ਸਿਸੋਦੀਆ ਨਾਲ ਮੁਲਾਕਾਤ ਕਰਕੇ " ਆਪ" ਪੰਜਾਬ ਇਕਾਈ ਵੱਲੋਂ ਦਿੱਤੀ ਵਧਾਈ

ਨਿਆਂਪਾਲਿਕਾ ਦੇ ਫੈਸਲੇ ਨੇ ਸ੍ਰੀ ਕੇਜਰੀਵਾਲ ਦੀ ਕੱਟੜ ਇਮਾਨਦਾਰੀ ਰਾਜਨੀਤੀ 'ਤੇ ਲਾਈ ਮੋਹਰ: ਧਾਲੀਵਾਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Arvind Kejriwal, Manish Sisodia

Web Admin

Web Admin

5 Dariya News

ਦਿੱਲੀ , 01 Mar 2026

Last updated on: Mar 02, 2026, 16:32 IST

ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮੁਨੀਸ਼ ਸਿਸੋਦੀਆ ਨਾਲ ਉਚੇਚੇ ਤੌਰ ਤੇ ਨਿੱਜੀ ਮੁਲਾਕਾਤ ਕੀਤੀ ਅਤੇ ਮੁਲਾਕਾਤ ਦੌਰਾਨ ਦਿੱਲੀ ਦੀ ਇੱਕ ਅਦਾਲਤ ਦੇ ਸੀ ਬੀ ਆਈ ਵਲੋਂ ਦਰਜ ਕਥਿਤ ਬੇਬੁਨਿਆਦ ਮਾਮਲੇ ਚ ਆਏ ਬਾਇੱਜ਼ਤ ਬਰੀ ਹੋਣ ਦੇ ਫੈਸਲੇ ਦਾ ਬੁੱਕੇ ਭੇਂਟ ਕਰਕੇ ਸਵਾਗਤ ਕੀਤਾ ਤੇ "ਆਪ" ਪੰਜਾਬ ਇਕਾਈ ਵਲੋਂ ਵਧਾਈ ਦਿੰਦਿਆਂ ਕਿਹਾ ਕਿ ਅਦਾਲਤ ਵਲੋਂ ਉਨ੍ਹਾਂ ( ਸ੍ਰੀ ਕੇਜਰੀਵਾਲ ਤੇ ਸ੍ਰੀ ਸਿਸੋਦੀਆ) ਦੀ ਕੱਟੜ ਇਮਾਨਦਾਰ ਰਾਜਨੀਤੀ 'ਤੇ ਮੋਹਰ ਲਗਾਏ ਜਾਣ ਨਾਲ ਜਿੱਥੇ ਪੰਜਾਬ ਚ ਮੁੱਖ ਮੰਤਰੀ ਸ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਵੱਛ ਪ੍ਰਸ਼ਾਸ਼ਨ, ਬਹੁ ਵਿਕਾਸ, ਰੁਜ਼ਗਾਰ ਤੇ ਲੋਕ ਸਹੂਲਤਾਂ ਸਕੀਮਾਂ ਸਮੇਤ ਪੰਜਾਬ ਚ ਯੁੱਧ ਨਸ਼ਿਆਂ ਵਿਰੁੱਧ ਤੇ ਗੈਂਗ਼ਸਟਰਾਂ ਵਿਰੁੱਧ ਅਪ੍ਰੇਸ਼ਨ ਪਰਿਹਾਰ ਨੂੰ ਪਹਿਲਾਂ ਨਾਲੋਂ ਵੱਧ ਮਜ਼ਬੂਤੀ ਮਿਲੇਗੀ, ਉਥੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਸਮੂਹ ਆਗੂਆਂ ਤੇ ਵਲੰਟੀਅਰਾਂ ਚ ਹੋਰ ਨਵੇਂ ਖੂਨ ਦਾ ਸੰਚਾਰ ਹੋਣ ਨਾਲ ਨਵੀਂ ਜਾਨ ਪਏਗੀ।

ਮੁਲਾਕਤ ਉਪਰੰਤ ਗੱਲਬਾਤ ਦੌਰਾਨ ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ. ਧਾਲੀਵਾਲ ਨੇ ਇਹ ਵੀ ਕਿਹਾ ਕਿ ਸ੍ਰੀ ਕੇਜਰੀਵਾਲ ਤੇ ਸ੍ਰੀ ਸਿਸੋਦੀਆ ਨੂੰ ਅਦਾਲਤ ਵੱਲੋਂ ਬਾਇੱਜ਼ਤ ਬਰੀ ਕੀਤੇ ਜਾਣ ਨਾਲ ਆਮ ਆਦਮੀ ਪਾਰਟੀ ਦੀ ਕੱਟੜ ਇਮਾਨਦਾਰ ਰਾਜਨੀਤੀ ਨੂੰ ਇੱਕ ਗਿਣੀ ਮਿੱਥੀ ਸਾਜ਼ਿਸ਼ ਤਹਿਤ ਕੌਮੀ ਪੱਧਰ ਤੇ ਸਵਾਲੀਆ ਚਿੰਨ੍ਹ ਲਾਉਂਦਿਆਂ ਬਦਨਾਮ ਕੀਤੇ ਜਾਣ ਦੇ ਨਾਕਾਰਤਮਿਕ ਤੇ ਗੁੰਮਰਾਹਕੁੰਨ ਪਰਚਾਰ ਚ ਵਿਰੋਧੀ ਧਿਰ ਭਾਜਪਾ ਨੂੰ ਬੁਰੀ ਤਰ੍ਹਾਂ ਮੂੰਹ ਦੀ ਖਾਣੀ ਪਈ ਹੈ। ਸ. ਧਾਲੀਵਾਲ ਨੇ ਸ੍ਰੀ ਕੇਜਰੀਵਾਲ ਤੇ ਸ੍ਰੀ ਸਿਸੋਦੀਆ ਨੂੰ ਅਦਾਲਤ ਵਲੋਂ ਬਾਇੱਜ਼ਤ ਬਰੀ ਕੀਤੇ ਜਾਣ ਲਈ ਦਿੱਤੇ ਸਨਮਾਨਜਨਕ ਫੈਸਲੇ ਨੂੰ ਅਧਾਰ ਬਣਾ ਕੇ ਕਾਂਗਰਸ,ਭਾਜਪਾ ਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵਲੋਂ ਵੱਖਰੇ ਵੱਖਰੇ ਤੌਰ ਤੇ ਕੀਤੀ ਜਾ ਰਹੀ ਬੇਲੋੜੀ ਨੁਕਤਾਚੀਨੀ ਨੂੰ ਆੜੇ ਹੱਥੀ ਲਿਆ ਅਤੇ ਕਿਹਾ ਅਸਲ ਚ ਅਦਾਲਤ ਦੇ ਆਪ ਦੀ ਸੀਨੀਅਰ ਲੀਡਰਸ਼ਿਪ ਦੇ ਹੱਕ ਚ ਸਨਮਾਨ ਭਰਪੂਰ ਇਤਿਹਾਸਿਕ ਫੈਸਲੇ ਨਾਲ ਅਗਲੇ ਸਾਲ 2027 ਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਚ ਇਨ੍ਹਾਂ ਵਿਰੋਧੀ ਰਾਜਸੀ ਧਿਰਾਂ ਨੂੰ ਕੰਧ ਤੇ ਸਾਫ਼ ਲਿਖੀ ਤੇ ਪੜ੍ਹੀ ਜਾ ਰਹੀ ਆਪਣੀ ਬੁਰੀ ਤਰ੍ਹਾਂ ਹਾਰ ਨੂੰ ਵੇਖਕੇ  ਬੁਖਲਾਹਟ ਖਾਹ ਰਹੀ ਹੈ। 

ਉਹਨਾਂ ਨੇ ਇਨ੍ਹਾਂ ਸੂਬਾਈ ਵਿਰੋਧੀ ਧਿਰਾਂ ਦੀ ਘੇਰਾਬੰਦੀ ਕਰਦਿਆਂ ਇਹ ਵੀ ਪੁੱਛਿਆ ਕਿ ਜੇਕਰ ਵੱਖ ਵੱਖ ਮੁਕਦਮੇਬਾਜ਼ੀ ਕੇਸਾਂ ਦਾ ਸਾਹਮਣਾ ਕਰ ਰਹੇ ਇਨ੍ਹਾਂ ਧਿਰਾਂ ਦੇ ਸੀਨੀਅਰ ਆਗੂਆਂ ਹੱਕ ਚ ਅਦਾਲਤਾਂ ਫੈਸਲੇ ਸੁਣਾ ਕੇ ਲੋਕ ਸਭਾ ਮੈਂਬਰੀ ਤੱਕ ਬਹਾਲ ਕਰਨ ਸਮੇਤ ਹੋਰ ਮਾਮਲਿਆਂ ਚ ਰਾਹਤ ਦੇਣ ਤਾਂ ਗੁੜ ਵਾਂਗ ਮਿੱਠੇ ਤੇ ਸੱਚ ਦੀ ਜਿੱਤ ਦੇ ਫੈਸਲੇ ਹਨ ਅਤੇ ਜੇਕਰ "ਆਪ" ਲੀਡਰਸ਼ਿਪ ਵਿਰੁੱਧ ਰਾਜਸੀ ਬਦਲਾਖੋਰੀ ਤਹਿਤ ਬਣਾਏ ਕੇਸ ਰੱਦ ਕਰ ਦਿੱਤੇ ਜਾਣ ਤਾਂ ਕੌੜੇ। 

ਸ. ਧਾਲੀਵਾਲ ਨੇ ਸ੍ਰੀ ਕੇਜਰੀਵਾਲ ਤੇ ਸ੍ਰੀ ਸਿਸੋਦੀਆ ਦੇ ਹੱਕ ਚ ਨਿਆਂ ਦੇ ਆਏ ਇਸ ਫੈਸਲੇ ਨੂੰ ਸ਼ੁੱਧ ਸੋਨੇ ਵਾਂਗ 100 ਫ਼ੀਸਦ ਖ਼ਰਾ ਕਰਾਰ ਦਿੱਤਾ ਅਤੇ ਕਿਹਾ ਕਿ ਸੱਚ ਨੂੰ ਪ੍ਰੇਸ਼ਾਨ ਤਾਂ ਕੀਤਾ ਜਾ ਸਕਦਾ ਹੈ ਪਰ ਹਰਾਇਆ ਨਹੀਂ ਜਾ ਸਕਦਾ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Arvind Kejriwal , Manish Sisodia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD