Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚਿਤਕਾਰਾ ਯੂਨੀਵਰਸਿਟੀ ਵਿੱਚ ਕੌਂਸਿਲ ਆਫ ਆਰਕੀਟੈਕਚਰ ਦਾ ਅੰਤਰਰਾਸ਼ਟਰੀ ਸੰਮੇਲਨ ‘ਸ਼ੇਪ 2026’ ਦਾ ਸਫਲ ਆਯੋਜਨ

Chitkara University, Banur, Rajpura, Dr Ashok K Chitkara,Chitkara Business School, Dr Madhu Chitkara

Web Admin

Web Admin

5 Dariya News

ਚੰਡੀਗੜ੍ਹ , 01 Mar 2026

Last updated on: Mar 02, 2026, 17:01 IST

ਕੌਂਸਲ ਆਫ ਆਰਕੀਟੈਕਚਰ (ਸੀਓਏ) ਅਤੇ ਚਿਤਕਾਰਾ ਸਕੂਲ ਆਫ ਪਲੈਨਿੰਗ ਐਂਡ ਆਰਕੀਟੈਕਚਰ ਦੇ ਸਾਂਝੇ ਉਪਰਾਲੇ ਨਾਲ ਤਿੰਨ ਦਿਨਾਂ ਦਾ ਅੰਤਰਰਾਸ਼ਟਰੀ ਸੰਮੇਲਨ ‘ਸ਼ੇਪ 2026: ਸਸਟੇਨੇਬਲ ਹੈਬਿਟੈਟਸ ਐਂਡ ਆਰਕੀਟੈਕਚਰ ਫਾਰ ਦ ਪੀਪਲ ਐਂਡ ਦ ਅਰਥ’ ਚਿਤਕਾਰਾ ਯੂਨੀਵਰਸਿਟੀ ਦੇ ਪੰਜਾਬ ਕੈਂਪਸ ਵਿੱਚ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਸੰਮੇਲਨ ਦੌਰਾਨ ਦੇਸ਼-ਵਿਦੇਸ਼ ਤੋਂ ਆਏ ਵਿਸ਼ੇਸ਼ਗਿਆਨ, ਅਕਾਦਮਿਕ ਵਿਦਵਾਨਾਂ, ਨੀਤੀ ਨਿਰਧਾਰਕਾਂ ਅਤੇ ਵਿਦਿਆਰਥੀਆਂ ਨੇ ਪਰੀਆਵਰਣ-ਅਨੁਕੂਲ ਅਤੇ ਲੋਕ-ਹਿਤੈਸ਼ੀ ਸ਼ਹਿਰਾਂ ਦੇ ਨਿਰਮਾਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਅੰਤਰਰਾਸ਼ਟਰੀ ਸੰਮੇਲਨ ਵਿੱਚ 41 ਯੂਨੀਵਰਸਿਟੀਆਂ ਅਤੇ ਸ਼ਿੱਖਿਆ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ। ਸਾਊਥ ਅਫਰੀਕਾ, ਨਾਰਵੇ, ਸਵਿਟਜ਼ਰਲੈਂਡ, ਜਰਮਨੀ ਅਤੇ ਯੂਨਾਈਟਡ ਸਟੇਟਸ ਸਮੇਤ ਕਈ ਦੇਸ਼ਾਂ ਤੋਂ ਵੀ ਵਿਦਵਾਨ ਸ਼ਾਮਲ ਹੋਏ। ਸੰਮੇਲਨ ਵਿੱਚ ਪੰਜ ਵਿਸ਼ਿਆਂ ਉੱਤੇ ਖੋਜ ਪੱਤਰ ਪੇਸ਼ ਕੀਤੇ ਗਏ ਅਤੇ ਸਰਵੋਤਮ ਖੋਜ ਪੱਤਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਸੰਮੇਲਨ ਦੌਰਾਨ ਤਿੰਨ ਮੁੱਖ ਵਕਤਾਵਾਂ ਅਤੇ ਦਸ ਵਿਸ਼ੇਸ਼ ਵਕਤਾਵਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਵੱਖ-ਵੱਖ ਸੈਸ਼ਨਾਂ ਵਿੱਚ ਮੌਸਮ ਅਨੁਕੂਲ ਇਮਾਰਤਾਂ ਦਾ ਨਿਰਮਾਣ, ਪਰੀਆਵਰਣ-ਮਿੱਤਰ ਸ਼ਹਿਰੀ ਵਿਕਾਸ, ਘੱਟ ਪ੍ਰਭਾਵ ਵਾਲੀ ਨਿਰਮਾਣ ਸਮੱਗਰੀ ਦੀ ਵਰਤੋਂ ਅਤੇ ਸਮੁਦਾਇ ਆਧਾਰਿਤ ਡਿਜ਼ਾਈਨ ਵਰਗੇ ਵਿਸ਼ਿਆਂ ‘ਤੇ ਚਰਚਾ ਹੋਈ। ਵਕਤਾਵਾਂ ਨੇ ਕਿਹਾ ਕਿ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਨ ਅਤੇ ਜਲਵਾਯੂ ਪਰਿਵਰਤਨ ਵਰਗੀਆਂ ਚੁਣੌਤੀਆਂ ਦਾ ਹੱਲ ਜ਼ਿੰਮੇਵਾਰ ਵਾਸਤੁਕਲਾ ਰਾਹੀਂ ਹੀ ਸੰਭਵ ਹੈ।

ਯੂਨੀਵਰਸਿਟੀ ਆਫ ਕੈਲੀਫੋਰਨੀਆ, ਬਰਕਲੇ, ਅਮਰੀਕਾ ਤੋਂ ਪਹੁੰਚੇ ਪ੍ਰੋ. ਅਲੀ ਏ. ਅਲਰਾਉਫ ਨੇ ਆਧੁਨਿਕ ਸ਼ਹਿਰਾਂ ਵਿੱਚ ਆ ਰਹੇ ਬਦਲਾਵ ਅਤੇ ਟਿਕਾਊ ਵਿਕਾਸ ਦੀ ਲੋੜ ‘ਤੇ ਰੌਸ਼ਨੀ ਪਾਈ। ਉਨ੍ਹਾਂ ਕਿਹਾ ਕਿ ਭਵਿੱਖ ਦੇ ਸ਼ਹਿਰ ਮਜ਼ਬੂਤ, ਸੁਰੱਖਿਅਤ ਅਤੇ ਪਰੀਆਵਰਣ-ਅਨੁਕੂਲ ਹੋਣੇ ਚਾਹੀਦੇ ਹਨ, ਜੋ ਸਮੇਂ ਦੀ ਮੰਗ ਹੈ। ਕੌਂਸਿਲ ਆਫ ਆਰਕੀਟੈਕਚਰ ਦੇ ਪ੍ਰਧਾਨ ਡਾ. ਅਭਯ ਪੁਰੋਹਿਤ ਨੇ ਆਪਣੇ ਅਧਿਆਕਸ਼ੀ ਸੰਬੋਧਨ ਵਿੱਚ ਕਿਹਾ ਕਿ ਵਾਸਤੁਕਲਾ ਦੀ ਸ਼ਿੱਖਿਆ ਅਤੇ ਪੇਸ਼ੇਵਰ ਕਾਰਜ ਵਿੱਚ ਸਤਤ ਵਿਕਾਸ ਨੂੰ ਪਹਿਲ ਦੇਣੀ ਲਾਜ਼ਮੀ ਹੈ। 

ਉਨ੍ਹਾਂ ਨੌਜਵਾਨ ਵਾਸਤੁਕਾਰਾਂ ਨੂੰ ਸਮਾਜ ਅਤੇ ਪ੍ਰਕਿਰਤੀ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ। ਸੰਮੇਲਨ ਦੀ ਸੰਯੋਜਕ ਅਤੇ ਸੀਓਏ–ਟੀ ਆਰ ਸੀ ਪੁਣੇ ਦੀ ਨਿਰਦੇਸ਼ਕ ਆਰਕੀਟੈਕਟ ਜਯਸ਼੍ਰੀ ਦੇਸ਼ਪਾਂਡੇ ਨੇ ਖੋਜ-ਆਧਾਰਿਤ ਸ਼ਿੱਖਿਆ ਨੂੰ ਅਤਿ ਅਹਿਮ ਦੱਸਿਆ। ਸੀਓਏ ਦੇ ਰਜਿਸਟਰਾਰ ਆਰ. ਕੇ. ਓਬਰੌਇ ਵੀ ਇਸ ਮੌਕੇ ‘ਤੇ ਹਾਜ਼ਰ ਰਹੇ।

ਸਸਟੇਨੇਬਿਲਟੀ ਅਤੇ ਵਿਸ਼ਵ ਪੱਧਰੀ ਅਕਾਦਮਿਕ ਸਾਂਝ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਚਿਤਕਾਰਾ ਯੂਨੀਵਰਸਿਟੀ ਦੀ ਪ੍ਰੋ-ਚਾਂਸਲਰ ਡਾ. ਮਧੁ ਚਿਤਕਾਰਾ ਨੇ ਕਿਹਾ, “ਚਿਤਕਾਰਾ ਯੂਨੀਵਰਸਿਟੀ ਵਿੱਚ ਅਸੀਂ ਮੰਨਦੇ ਹਾਂ ਕਿ ਸਸਟੇਨੇਬਲ ਆਵਾਸ ਸਿਰਫ਼ ਇਮਾਰਤਾਂ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਡੀ ਸਾਂਝੀ ਜ਼ਿੰਮੇਵਾਰੀ ਹਨ। ‘ਸ਼ੇਪ 2026’ ਦੀ ਮੇਜ਼ਬਾਨੀ ਸਾਡੇ ਇਸ ਵਾਅਦੇ ਨੂੰ ਦਰਸਾਉਂਦੀ ਹੈ ਕਿ ਅਸੀਂ ਸਸਟੇਨੇਬਲ ਆਰਕੀਟੈਕਚਰ ਸਿੱਖਿਆ ਨੂੰ ਅੱਗੇ ਵਧਾਈਏ, ਅੰਤਰਰਾਸ਼ਟਰੀ ਅਕਾਦਮਿਕ ਸਹਿਯੋਗ ਮਜ਼ਬੂਤ ਕਰੀਏ ਅਤੇ ਅਜੇਹੇ ਨਵੇਂ ਡਿਜ਼ਾਇਨ ਤਿਆਰ ਕਰੀਏ ਜੋ ਲੋਕਾਂ ਅਤੇ ਧਰਤੀ ਦੋਵਾਂ ਲਈ ਫ਼ਾਇਦੇਮੰਦ ਹੋਣ।”

ਪੰਜਾਬ ਕੈਂਪਸ ਵਿੱਚ ਆਯੋਜਿਤ ‘ਸ਼ੇਪ 2026’ ਭਾਰਤ ਵਿੱਚ ਵਾਸਤੁਕਲਾ ਖੇਤਰ ਦਾ ਇੱਕ ਮਹੱਤਵਪੂਰਨ ਅੰਤਰਰਾਸ਼ਟਰੀ ਸੰਮੇਲਨ ਸਾਬਤ ਹੋਇਆ। ਆਯੋਜਕਾਂ ਮੁਤਾਬਕ ਇਹ ਸੰਮੇਲਨ ਸੰਯੁਕਤ ਰਾਸ਼ਟਰ ਦੇ ਸਤਤ ਵਿਕਾਸ ਲਕਸ਼ਾਂ ਨੂੰ ਅੱਗੇ ਵਧਾਉਣ ਵੱਲ ਇੱਕ ਅਹਿਮ ਕਦਮ ਸਾਬਤ ਹੋਇਆ ਹੈ ਅਤੇ ਇਸ ਨਾਲ ਹਰਿਤ ਤੇ ਸੁਰੱਖਿਅਤ ਸ਼ਹਿਰਾਂ ਦੇ ਨਿਰਮਾਣ ਨੂੰ ਨਵੀਂ ਦਿਸ਼ਾ ਮਿਲੇਗੀ। 

ਇਸ ਦੇ ਨਾਲ ਹੀ ਚਿਤਕਾਰਾ ਯੂਨੀਵਰਸਿਟੀ ਨੇ ਖੋਜ, ਨਵੀਨਤਾ ਅਤੇ ਅੰਤਰਰਾਸ਼ਟਰੀ ਸਹਿਯੋਗ ਦੇ ਕੇਂਦਰ ਵਜੋਂ ਆਪਣੀ ਪਛਾਣ ਹੋਰ ਮਜ਼ਬੂਤ ਕੀਤੀ ਹੈ।

 

 

Tags: Chitkara University , Banur , Rajpura , Dr Ashok K Chitkara , Chitkara Business School , Dr Madhu Chitkara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD