Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ

ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਚੰਡੀਗੜ੍ਹ , 02 Mar 2026

Last updated on: Mar 03, 2026, 10:01 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਗਿਆ ਹੈ।

ਇਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਵਿੱਚ ਡਰੱਗ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ। ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਡਰੱਗ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਜਿਸ ਨਾਲ ਸੂਬੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਸਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਨਸ਼ਿਆਂ ਦੇ ਵਪਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।"

ਇਸ ਮੁਹਿੰਮ ਦੇ ਪੱਧਰ ਅਤੇ ਪ੍ਰਭਾਵ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਆਮ ਆਦਮੀ ਦੇ ਸਰਗਰਮ ਸਹਿਯੋਗ ਨਾਲ ਇਕ ਜਨ ਲਹਿਰ ਵਿੱਚ ਬਦਲਣ ਲਈ ਇਕ ਵਿਆਪਕ ਅਤੇ ਬਹੁਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ, “ਪਿਛਲੇ ਇਕ ਸਾਲ ਵਿੱਚ ਮਾਰਚ 2025 ਤੋਂ ਫਰਵਰੀ 2026 ਤੱਕ ਨਸ਼ਿਆਂ ਦੇ ਖ਼ਤਰੇ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ।"

ਇਸ ਮੁਹਿੰਮ ਤਹਿਤ ਕੀਤੀ ਕਾਰਵਾਈ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਾ ਤਸਕਰਾਂ ਵਿਰੁੱਧ ਕੁੱਲ 36,178 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, 51,648 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 2,277 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਅਤੇ 49 ਲੱਖ ਤੋਂ ਵੱਧ ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲ ਜ਼ਬਤ ਕੀਤੇ ਗਏ ਹਨ।"

ਉਨ੍ਹਾਂ ਅੱਗੇ ਕਿਹਾ, “ਨਸ਼ਾ ਤਸਕਰਾਂ ਤੋਂ 16.70 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ ਤਸਕਰਾਂ ਨਾਲ ਸਬੰਧਤ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਜ਼ਬਤ ਜਾਂ ਢਾਹ ਦਿੱਤੀਆਂ ਗਈਆਂ ਹਨ। ਐਨ.ਡੀ.ਪੀ.ਐਸ. ਐਕਟ ਤਹਿਤ ਕੁੱਲ ਸਜ਼ਾ ਦਰ ਲਗਪਗ 84 ਫੀਸਦੀ ਹੈ, ਜੋ ਲਗਾਤਾਰ ਸੁਧਰ ਰਹੀ ਹੈ ਅਤੇ 2025 ਵਿੱਚ ਲਗਪਗ 88 ਫੀਸਦੀ ਤੱਕ ਪਹੁੰਚ ਗਈ ਹੈ। ਇਹ ਮਜ਼ਬੂਤ ਕੇਸ ਤਿਆਰੀ ਅਤੇ ਫੋਰੈਂਸਿਕ ਸਹਾਇਤਾ ਨੂੰ ਦਰਸਾਉਂਦੀ ਹੈ।" 

ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਤੋਂ ਹੁਣ ਦੇ ਹਾਲਾਤ ਵਿੱਚ ਆਏ ਸਪੱਸ਼ਟ ਫਰਕ ਬਾਰੇ ਕਿਹਾ, “ਪੁਰਾਣੇ ਆਗੂਆਂ ਦੇ ਉਲਟ ਪੰਜਾਬ ਸਰਕਾਰ ਹੁਣ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਅਤੇ ਚਿਤਾਵਾਂ ਦੀ ਕੀਮਤ `ਤੇ ਤਸਕਰਾਂ ਨੂੰ ਵਧਦੇ-ਫੁੱਲਦੇ ਦੇਖਣ ਲਈ ਚੁੱਪ ਨਹੀਂ ਬੈਠੀ ਹੈ। ਅਸੀਂ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਹੈ।" ਪੰਜਾਬ ਸਰਕਾਰ ਦਾ ਦ੍ਰਿੜ੍ਹ ਇਰਾਦਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਸਰਕਾਰ ਦੀ ਲੜਾਈ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਹੈ ਅਤੇ ਇਹ ਬਿਨਾਂ ਕਿਸੇ ਰੋਕ-ਟੋਕ ਤੋਂ ਲਗਾਤਾਰ ਜਾਰੀ ਰਹੇਗੀ।"

 

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD